ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋਂ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਸੁਖਬੀਰ ਬਾਦਲ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਉਮੀਦਵਾਰਾਂ ਦੇ ਹੱਕ ਚੋਣ ਪ੍ਰਚਾਰ ਲਈ ਪ੍ਰੇਰਿਆ

ਨਬਜ਼-ਏ-ਪੰਜਾਬ, ਮੁਹਾਲੀ, 25 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਅੱਜ ਆਪਣੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਵਿੱਚ ਘਰ ਵਾਪਸੀ ਤੋਂ ਬਾਅਦ ਕਾਹਲੋਂ ਦੀ ਇਹ ਪਹਿਲੀ ਮੁਲਾਕਾਤ ਸੀ। ਉਨ੍ਹਾਂ ਨੇ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀ ਦੇਣ ਲਈ ਸੁਖਬੀਰ ਬਾਦਲ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਮੀਟਿੰਗਾਂ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਜਨ ਸੰਪਰਕ ਮੁਹਿੰਮ ਸ਼ੁਰੂ ਕਰਨਗੇ। ਸੁਖਬੀਰ ਨੇ ਕਾਹਲੋਂ ਤੇ ਸਾਥੀਆਂ ਨੂੰ ਵੱਖ-ਵੱਖ ਹਲਕਿਆਂ ਵਿੱਚ ਜਾ ਕੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਹੈ, ਇਸ ਦੀ ਜੜ੍ਹਾਂ ਮਜ਼ਬੂਤ ਕੀਤੀਆਂ ਜਾਣ।
ਇਸ ਮੌਕੇ ਪਰਮਜੀਤ ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦਾ ਸੁਪਨਾ ਦੇਖ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਦਿੱਤਾ ਸੀ ਪਰ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਦਿਆਂ ਭਗਵੰਤ ਮਾਨ ਸਾਰੇ ਵਾਅਦਿਆਂ ਤੋਂ ਮੁਨਕਰ ਹੋ ਗਿਆ ਅਤੇ ਝੂਠ ਬੋਲ ਕੇ ਦੋ ਸਾਲ ਐਵੇਂ ਹੀ ਲੰਘਾ ਦਿੱਤੇ। ਉਨ੍ਹਾਂ ਕਿਹਾ ਕਿ ਆਪ ਨੇ ਚੋਣ ਮੈਨੀਫੈਸਟੋ ਵਿੱਚ ਕਿਸਾਨਾਂ ਨੂੰ ਫ਼ਸਲਾਂ ’ਤੇ ਐਮਐਸਪੀ ਦੇਣ ਦਾ ਭਰੋਸਾ ਦਿੱਤਾ ਸੀ ਪਰ ਹੁਣ ਹੱਥ ਪਿੱਛੇ ਖਿੱਚ ਲਏ ਹਨ।
ਇਸ ਮੌਕੇ ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ, ਪਰਮਿੰਦਰ ਸਿੰਘ ਮਲੋਆ, ਮੰਨਾ ਸੰਧੂ, ਭਲਿੰਦਰ ਸਿੰਘ ਮਾਨ, ਨਸੀਬ ਸਿੰਘ ਸੰਧੂ, ਹਰਮੇਸ਼ ਸਿੰਘ ਹਢੇਸਰਾ, ਸ਼ਮਸ਼ੇਰ ਸਿੰਘ ਸੰਧੂ ਅੰਮ੍ਰਿਤਸਰ ਅਤੇ ਭੁਪਿੰਦਰ ਸਿੰਘ ਗੁਰਦਾਸਪੁਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 301ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 301ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 6 ਮ…