Share on Facebook Share on Twitter Share on Google+ Share on Pinterest Share on Linkedin ਦਿੱਲੀ ਫਤਹਿ ਕਰਨ ਦੀ ਖੁਸ਼ੀ ਵਿੱਚ ਮਾਜਰੀ ਬਲਾਕ ਵਿੱਚ ਅਕਾਲੀਆਂ ਨੇ ਲੱਡੂ ਵੰਡੇ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 2 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਬਲਾਕ ਮਾਜਰੀ ਵਿੱਚ ਐਸ.ਜੀ.ਪੀ.ਸੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿੱਚ ਅਕਾਲੀ ਦਲ ਬਾਦਲ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ਦੀ ਖੁਸ਼ੀ ਵਿੱਚ ਲੱਡੂ ਵੰਡੇ ਅਤੇ ਦਿੱਲੀ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਜਮੇਰ ਸਿੰਘ ਖੇੜਾ ਅਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਕਾਦੀਮਾਜਰਾ ਕਿਹਾ ਕਿ ਡੀ.ਐਸ.ਜੀ.ਐਮ.ਸੀ ਦੀ ਜਿੱਤ ਇੱਕ ਇਤਿਹਾਸਕ ਜਿੱਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ 11 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਬਣਨਾ ਤੈਅ ਹੈ ਕਿਉਂਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਵੇਖਦਿਆਂ ਲੋਕੀ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿਚ ਭੁਗਤੇ ਹਨ। ਇਸ ਦੌਰਾਨ ਇਕੱਤਰ ਆਗੂਆਂ ਨੇ ਇੱਕ ਦੂਸਰੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਮਨਜੀਤ ਸਿੰਘ ਮਹਿਤੋਂ ਦਫਤਰ ਸਕੱਤਰ, ਸਰਪੰਚ ਹਰਦੀਪ ਸਿੰਘ ਖਿਜ਼ਰਾਬਾਦ ਜਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ, ਡਾਇਰੈਕਟਰ ਹਰਨੇਕ ਸਿੰਘ ਨੇਕੀ, ਸੰਜੇ ਕੁਮਾਰ ਫਤਹਿਪੁਰ, ਯੂਥ ਪ੍ਰਧਾਨ ਅਮਨਦੀਪ ਸਿੰਘ ਗੋਲਡੀ, ਗੁਰਦੇਵ ਸਿੰਘ, ਮਲਕੀਤ ਸਿੰਘ ਢਕੋਰਾਂ, ਦਿਲਬਾਗ ਸਿੰਘ ਮੀਆਂਪੁਰ, ਬਲਜਿੰਦਰ ਸਿੰਘ ਸਰਪੰਚ, ਹਰਵਿੰਦਰ ਸਿੰਘ ਸਿਆਲਬਾ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ