ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਆਗੂਆਂ ਵੱਲੋਂ ਬਲਬੀਰ ਸਿੱਧੂ ਦੀ ਹਮਾਇਤ ਦਾ ਐਲਾਨ

ਮੁਹਾਲੀ ਹਲਕੇ ਵਿੱਚ ਲਗਾਤਾਰ ਵਧਦਾ ਜਾ ਰਿਹਾ ਹੈ ਵਿਧਾਇਕ ਬਲਬੀਰ ਸਿੱਧੂ ਦਾ ਚੋਣ ਕਾਫ਼ਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਮੁਹਾਲੀ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਤਾਕਤ ਮਿਲੀ ਜਦੋਂ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਨੇ ਖੁੱਲ੍ਹੇ ਰੂਪ ਵਿੱਚ ਕਾਂਗਰਸ ਪਾਰਟੀ ਦੇ ਮੁਹਾਲੀ ਹਲਕੇ ਤੋਂ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੇ ਸਮਰਥਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਰਾਜਾ ਕੰਵਰਜੋਤ ਸਿੰਘ, ਅੱਤਿਆਚਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਸਾਬਕਾ ਬਲਾਕ ਸੰਮਤੀ ਮੈਂਬਰ ਬੀਬੀ ਗੁਰਨਾਮ ਕੌਰ, ਸਾਬਕਾ ਪੰਚ ਬਲਵਿੰਦਰ ਸਿੰਘ ਮਾਣਕਪੁਰ ਕੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਕੁੰਭੜਾ ਸਮੇਤ ਹੋਰਨਾਂ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਰੰਟ ਨੇ ਮੁਹਾਲੀ ਵਿੱਚ ਵਿਕਾਸ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਦਾ ਸਮਰਥਨ ਕੀਤਾ ਹੈ, ਜਿਸ ਵਾਸਤੇ ਉਹ ਇਸ ਫਰੰਟ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਫਰੰਟ ਵੱਲੋਂ ਉਨ੍ਹਾਂ ਦੇ ਸਮਰਥਨ ਵਿੱਚ ਆਉਣ ਨਾਲ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਮੁਹਾਲੀ ਵਿੱਚ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਇਸ ਫਰੰਟ ਨਾਲ ਖੜ੍ਹੇ ਹਨ ਅਤੇ ਫਰੰਟ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।
ਇਸ ਮੌਕੇ ਬਲਵਿੰਦਰ ਸਿੰਘ ਕੁੰਭੜਾ, ਪ੍ਰਧਾਨ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਮੈਂ ਕਿਹਾ ਕਿ ਮੁਹਾਲੀ ਵਿੱਚ ਖੜ੍ਹੇ ਹੋਏ ਚੋਣ ਉਮੀਦਵਾਰਾਂ ਵਿੱਚ ਤੁਲਨਾ ਕਰਨ ਤੇ ਬਲਬੀਰ ਸਿੱਧੂ ਹੀ ਇਕਲੌਤੇ ਅਜਿਹੇ ਉਮੀਦਵਾਰ ਹਨ ਜੋ ਮੁਹਾਲੀ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਮਿਹਨਤ ਕਰਦੇ ਰਹੇ ਹਨ ਅਤੇ ਹੁਣ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਕ ਮੀਟਿੰਗ ਪਿਛਲੇ ਦਿਨੀਂ ਰਾਜਾ ਕੰਵਰਜੋਤ ਸਿੰਘ ਸੀਨੀਅਰ ਕਾਂਗਰਸੀ ਆਗੂ ਨਾਲ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਰਾਏ ਮਸ਼ਵਰਾ ਕਰਕੇ ਵਿਧਾਇਕ ਬਲਬੀਰ ਸਿੱਧੂ ਦਾ ਚੋਣਾਂ ਵਿੱਚ ਪੂਰਨ ਸਮਰਥਨ ਕਰਨ ਦਾ ਫ਼ੈਸਲਾ ਕੀਤਾ।
ਇਸ ਮੌਕੇ ਬਲਵੀਰ ਸਿੰਘ ਗੋਬਿੰਦਗੜ੍ਹ ਸਾਬਕਾ ਬਲਾਕ ਸੰਮਤੀ ਮੈਂਬਰ, ਅਜੈਬ ਸਿੰਘ ਬਾਕਰਪੁਰ, ਹਕੀਕਤ ਸਿੰਘ ਬਲਾਕ ਸੰਮਤੀ ਮੈਂਬਰ, ਜੱਸੀ ਬੱਲੋਮਾਜਰਾ, ਬਹਾਦਰ ਸਿੰਘ ਸਰਪੰਚ ਬਲੌਗੀ, ਮੇਵਾ ਸਿੰਘ ਕੁੰਭੜਾ, ਮਨਜੀਤ ਸਿੰਘ ਕੁੰਭੜਾ, ਨਰੇਸ਼ ਧੀਮਾਨ, ਗੁਰਮੀਤ ਸਿੰਘ ਕੁੰਭੜਾ, ਜਸਮੇਰ ਸਿੰਘ ਕੁੰਭੜਾ, ਜਗਤਾਰ ਸਿੰਘ ਕੁੰਭੜਾ, ਮਨਦੀਪ ਸਿੰਘ ਕੁੰਭੜਾ, ਗੁਰਮੀਤ ਕੌਰ ਧਰਮਗੜ੍ਹ, ਰੁਪਿੰਦਰ ਕੌਰ, ਪਰਮਜੀਤ ਕੌਰ ਕੁੰਭੜਾ, ਸੁਮਨ, ਸੁਰਿੰਦਰ ਸਿੰਘ ਕੁੰਭੜਾ, ਤਰਸੇਮ ਮਟੋਰ, ਬਲਜਿੰਦਰ ਸਿੰਘ, ਸੰਤ ਸਿੰਘ, ਬਚਨ ਸਿੰਘ, ਜਗਦੀਫ ਸਿੰਘ ਕੁੰਭੜਾ, ਗਗਨਦੀਪ ਸਿੰਘ ਕੁੰਭੜਾ ਅਤੇ ਹੋਰ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…