nabaz-e-punjab.com

ਅਮਰ ਸ਼ਹੀਦ ਜਥੇਦਾਰ ਅਕਾਲੀ ਫੁੱਲਾ ਸਿੰਘ ਦਾ ਜਨਮ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਛੇਵੇ ਜਥੇਦਾਰ ਅਤੇ ਅਮਰ ਸ਼ਹੀਦ ਜਥੇਦਾਰ ਅਕਾਲੀ ਫੁੱਲਾ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜਥੇ ਨੇ ਜਥੇਦਾਰ ਅਕਾਲੀ ਫੁੱਲਾ ਸਿੰਘ ਦੇ ਜੀਵਨ ਫ਼ਲਸਫ਼ੇ ਬਾਰੇ ਜਾਣਕਾਰੀ ਦਿੱਤੀ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਦੱਸਿਆ ਕਿ ਜਥੇਦਾਰ ਅਕਾਲੀ ਫੁੱਲਾ ਸਿੰਘ ਨੇ 1823ਈਂ ਵਿੱਚ ਅੰਗਰੇਜ਼ਾਂ ਨਾਲ ਲੋਹਾ ਲੈਂਦਿਆਂ ਨੌਸ਼ਹਿਰਾ ਪੰਨੂਆਂ ਦੀ ਜੰਗ ਵਿੱਚ ਸ਼ਹਾਦਤ ਪ੍ਰਾਪਤ ਕੀਤੀ। ਭਾਈ ਬਹਾਦਰ ਸਿੰਘ ਸੇਵਕ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਗੁਰਦੀਪ ਸਿੰਘ, ਭਾਈ ਓਂਕਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਭਾਈ ਜੋਗਿੰਦਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜਥਾ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਜਸਬੀਰ ਸਿੰਘ ਅਤੇ ਭਾਈ ਗੁਰਿੰਦਰ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…