Share on Facebook Share on Twitter Share on Google+ Share on Pinterest Share on Linkedin ਆਪ ਉਮੀਦਵਾਰ ਕੰਵਰ ਸੰਧੂ ਦੇ ਹੱਕ ਵਿੱਚ ਡਟੇ ਨਾਰਾਜ਼ ਅਕਾਲੀ ਆਗੂ ਗੁਰਵਿੰਦਰ ਡੂਮਛੇੜੀ ਤੇ ਸਾਥੀ ਪਿੰਡ ਦੁਲਵਾਂ ਖੱਦਰੀ ਵਿੱਚ ਯੂਥ ਅਕਾਲੀ ਆਗੂ ਗੁਰਵਿੰਦਰ ਸਿੰਘ ਡੂਮਛੇੜੀ ਨੇ ਕੀਤੀ ਭਰਵੀਂ ਚੋਣ ਮੀਟਿੰਗ ਭੁਪਿੰਦਰ ਸਿੰਗਾਰੀਵਾਲ ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 27 ਜਨਵਰੀ: ਖਰੜ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੀਆਂ ਪ੍ਰੇਸ਼ਾਨੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪਾਰਟੀ ਦੇ ਨਾਰਾਜ਼ ਆਗੂ ਅਤੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਡੂਮਛੇੜੀ ਨੇ ਬਗਾਵਤ ਦਾ ਝੰਡਾ ਹੋਰ ਉੱਚਾ ਚੁੱਕਦਿਆਂ ਅੱਜ ਆਪ ਦੇ ਉਮੀਦਵਾਰ ਕੰਵਰ ਸਿੰਘ ਸੰਧੂ ਦੇ ਹੱਕ ਪਿੰਡ ਦੁਲਵਾਂ ਖੱਦਰੀ ਵਿੱਚ ਭਰਵੀਂ ਚੋਣ ਮੀਟਿੰਗ ਕਰਕੇ ਆਪ ਲਈ ਵੋਟਾਂ ਮੰਗੀਆਂ। ਇਸ ਦੌਰਾਨ ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ’ਤੇ ਧਾਰਮਿਕ ਭਾਵਨਾਵਾਂ ਅਤੇ ਟਕਸਾਲੀ ਪਰਿਵਾਰਾਂ ਦੀ ਅਣਦੇਖੀ ਦਾ ਦੋਸ਼ ਲਗਾਉਂਦਿਆਂ ਆਪ ਦੀਆਂ ਨੀਤੀਆਂ ਬਾਰੇ ਹਾਮੀ ਭਰਦਿਆਂ ਕੰਵਰ ਸੰਧੂ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਅਕਾਲੀ ਦਲ ਵਿੱਚ ਵਫ਼ਾਦਾਰ ਤੇ ਟਕਸਾਲੀ ਪਰਿਵਾਰਾਂ ਦੀ ਕੋਈ ਕਦਰ ਅਤੇ ਪੁੱਛ-ਪ੍ਰਤੀਤ ਨਹੀਂ ਰਹੀ ਹੈ ਅਤੇ ਪਾਰਟੀ ਵਿੱਚ ਸਰਮਾਏਦਾਰਾਂ ਅਤੇ ਚਾਪਲੂਸ ਆਗੂਆਂ ਦਾ ਵਧੇਰੇ ਬੋਲਬਾਲਾ ਹੈ। ਇਸ ਮੌਕੇ ਕੰਵਰ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਹਲਕਾ ਖਰੜ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਆਧੁਨਿਕ ਤਕੀਕੇ ਨਾਲ ਸਰਬਪੱਖੀ ਵਿਕਾਸ, ਬੇਰੁਜ਼ਗਾਰ ਨੌਜਵਾਨਾਂ ਲਈ ਸਿਖਲਾਈ ਸੰਸਥਾਵਾਂ, ਕਿਸਾਨਾਂ ਤੇ ਮਜ਼ਦੂਰਾਂ ਲਈ ਵਿਸ਼ੇਸ਼ ਨੀਤੀ ਸਬੰਧੀ ਮੈਨੀਫੈਸਟੋ ਤਿਆਰ ਕੀਤਾ ਗਿਆ ਹੈ। ਇਸ ਮੌਕੇ ਪਿੰਡ ਦੇ ਵਸਨੀਕਾਂ ਅਤੇ ਯੂਥ ਕਲੱਬ ਦੇ ਅਹੁਦੇਦਾਰ ਨੌਜਵਾਨਾਂ ਨੇ ਆਪ ਨੂੰ ਪੂਰਨ ਹਮਾਇਤ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੇਜਪਾਲ ਸਿੰਘ ਕੁਰਾਲੀ, ਅਮਰੀਕ ਸਿੰਘ ਦੁਲਵਾਂ, ਅੱਛਰ ਸਿੰਘ ਕੰਸਾਲਾ, ਸੋਨੂੰ ਦੁੱਲਵਾਂ, ਰੁਪਿੰਦਰ ਢੀਂਡਸਾ ਕਰਤਾਰਪੁਰ, ਰਾਜਾ ਸਿੰਘ ਰਾਣੀਮਾਜਰਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ