Nabaz-e-punjab.com

ਹਾਈ ਕਮਾਨ ਦੀ ਭੰਬਲਭੂਸੇ ਵਾਲੀ ਸਥਿਤੀ ਕਾਰਨ ਹੋਈ ਅਕਾਲੀ ਦਲ ਦੀ ਹਾਰ

‘‘ਅਸੀਂ ਨਾ ਇੱਧਰ ਦੇ ਰਹੇ ਅਤੇ ਨਾ ਉਧਰ ਦੇ ਰਹੇ:’’ ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 4 ਜੂਨ:
ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਨ ਦੀ ਭੰਬਲਭੂਸੇ ਵਾਲੀ ਸਥਿਤੀ ਕਾਰਨ ਪਾਰਟੀ ਨੂੰ ਬਹੁਤ ਹੀ ਨਮੋਸ਼ੀ ਭਰੀ ਹਾਰ ਦਾ ਮੂੰਹ ਦੇਖਣਾ ਪਿਆ ਹੈ। ਅਕਾਲੀ ਦਲ ਦੇ ਦੋ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਐਨਕੇ ਸ਼ਰਮਾ ਕ੍ਰਮਵਾਰ ਸ੍ਰੀ ਆਨੰਦਪੁਰ ਸਾਹਿਬ ਅਤੇ ਪਟਿਆਲਾ ਹਲਕੇ ਤੋਂ ਸਥਿਤੀ ਕਾਫ਼ੀ ਮਜ਼ਬੂਤ ਦੱਸੀ ਜਾ ਰਹੀ ਸੀ ਪ੍ਰੰਤੂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਨਿਰਾਸ਼ਾਜਨਕ ਹਾਰ ਹੋਈ।
ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕਾਂ ਦਾ ਫ਼ਤਵਾ ਸਵੀਕਾਰ ਕਰਦੇ ਹੋਏ ਮੰਨਿਆਂ ਕਿ ਪਾਰਟੀ ਹਾਈ ਕਮਾਨ ਦੀ ਭੰਬਲਭੂਸੇ ਵਾਲੀ ਅਤੇ ਨਾ ਇੱਧਰ ਦੇ ਅਤੇ ਨਾ ਉਧਰ ਦੇ ਨੀਤੀ ਕਾਰਨ ਅਕਾਲੀ ਦਲ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਉਨ੍ਹਾਂ ਕਿਹਾ ਕਿ ਫਰੀਦਕੋਟ ਅਤੇ ਖੰਡੂਰ ਸਾਹਿਬ ਹਲਕੇ ਵਿੱਚ ਵੀ ਪਾਰਟੀ ਸਿੱਖਾਂ ਦੇ ਸੈਂਟੀਮੈਂਟ ਦੀ ਪਛਾਣ ਕਰਨ ਅਸਫਲ ਰਹੀ ਹੈ। ਜਿਸ ਕਾਰਨ ਇਨ੍ਹਾਂ ਹਲਕਿਆਂ ਵਿੱਚ ਪਾਰਟੀ ਦੀ ਹਾਰ ਹੋਈ ਹੈ।
ਉਧਰ, ਸੂਤਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੀ ਭਾਜਪਾ ਨਾਲ ਗੱਠਜੋੜ ਦੀ ਤਾਂਗ ਕਾਰਨ ਬਸਪਾ ਨੇ ਵੀ ਆਪਣੇ ਹੱਥ ਪਿੱਛੇ ਖਿੱਚ ਲਏ। ਨਾ ਭਾਜਪਾ ਨਾਲ ਹੀ ਸਿਆਸੀ ਗੱਠਜੋੜ ਹੋ ਸਕਿਆ ਅਤੇ ਨਾ ਹੀ ਬਸਪਾ ਨੂੰ ਨਾਲ ਜੋੜੀ ਰੱਖਿਆ ਜਾ ਸਕਿਆ। ਜਿਸ ਕਾਰਨ ਅਕਾਲੀ ਵਰਕਰ ਵੀ ਦੁਚਿੱਤੀ ਰਹੇ। ਉਂਜ ਵੀ ਚੋਣਾਂ ਦੌਰਾਨ ਅਕਾਲੀ ਦਲ ਦਾ ਭਾਜਪਾ ਪ੍ਰਤੀ ਕਾਫ਼ੀ ਨਰਮ ਰੁੱਖ ਅਤੇ ਭੰਬਲਭੂਸੇ ਵਾਲੀ ਸਥਿਤੀ ਬਣੀ ਰਹੀ ਹੈ। ਚੋਣਾਂ ਹਾਰਨ ਦਾ ਇੱਕ ਇਹ ਵੀ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ। ਕਹਿਣ ਤੋਂ ਭਾਵ ਅਕਾਲੀ ਦਲ ਵੱਡੀ ਛਲਾਂਗ ਚਲਾਉਣ ਦੇ ਚੱਕਰ ਵਿੱਚ ਬਸਪਾ ਨਾਲੋਂ ਟੁੱਟ ਕੇ ਦਲਿਤ ਵੋਟ ਬੈਂਕ ਨੂੰ ਸਾਂਭਣ ਤੋਂ ਵੀ ਖੁੰਝ ਗਿਆ।
ਉਂਜ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਸਮੇਤ ਹੋਰਨਾਂ ਆਗੂਆਂ ਨੇ ਆਪੋ-ਆਪਣੇ ਹਲਕਿਆਂ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਅਕਾਲੀ ਵਰਕਰਾਂ ਨੇ ਵੀ ਮੋਰਚਾ ਫਤਿਹ ਕਰਨ ਲਈ ਸਿਰ ਧੜ ਦੀ ਬਾਜ਼ੀ ਲਗਾਉਣ ਤੋਂ ਪਿੱਛੇ ਨਹੀਂ ਹਟੇ ਪ੍ਰੰਤੂ ਸੀਨੀਅਰ ਲੀਡਰਸ਼ਿਪ ਦੀਆਂ ਕਮਜ਼ੋਰੀਆਂ ਕਾਰਨ ਉਹ ਬਾਜੀ ਹਾਰ ਗਏ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…