Share on Facebook Share on Twitter Share on Google+ Share on Pinterest Share on Linkedin ਅਕਾਲੀ ਆਗੂ ਸੁਖਬੀਰ ਬਾਦਲ ਨੇ ਮੁਹਾਲੀ ਵਿੱਚ ਸਰਗਰਮੀਆਂ ਵਧਾ ਕੇ ਨਵੀਂ ਚਰਚਾ ਛੇੜੀ ਅਕਾਲੀ ਆਗੂ ਨੇ ਦੋ ਵੱਖ-ਵੱਖ ਸਮਾਗਮਾਂ ਵਿੱਚ ਕੀਤੀ ਸ਼ਿਰਕਤ, ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਪ੍ਰੇਰਿਆ ਨਬਜ਼-ਏ-ਪੰਜਾਬ, ਮੁਹਾਲੀ, 1 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਹਾਲੀ ਵਿੱਚ ਸਰਗਰਮੀਆਂ ਵਧਾ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਪਿਛਲੇ ਕੁੱਝ ਦਿਨਾਂ ਵਿੱਚ ਉਨ੍ਹਾਂ ਨੇ ਮੁਹਾਲੀ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿੱਚ ਨਿੱਜੀ ਅਤੇ ਸਮਾਜਿਕ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਪਾਰਟੀ ਦੇ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਮਿਲਣੀਆਂ ਕੀਤੀਆਂ ਗਈਆਂ। ਐਤਵਾਰ ਨੂੰ ਵੀ ਸੁਖਬੀਰ ਬਾਦਲ ਨੇ ਗੁਰਦੁਆਰਾ ਸਿੰਘ ਸਭਾ ਸੈਕਟਰ-69 ਅਤੇ ਸੈਕਟਰ-70 ਵਿੱਚ ਕਰਵਾਏ ਗਏ ਦੋ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਹਾਲਾਂਕਿ ਅਕਾਲੀ ਸਰਕਾਰ ਦੌਰਾਨ ਬਾਦਲ ਪਰਿਵਾਰ ਨੇ ਮੁਹਾਲੀ ਕੌਮਾਂਤਰੀ ਏਅਰਪੋਰਟ, ਏਸੀ ਬੱਸ ਅੱਡਾ ਅਤੇ ਦਰਜਨ ਖੇਡ ਸਟੇਡੀਅਮ ਸਮੇਤ ਅਨੇਕਾਂ ਤੋਹਫ਼ੇ ਲੋਕਾਂ ਨੂੰ ਦਿੱਤੇ ਸਨ ਪ੍ਰੰਤੂ ਵਰਕਰਾਂ ਨੂੰ ਬਹੁਤੀ ਤਵੱਜੋ ਨਹੀਂ ਦਿੱਤੀ, ਜਿਵੇਂ ਹੁਣ ਦੇ ਰਹੇ ਹਨ। ਅਜੋਕੇ ਸਮੇਂ ਵਿੱਚ ਸੁਖਬੀਰ ਹਰੇਕ ਵਰਕਰ ਦੇ ਘਰ ਜਾ ਰਹੇ ਹਨ। ਉਨ੍ਹਾਂ ਨਾਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਤੇ ਹੋਰ ਆਗੂ ਵੀ ਮੌਜੂਦ ਸਨ। ਉਧਰ, ਸੂਤਰ ਦੱਸਦੇ ਹਨ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਮਜ਼ਬੂਤੀ ਅਤੇ ਆਪਣੇ ਲਈ ਸਿਆਸੀ ਮੈਦਾਨ ਦੀ ਭਾਲ ਵਿੱਚ ਹਨ। ਇਹ ਵੀ ਚਰਚਾ ਹੈ ਕਿ ਜੇਕਰ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਹੁੰਦਾ ਹੈ ਤਾਂ ਸੁਖਬੀਰ ਬਾਦਲ ਮੁਹਾਲੀ ਤੋਂ ਚੋਣ ਲੜ ਸਕਦੇ ਹਨ? ਹਾਲਾਂਕਿ ਗੱਠਜੋੜ ਜਿਹੀ ਪੁਖ਼ਤਾ ਗੱਲ ਨਹੀਂ ਹੈ ਪ੍ਰੰਤੂ ਅਕਾਲੀ ਵਰਕਰ ਅਜਿਹਾ ਮਹਿਸੂਸ ਕਰ ਰਹੇ ਹਨ। ਇਸ ਬਾਰੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਵੀ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਜੀ ਮੁਹਾਲੀ ਤੋਂ ਚੋਣ ਲੜਨਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ਮੁਹਾਲੀ ਫੇਰੀ ਦੌਰਾਨ ਸੁਖਬੀਰ ਨੇ ਸਥਾਨਕ ਆਗੂਆਂ ਅਤੇ ਸਰਗਰਮ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਵਿੱਚ ਦੁਬਾਰਾ ਸਰਕਾਰ ਬਣਾਉਣ ਲਈ ਸਾਰੇ ਆਗੂਆਂ ਅਤੇ ਵਰਕਰਾਂ ਦਾ ਇੱਕਜੁੱਟ ਹੋਣਾ ਜ਼ਰੂਰੀ ਹੈ। ਇਸ ਮੌਕੇ ਜਥੇਦਾਰ ਪਰਵਿੰਦਰ ਸਿੰਘ ਬੈਦਵਾਨ, ਕਮਲਜੀਤ ਸਿੰਘ ਰੂਬੀ, ਕੁਲਦੀਪ ਕੌਰ ਕੰਗ, ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਦੀਪ ਸਿੰਘ ਭਾਰਜ, ਪਾਰਟੀ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ, ਯੂਥ ਆਗੂ ਰਵਿੰਦਰ ਸਿੰਘ ਖੇੜਾ, ਮਨਜੀਤ ਸਿੰਘ ਮਾਨ, ਕੈਪਟਨ ਰਮਨਦੀਪ ਸਿੰਘ ਬਾਵਾ, ਪਰਮਜੀਤ ਸਿੰਘ ਗਿੱਲ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ ਤੇ ਹਰਿੰਦਰ ਸਿੰਘ ਸੁੱਖਗੜ੍ਹ, ਗੁਰਪ੍ਰੀਤ ਸਿੰਘ ਤੰਗੋਰੀ, ਬਲਜੀਤ ਸਿੰਘ ਦੈੜੀ ਅਤੇ ਮਿੱਡੂਖੇੜਾ ਪਰਿਵਾਰ ਦੇ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ