nabaz-e-punjab.com

ਅਕਾਲੀ ਆਗੂ ਰਣਜੀਤ ਗਿੱਲ ਵੱਲੋਂ ਖੇਡ ਮੇਲੇ ਦਾ ਪੋਸਟਰ ਰਿਲੀਜ਼

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 10 ਜੂਨ:
ਇੱਥੋਂ ਦੇ ਨੇੜਲੇ ਪਿੰਡ ਮੁੰਧੋਂ ਸੰਗਤੀਆਂ ਵਿਖੇ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਵੱਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 16ਵੇਂ ਨਾਈਟ ਕ੍ਰਿਕੇਟ ਟੂਰਨਾਮੈਂਟ ਦਾ ਪੋਸਟਰ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਜਾਰੀ ਕੀਤਾ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਨੌਜੁਆਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਖੇਡ ਮੇਲੇ ਸਹਾਈ ਸਿੱਧ ਹੁੰਦੇ ਹਨ ਅਤੇ ਨੌਜੁਆਨ ਨਸ਼ਿਆਂ ਤੋਂ ਦੂਰ ਰਹਿੰਦਾ ਹੈ। ਉਨ੍ਹਾਂ ਨੌਜੁਆਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ 13 ਤੋਂ 15 ਜੂਨ ਤੱਕ ਕਰਵਾਏ ਜਾਣ ਵਾਲੇ 16ਵੇਂ ਨਾਈਟ ਕ੍ਰਿਕੇਟ ਟੂਰਨਾਮੈਂਟ ਦੌਰਾਨ ਨਾਮਵਰ ਟੀਮਾਂ ਵਿਚਕਾਰ ਭੇੜ ਹੋਣਗੇ ਅਤੇ ਜੇਤੂ ਤੇ ਉਪਜੇਤੂ ਟੀਮਾਂ ਨੂੰ ਨਗਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਮਨਜੀਤ ਸਿੰਘ ਮੁੰਧੋਂ, ਡਾਇਰੈਕਟਰ ਹਰਨੇਕ ਸਿੰਘ ਨੇਕੀ, ਸਰਪੰਚ ਹਰਜਿੰਦਰ ਸਿੰਘ ਮੁੰਧਂੋ ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਮਾਜਰੀ, ਰਣਧੀਰ ਸਿੰਘ ਧੀਰਾ, ਅਕਾਲੀ ਆਗੂ ਗੁਰਮੀਤ ਸਿੰਘ ਸਾਂਟੂ, ਮੱਖਣ ਸਿੰਘ, ਬਲਵੰਤ ਸਿੰਘ ਨੰਬਰਦਾਰ, ਤਲਵਿੰਦਰ ਸਿੰਘ ਕਾਲਾ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Sports

Check Also

ਰਾਜ ਪੱਧਰੀ ਸ਼ੂਟਿੰਗ ਮੁਕਾਬਲੇ: 14 ਸਾਲ ਵਰਗ ਵਿੱਚ ਤਨਵੀਰ ਸਿੰਘ ਝੱਲੀਆਂ ਕਲਾਂ ਅੱਵਲ

ਰਾਜ ਪੱਧਰੀ ਸ਼ੂਟਿੰਗ ਮੁਕਾਬਲੇ: 14 ਸਾਲ ਵਰਗ ਵਿੱਚ ਤਨਵੀਰ ਸਿੰਘ ਝੱਲੀਆਂ ਕਲਾਂ ਅੱਵਲ ਜ਼ਿਲ੍ਹਾ ਸਪੋਰਟਸ ਕੋਆਰਡੀ…