ਅੰਮ੍ਰਿਤਸਰ ਪੁਲੀਸ ਨੇ ਨਸ਼ਾ ਤਸਕਰ ਸੌਰਵ ਪ੍ਰਤਾਪ ਦਾ ਘਰ ਢਾਹਿਆ

ਅੰਮ੍ਰਿਤਸਰ ਵਿੱਚੋਂ ਨਸ਼ਿਆਂ ਦੇ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ: ਗੁਰਪ੍ਰੀਤ ਭੁੱਲਰ

ਰਾਜੂ ਵਾਲੀਆ
ਨਬਜ਼-ਏ-ਪੰਜਾਬ, ਅੰਮ੍ਰਿਤਸਰ 10 ਜੁਲਾਈ 2025:
ਮੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੱਧ ਨੂੰ ਅੱਗੇ ਤੋਰਦੇ ਜਿਲਾ ਪ੍ਰਸ਼ਾਸਨ ਨੇ ਨਸ਼ਾ ਸਮਗਲਰ ਸੋਰਵ ਪ੍ਰਤਾਪ ਉਰਫ ਸੰਨੀ ਪੁੱਤਰ ਨੰਦ ਕਿਸ਼ੋਰ, ਵਾਸੀ ਗਲੀ ਨੰਬਰ 01, ਹਰਗੋਬਿੰਦ ਐਵੀਨਿਊ, ਛੇਹਰਟਾ ਜਿਸ ਦੇ ਖਿਲਾਫ ਐਨਡੀਪੀਐਸ ਐਕਟ, ਅਸਲਾ ਐਕਟ ਅਧੀਨ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 25 ਦੇ ਕਰੀਬ ਕੇਸ ਦਰਜ ਹਨ, ਦਾ ਘਰ ਮਸ਼ੀਨਾਂ ਦੀ ਮਦਦ ਨਾਲ ਮਲੀਆਮੇਟ ਕਰ ਦਿੱਤਾ। ਇਸ ਖਿਲਾਫ ਥਾਣਾ ਇਸਲਾਮਾਬਾਦ, ਵਿਖੇ ਦਰਜ ਇਕ ਕੇਸ ਵਿਚ ਇਸ ਦੀ ਬੇਟੀ ਮੁਸਕਾਨ ਅਤੇ ਇਸ ਦੇ ਭਰਾ ਆਦਿੱਤਿਆ ਪ੍ਰਤਾਪ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ 6 ਕਿੱਲੋ ਗ੍ਰਾਮ ਅਫੀਮ, 8 ਕਿੱਲੋ ਗ੍ਰਾਮ ਹੈਰੋਇਨ, 2 ਕਿੱਲੋ ਗ੍ਰਾਮ ਹੈਰੋਇਨ ਤਿਆਰ ਕਰਨ ਵਾਲਾ ਅਤੇ ਮਿਕਦਾਰ ਵਧਾਉਣ ਵਾਲਾ ਕੈਮੀਕਲ ਅਤੇ 1 ਪਿਸਟਲ 9 ਐਮ ਐਮ ਸਮੇਤ 1 ਜਿੰਦਾ ਰੌਂਦ ਦੀ ਰਿਕਵਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਜਿਲ੍ਹਿਆ ਵਿਚ ਐਨ.ਡੀ.ਪੀ.ਐਸ ਐਕਟ ਅਤੇ ਹੋਰ ਵੱਖ-ਵੱਖ ਧਾਰਾਵਾ ਤਹਿਤ 25 ਮੁਕੱਦਮੇ ਦਰਜ ਹਨ।
ਸੰਨੀ ਫਿਲਹਾਲ ਭਗੌੜਾ ਹੈ ਅਤੇ ਇਸ ਦੀ ਇੱਕ ਪ੍ਰਾਪਰਟੀ ਗਲੀ ਨੰਬਰ 02, ਅਕਾਸ਼ ਐਵੀਨਿਊ, ਕੋਟ ਖਾਲਸਾ ਥਾਣਾ ਇਸਲਾਮਾਬਾਦ ਇਸਦੀ ਪਤਨੀ ਸੀਤਲ ਪ੍ਰਤਾਪ ਦੇ ਨਾਮ ਹੈ, ਜੋ ਅਣ-ਅਧਿਕਾਰਤ ਤੌਰ ਤੇ ਬਣਾਈ ਗਈ ਹੈ। ਜਿਸ ਨੂੰ ਮਿਊਂਸੀਪਲ ਕਾਰਪੋਰੇਸ਼ਨ, ਅੰਮ੍ਰਿਤਸਰ ਵੱਲੋ ਪੁਲਿਸ ਦੀ ਮਦਦ ਨਾਲ ਢਾਹ ਦਿੱਤਾ ਗਿਆ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਸਮਗਲਰਾਂ ਦੀਆਂ 9 ਜਾਇਦਾਤਾਂ ਢਾਹੀਆਂ ਜਾ ਚੁੱਕੀਆਂ ਹਨ। ਇਸ ਮੌਕੇ ਵਿਸ਼ੇਸ ਤੌਰ ਉਤੇ ਪਹੁੰਚੇ ਪੁਲਿਸ ਕਮਿਸ਼ਨਰ, ਗੁਰਪ੍ਰੀਤ ਸਿੰਘ ਭੁੱਲਰ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਸਪਸ਼ਟ ਸੰਦੇਸ਼ ਦਿੱਤਾ ਜੋ ਲੋਕ ਸਾਡੇ ਨੌਜਵਾਨਾਂ ਦੀ ਜ਼ਿੰਦਗੀ ਵਿੱਚ ਨਸ਼ਆਿਂ ਰੂਪੀ ਜ਼ਹਿਰ ਘੋਲ ਰਹੇ ਹਨ, ਉਹਨਾਂ ਉੱਤੇ ਕੋਈ ਰਹਿਮ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਯੁੱਧ ਨਸ਼ੇ ਦੀ ਸਮਾਪਤੀ ਤੱਕ ਜਾਰੀ ਰਹੇਗਾ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਪੁਲਿਸ ਸਖਤ ਕਾਰਵਾਈ ਕਰ ਰਹੀ ਹੈ ਅਤੇ ਜੋ ਵੀ ਇਸ ਧੰਦੇ ਵਿੱਚ ਸ਼ਾਮਿਲ ਹੈ, ਉਸ ਨੂੰ ਜੇਲ ਵਿੱਚ ਸੁਟਿਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਨਸ਼ੇ ਦੇ ਰੋਗੀਆਂ ਦਾ ਇਲਾਜ ਵੀ ਪੁਲਿਸ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਨਸ਼ਾ ਵਿਰੁੱਧ ਮੁਹਿੰਮ ਉੱਤੇ ਨਜ਼ਰ ਰੱਖ ਰਹੇ ਹਨ ਅਤੇ ਪੁਲਿਸ ਰੋਜ਼ਾਨਾ ਨਸ਼ੇ ਦੀਆਂ ਵੱਡੀਆਂ ਖੇਪਾਂ ਬਰਾਮਦ ਕਰ ਰਹੀ ਹੈ। ਉਹਨਾਂ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਹਨਾਂ ਕਿਹਾ ਕਿ ਅਸੀਂ ਜਾਣਕਾਰੀ ਦੇਣ ਵਾਲੇ ਦਾ ਨਾਂ ਬਿੁਲਕੁਲ ਗੁਪਤ ਰੱਖ ਕੇ ਐਸੀ ਕਾਰਵਾਈ ਕਰਾਂਗੇ ਕਿ ਨਸ਼ਾ ਤਸਕਰਾਂ ਦੀਆਂ ਆਉਣ ਵਾਲੀਆਂ ਪੀੜੀਆਂ ਵੀ ਯਾਦ ਰੱਖਣਗੀਆਂ। ਇਸ ਮੌਕੇ ਵਿਸ਼ਾਲਜੀਤ ਸਿੰਘ ਏਡੀਸੀਪੀ ਸਿਟੀ ਵਨ, ਜਸਪਾਲ ਸਿੰਘ ਏਸੀਪੀ ਕੇਂਦਰੀ ਅੰਮ੍ਰਿਤਸਰ, ਮੁੱਖ ਅਫਸਰ ਥਾਣਾ ਇਸਲਾਮਾਬਾਦ ਇੰਸਪੈਕਟਰ ਜਸਬੀਰ ਸਿੰਘ ਅਤੇ ਹੋਰ ਨਗਰ ਨਿਗਮ ਦੇ ਅਧਕਿਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Drugs Case and Issues

Check Also

Day 134 of Yudh Nashian Virud: 113 drug smugglers held with 4.2kg heroin

Day 134 of Yudh Nashian Virud: 113 drug smugglers held with 4.2kg heroin Police teams in s…