ਅਕਾਲੀ ਦਲ ਦੇ ਵਰਕਰਾਂ ਨੇ ਸ਼ਹਿਰ ਵਿੱਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਨਬਜ਼-ਏ-ਪੰਜਾਬ, ਮੁਹਾਲੀ, 21 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਅਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਫੇਜ਼-7 (ਸੈਕਟਰ-61) ਵਿੱਚ ਵਰਕਰਾਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਦੱਸਿਆ ਕਿ ਚੰਦੂਮਾਜਰਾ ਲੋਕਲ ਉਮੀਦਵਾਰ ਹੋਣ ਕਾਰਨ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।
ਇਸ ਮੌਕੇ ਸਿਮਰਨਜੀਤ ਸਿੰਘ ਅਤੇ ਪਰਮਜੀਤ ਕਾਹਲੋਂ ਨੇ ਕਿਹਾ ਕਿ ਚੰਦੂਮਾਜਰਾ ਨੇ ਆਪਣੇ ਕਾਰਜਕਾਲ ਦੌਰਾਨ ਨੇਚਰ ਪਾਰਕ ਅਤੇ ਪੀਸੀਏ ਸਟੇਡੀਅਮ ਨੇੜਿਓਂ ਲੰਘਦੇ ਗੰਦੇ ਪਾਣੀ ਦੇ ਨਾਲੇ ਨੂੰ ਚੈਨਲਾਈਜ ਕਰਵਾਇਆ ਅਤੇ ਲਖਨੌਰ ਚੋਅ ਦੀ ਸਫ਼ਾਈ ਸਮੇਤ ਪਿੰਡਾਂ ਵਿੱਚ ਵਾਟਰ ਟੈਂਕ ਵੰਡੇ, ਬਿਜਲੀ ਦੀਆਂ ਤਾਰਾਂ ਅੰਡਰਗਰਾਉਂਡ ਕਰਵਾਈਆਂ ਅਤੇ ਲੋੜ ਅਨੁਸਾਰ ਨਵੇਂ ਟਰਾਂਸਫ਼ਾਰਮਰ ਲਗਵਾਏ ਗਏ। ਲੇਕਿਨ ਕਾਂਗਰਸ ਦੇ ਸੰਸਦੀ ਮੈਂਬਰਾਂ ਨੇ ਕਦੇ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਡੱਕਾ ਨਹੀਂ ਤੋੜਿਆਂ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਤੋਂ ਚੋਣ ਹਾਰਨ ਪਿੱਛੋਂ ਕਾਂਗਰਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਨੇ ਮੁੜ ਕੇ ਲੋਕਾਂ ਦੀ ਸਾਰ ਨਹੀਂ ਲਈ ਜਦੋਂਕਿ ਚੋਣ ਜਿੱਤ ਕੇ ਸੰਸਦ ਵਿੱਚ ਪਹੁੰਚੇ ਪਹਿਲਾਂ ਰਵਨੀਤ ਸਿੰਘ ਬਿੱਟੂ ਅਤੇ ਹੁਣ ਮਨੀਸ਼ ਤਿਵਾੜੀ ਹਲਕਾ ਛੱਡ ਕੇ ਹੀ ਭੱਜ ਗਏ ਹਨ। ਹੁਣ ਵਿਜੈਇੰਦਰ ਸਿੰਗਲਾ ਵੀ ਬਾਹਰੋਂ ਲਿਆ ਕੇ ਖੜਾ ਕੀਤਾ ਹੈ।
ਇਸ ਮੌਕੇ ਅਕਾਲੀ ਦਲ ਦੇ ਮੀਤ ਪ੍ਰਧਾਨ ਹਰਗੋਬਿੰਦ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ, ਮੰਨਾ ਸੰਧੂ, ਭਲਿੰਦਰ ਸਿੰਘ ਮਾਨ, ਪਰਮਿੰਦਰ ਸਿੰਘ ਮਲੋਆ, ਐਡਵੋਕੇਟ ਸੁਨੇਹਪ੍ਰੀਤ ਸਿੰਘ, ਵਰੁਣ ਸ਼ਰਮਾ, ਭੁਪਿੰਦਰ ਸਿੰਘ ਗੁਰਦਾਸਪੁਰ, ਵੀਰਕਰਣ ਸਿੰਘ, ਨਰਿੰਦਰ ਸਿੰਘ ਲਾਬਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

With focus on point of sale, Punjab Police conducts CASO at Drug hotspots in the state

With focus on point of sale, Punjab Police conducts CASO at Drug hotspots in the state Her…