Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ 117 ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ: ਵੀ.ਕੇ. ਸਿੰਘ 11 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ, ਸਾਰੇ ਪ੍ਰਬੰਧ ਮੁਕੰਮਲ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਸੁਰੱਖਿਆ ਇੰਤਜ਼ਾਮਾਂ ਨੂੰ ਯਕੀਨੀ ਬਣਾਇਆ ਜਾਵੇਗਾ: ਵੀ.ਕੇ ਭਾਵਰਾ ਕਾਊਟਿੰਗ ਸੈਂਟਰਾਂ ਵਿੱਚ ਮੋਬਾਇਲ ਫੋਨ ਤੇ ਹਥਿਆਰ ਲੈ ਜਾਣ ’ਤੇ ਸਖ਼ਤ ਮਨਾਹੀ ਦੇ ਆਦੇਸ਼ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ: ਪੰਜਾਬ ਵਿੱਚ ਬੀਤੀ 4 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ 2017 ਲਈ ਵੋਟਾਂ ਦੀ ਭਲਕੇ 11 ਮਾਰਚ ਨੂੰ ਹੋਣ ਵਾਲੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਵੋਟਾਂ ਦੀ ਗਿਣਤੀ ਸਵੇਰੇ 8.00 ਵਜੇ ਤੋਂ ਸ਼ੁਰੂ ਹੋ ਜਾਵੇਗੀ ਅਤੇ ਰੁਝਾਨ 9.30 ਵਜੇ ਤੋਂ ਆਉਣੇ ਸ਼ੁਰੂ ਹੋ ਜਾਣਗੇ। ਇਸ ਗੱਲ ਦੀ ਜਾਣਕਾਰੀ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਵੀ.ਕੇ. ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਕਾਊਟਿੰਗ ਸੈਂਟਰਾਂ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਗੱਲਬਾਤ ਕਰਦਿਆਂ ਦਿੱਤੀ। ਇੱਥੇ ਮੁਹਾਲੀ ਸਮੇਤ ਖਰੜ ਅਤੇ ਡੇਰਾਬਸੀ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਹੋਵੇਗੀ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਵਿੱਚ 117 ਵਿਧਾਨ ਸਭਾ ਹਲਕਿਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ 27 ਵੱਖ-ਵੱਖ ਥਾਵਾਂ ਤੇ 54 ਕਾਉਂਟਿੰਗ ਸੈਂਟਰ ਸਥਾਪਿਤ ਕੀਤੇ ਗਏ ਹਨ। ਹਰੇਕ ਵਿਧਾਨ ਸਭਾ ਹਲਕੇ ਲਈ ਮੁੱਖ ਚੋਣ ਕਮਿਸ਼ਨ ਵੱਲੋਂ ਇੱਕ-ਇੱਕ ਅਬਜਰਵਰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਨੇਪਰੇ ਚੜਾਉਣ ਲਈ ਰਾਜ ਵਿੱਚ ਵੱਖ-ਵੱਖ ਕਾਉਂਟਿੰਗ ਸੈਂਟਰਾਂ ਤੇ 14 ਹਜਾਰ ਅਧਿਕਾਰੀ ਅਤੇ ਕਰਮਚਾਰੀ ਲਗਾਏ ਗਏ ਹਨ। ਕਾਉਂਟਿੰਗ ਹਾਲਾਂ ਵਿੱਚ ਹਰੇਕ ਟੇਬਲ ਤੇ ਇੱਕ ਸੁਪਰਵਾਇਜਰ, ਇੱਕ ਕਾਉਂਟਿੰਗ ਅਸੀਸਟੈਂਟ, ਇੱਕ ਮਾਇਕਰੋ ਅਬਜਰਵਰ ਤਾਇਨਾਤ ਹੋਣਗੇ ਅਤੇ ਵੋਟਾਂ ਦੀ ਗਿਣਤੀ ਸਬੰਧਤ ਰਿਟਰਨਿੰਗ ਅਫ਼ਸਰਾਂ ਦੀ ਨਿਗਰਾਨੀ ਹੇਠ ਹੋਵੇਗੀ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਪੋਸਟਲ ਬੈਲਟਾਂ ਦੀ ਗਿਣਤੀ ਹੋਵੇਗੀ। ਉਸ ਤੋਂ ਉਪਰੰਤ ਈ.ਵੀ.ਐਮ ਮਸੀਨਾਂ ਰਾਹੀ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਪੁਰੀ ਪਾਰਦਰਸ਼ਤਾਂ ਢੰਗ ਨਾਲ ਕੀਤੀ ਜਾਵੇਗੀ ਅਤੇ ਲੋਕਾਂ ਦੀ ਸਹੂਲਤ ਲਈ ਪਬਲਿਕ ਥਾਵਾਂ ਤੇ ਟੀ.ਵੀ. ਸਕਰੀਨਜ਼ ਲਗਾਈਆ ਜਾਣਗੀਆਂ ਤਾਂ ਜੋ ਲੋਕ ਵੋਟਾਂ ਦੀ ਗਿਣਤੀ ਦੀ ਪ੍ਰੀਕਿਆ ਅਤੇ ਨਤੀਜਿਆਂ ਨੂੰ ਵੇਖ ਸਕਣ। ਉਨ੍ਹਾਂ ਦੱਸਿਆ ਕਿ ਚੋਣ ਨਤੀਜੇ ਚੋਣ ਕਮਿਸ਼ਨ ਦੀ ਵੈਬਸਾਈਟ ਤੇ ਅਪਡੇਟ ਕੀਤੇ ਜਾਣਗੇ। ਇਸ ਤੋਂ ਇਲਾਵਾ ਕਾਊਟਿੰਗ ਹਾਲਾਂ ਤੱਕ ਚੋਣ ਏਜੰਟਾਂ ਨੂੰ ਪੁੱਜਦਾ ਕਰਨ ਲਈ ਵੀ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਕਾਊਟਿੰਗ ਹਾਲਾਂ ਵਿੱਚ ਦਾਖਲ ਹੋਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ ਨਾ ਆਵੇ। ਇਸ ਮੋਕੇ ਏ.ਡੀ.ਜੀ.ਪੀ-ਕਮ-ਨੋਡਲ ਅਫ਼ਸਰ ਸ੍ਰੀ ਵੀ.ਕੇ ਭਾਵਰਾ ਨੇ ਦੱਸਿਆ ਕਿ ਪੰਜਾਬ ਵਿੱਚ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਕਾਊਟਿੰਗ ਹਾਲਾਂ ਵਿੱਚ ਕਿਸੇ ਨੂੰ ਵੀ ਹਥਿਆਰ ਅਤੇ ਮੋਬਾਇਲ ਨਾਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਕਾਊਟਿੰਗ ਸੈਂਟਰਾਂ ਵਿੱਚ ਓਹੀ ਵਿਅਕਤੀ ਜਾ ਸਕਣਗੇ ਜਿਨ੍ਹਾਂ ਨੁੰੂ ਪਾਸ ਜਾਰੀ ਕੀਤਾ ਗਿਆ ਹੋਵੇ। ਅਣਅਧਿਕਾਰਤ ਕੋਈ ਵੀ ਵਿਅਕਤੀ ਕਾਊਟਿੰਗ ਹਾਲਾਂ ਵਿੱਚ ਦਾਖਲ ਨਹੀਂ ਹੋ ਸਕੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਵੋਟਾਂ ਦੇ ਨਤੀਜਿਆਂ ਦੇ ਮੱਦੇਨਜਰ ਲੋਕਾਂ ਨੂੰ ਵੀ ਸੰਜਮ ਤੋਂ ਕੰਮ ਲੈਣ ਅਤੇ ਕੋਈ ਲੜਾਈ ਝਗੜਾ ਆਦਿ ਨਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਹਨ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਡੀ.ਐਸ. ਮਾਂਗਟ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਚਰਨਦੇਵ ਸਿੰਘ ਮਾਨ ਨੇ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਜ਼ਿਲ੍ਹੇ ’ਚ ਪੈਦੇ ਵਿਧਾਨ ਸਭਾ ਹਲਕੇ ਐਸ.ਏ.ਐਸ.ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਵੋਟਾਂ ਦੀ ਗਿਣਤੀ ਲਈ ਕੀਤੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ, ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਐਸ.ਏ.ਐਸ.ਨਗਰ ਸ੍ਰੀ ਅਨੁਪੀ੍ਰਤਾ ਜੋਹਲ, ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਡੇਰਾਬੱਸੀ ਕੁਮਾਰੀ ਰੂਹੀ ਦੁੂਗ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਵੀਰ ਸਿੰਘ, ਐਸ.ਪੀ (ਐਚ) ਸ੍ਰੀ ਜਗਜੀਤ ਸਿੰਘ ਜੱਲਾ, ਐਸ.ਪੀ. (ਸਕਿਓਰਟੀ ਅਤੇ ਟਰੈਫਿਕ) ਸ੍ਰੀ ਹਰਵੀਰ ਸਿੰਘ ਅਟਵਾਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ