ਪਿੰਡ ਮਸਤਗੜ੍ਹ ਵਿੱਚ ਨਿਹੰਗ ਮੁੱਖੀ ਬਾਬਾ ਗੁਰਮੇਲ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਦੀ ਚੋਣ ਮੀਟਿੰਗ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 28 ਜਨਵਰੀ:
ਖਰੜ ਵਿਧਾਨ ਸਭਾ ਹਲਕਾ ਤੋਂ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਵੱਲੋਂ ਇਲਾਕੇ ਦੇ ਪਿੰਡਾਂ ਦਾ ਚੋਣ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਮਸਤਗੜ੍ਹ ਵਿੱਚ ਨਿਹੰਗ ਮੁੱਖੀ ਬਾਬਾ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਹੋਈ ਚੋਣ ਮੀਟਿੰਗ ਮੌਕੇ ਅਕਾਲੀ-ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਖਰੜ ਹਲਕੇ ਦੀ ਬਿਲਕੁਲ ਅਣਦੇਖੀ ਕੀਤੀ ਗਈ ਹੈ ਜਦੋਂ ਕਿ ਮੌਜੂਦਾ ਬਾਦਲ ਸਰਕਾਰ ਨੇ ਇਲਾਕੇ ਦਾ ਰਿਕਾਰਡਤੋੜ ਵਿਕਾਸ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿੱਚ ਪਿੰਡ ਬਲੌਂਗੀ ਤੋਂ ਖਾਨਪੁਰ ਚੌਕ ਤੱਕ ਫਲਾਈ ਓਵਰ ਅਤੇ ਐਲੀਵੇਟਡ ਰੋਡ ਬਣਾਈ ਜਾ ਰਹੀ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸਮੁੱਚੇ ਖਰੜ ਹਲਕੇ ਵਿੱਚ ਆਵਾਜਾਈ ਦੀ ਸਮੱਸਿਆ ਹੱਲ ਹੋਵੇਗੀ। ਸਾਬਕਾ ਸਰਪੰਚ ਗੁਰਦੇਵ ਸਿੰਘ ਅਤੇ ਸਾਥੀਆਂ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਘਰ ਵਾਪਸੀ ਕਰਦਿਆਂ ਸ੍ਰੀ ਗਿੱਲ ਦੀ ਹਮਾਇਤ ਦਾ ਐਲਾਨ ਕੀਤਾ। ਇਸ ਮੌਕੇ ਸਰਪੰਚ ਹਰਜਿੰਦਰ ਸਿੰਘ ਮੁੰਧੋਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਜਮੇਰ ਸਿੰਘ ਖੇੜਾ ਤੇ ਚਰਨਜੀਤ ਸਿੰਘ ਕਾਲੇਵਾਲ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…