nabaz-e-punjab.com

ਹੜ੍ਹਾਂ ਦਾ ਖ਼ਤਰਾਂ: ਪੰਜਾਬ ਵਿੱਚ ਸਾਰੇ ਵਿੱਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ

ਨਬਜ਼-ਏ-ਪੰਜਾਬ, ਚੰਡੀਗੜ੍ਹ, 3 ਸਤੰਬਰ:
ਪੰਜਾਬ ਸਰਕਾਰ ਨੇ ਸੂਬੇ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿੱਦਿਅਕ ਅਦਾਰੇ 7 ਸਤੰਬਰ 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ। ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਨਾਗਰਿਕਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਲਈ ਬੇਨਤੀ ਕੀਤੀ ਅਤੇ ਲੋਕਾਂ ਨੂੰ ਸਹਿਯੋਗ ਕਰਨ ਅਤੇ ਆਪਣੀ ਸੁਰੱਖਿਆ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ।
ਉਧਰ, ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੁਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ। ਪੰਜਾਬ ਸਰਕਾਰ ਨੇ ਇਹ ਫ਼ੈਸਲਾ ਸਿਖਿਆਰਥੀਆਂ, ਸਟਾਫ਼ ਅਤੇ ਭਾਈਵਾਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹਤਿਆਤੀ ਤੌਰ ’ਤੇ ਲਿਆ ਗਿਆ ਹੈ। ਇਨ੍ਹਾਂ ਸੰਸਥਾਵਾਂ ਵਿੱਚ ਛੁੱਟੀਆਂ ਹੋਣ ਨਾਲ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ’ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦਾ ਮੌਕਾ ਮਿਲੇਗਾ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…