ਇੰਟਰ ਨੈਸ਼ਨਲ ਪਬਲਿਕ ਸਕੂਲ ਦੇ ਜੂਨੀਅਰ ਵਿੰਗ ਦਾ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿਬੜਿਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਜਨਵਰੀ:
ਸਥਾਨਕ ਸ਼ਹਿਰ ਦੇ ਪਪਰਾਲੀ ਰੋਡ ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਜੂਨੀਅਰ ਵਿੰਗ ਸਲਾਨਾ ਸਭਿਆਚਾਰਕ ਪ੍ਰੋਗਰਾਮ ਡਾਇਰੈਕਟਰ ਅਸ਼ੋਕ ਕੌਸ਼ਲ ਦੀ ਦੇਖ ਰੇਖ ਵਿਚ ਅਤੇ ਪ੍ਰਿੰਸ ਪੀ.ਸੈਂਗਰ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ਪਰੀ ਨਰਸਰੀ ਤੋਂ ਲੈਕੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਸਕਿਟ, ਕਵਿਤਾ, ਭੰਗੜਾਂ, ਗਿੱਧਾ, ਕੋਰੀਓਗ੍ਰਾਫੀ, ਡਾਂਸ ਆਦਿ ਪੇਸ਼ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਧਾਰਮਕ ਅਤੇ ਦੇਸ਼ ਭਗਤੀ ਦੇ ਗੀਤਾਂ ਤੇ ਬਾਖੂਬੀ ਪੇਸ਼ਕਾਰੀ ਕੀਤੀ ਸਮਾਗਮ ਵਿੱਚ ਹਾਜ਼ਰ ਦਰਸ਼ਕਾਂ ਨੇ ਰੱਜਵੀਂ ਸ਼ਲਾਘਾ ਕੀਤੀ।
ਇਸ ਮੌਕੇ ਡਾਇਰੈਕਟਰ ਅਸ਼ੋਕ ਕੌਸ਼ਲ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਦੇ ਆਗਿਆਕਾਰ ਬਣਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਪੀ. ਸੈਂਗਰ ਨੇ ਆਏ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕਰਦਿਆਂ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਖੁਸਪਾਲ ਕੌਸਲ, ਗੀਤਾ ਕੌਸਲ, ਪਿੰ੍ਰਸੀਲ ਸਿਮਰਨਜੀਤ ਕੌਰ, ਪਰਮਿੰਦਰ ਸ਼ਰਮਾ, ਪ੍ਰਮੋਦ ਜੋਸ਼ੀ, ਰਵੀ ਖੱਤੀ, ਨਰਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਸਕੂਲ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…