ਚੋਣ ਪ੍ਰਬੰਧ ਮੁਕੰਮਲ, ਸਾਰੀਆਂ ਪਾਰਟੀਆਂ ਵੱਲੋਂ ਆਪਣੀ ਤਿਆਰੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਫਰਵਰੀ:
ਵਿਧਾਨ ਸਭਾ ਚੋਣਾਂ-2017 ਨੂੰ ਮੁੱਖ ਰੱਖਦਿਆਂ ਖਰੜ ਵਿਧਾਨ ਸਭਾ ਹਲਕਾ ਅਧੀਨ ਪੈਂਦੇ ਕਸਬਾ ਕੁਰਾਲੀ ਅਤੇ ਇਲਾਕੇ ਵਿੱਚ ਚੋਣ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਸਥਾਨਕ ਸ਼ਹਿਰ ਦੇ ਵੱਖ ਵੱਖ ਪੋਲਿੰਗ ਬੂਥਾਂ ਉੱਤੇ ਦੂਰ ਦੁਰਾਡਿਓਂ ਆਏ ਚੋਣ ਅਮਲੇ ਦੇ ਅਧਿਕਾਰੀ ਅਤੇ ਪੁਲੀਸ ਕਰਮਚਾਰੀ ਦੇਰ ਰਾਤ ਤੱਕ ਏ.ਵੀ.ਐਮ ਮਸ਼ੀਨਾਂ ਦੀ ਸੈਟਿੰਗ ਕਰਦੇ ਨਜ਼ਰ ਆਏ ਤਾਂ ਜੋ ਸਵੇਰ ਦੇ ਸਮੇਂ ਸਿਰ ਵੋਟਾਂ ਪੈਣ ਦਾ ਕੰਮ ਸਹੀ ਤਰੀਕੇ ਨਾਲ ਸ਼ੁਰੂ ਕੀਤਾ ਜਾ ਸਕੇ। ਇਸ ਮੌਕੇ ਅਧਿਕਾਰੀਆਂ ਨੇ ਏ.ਵੀ.ਐਮ ਮਸ਼ੀਨਾਂ ਦੀ ਜਾਂਚ ਵੀ ਕੀਤੀ। ਇਸ ਦੌਰਾਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਟੈਂਟ ਲਗਾ ਕੇ ਰਾਜਸੀ ਪਾਰਟੀਆਂ ਵੱਲੋਂ ਚੋਣ ਤਿਆਰੀ ਕੀਤੀ ਗਈ ਅਤੇ ਪੋਲਿੰਗ ਬੂਥਾਂ ਦੇ ਬਾਹਰ ਨਿਰਧਾਰਿਤ ਘੇਰਾ ਛੱਡ ਕੇ ਪਾਰਟੀ ਆਗੂਆਂ ਨੇ ਆਪਣੇ ਟੈਂਟ ਲਗਾਉਣ ਲਈ ਜਗ੍ਹਾਂ ਮੱਲੀ ਗਈ। ਇਸ ਦੌਰਾਨ ਸ਼ਹਿਰ ਦੀਆਂ ਵੱਖ ਵੱਖ ਥਾਵਾਂ ’ਤੇ ਪੈਰਾ ਮਿਲਟਰੀ ਫੋਰਸ ਤੇ ਕੁਰਾਲੀ ਪੁਲੀਸ ਅਤੇ ਚੋਣ ਅਮਲਾ ਮੁਸਤੈਦੀ ਨਾਲ ਡਿਊਟੀ ’ਤੇ ਤਾਇਨਾਤ ਹੋ ਗਿਆ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…