ਮਾਨਵ ਮੰਗਲ ਸਕੂਲ ਵਿੱਚ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਨਬਜ਼-ਏ-ਪੰਜਾਬ, ਮੁਹਾਲੀ, 2 ਮਾਰਚ:
ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਕੱਤਰ ਸਕੂਲ ਸਿੱਖਿਆ ਸ਼੍ਰੀਮਤੀ ਸੋਨਾਲੀ ਗਿਰੀ ਦੀ ਅਗਵਾਈ ਹੇਠ ਅੱਜ ਮਾਨਵ ਮੰਗਲ ਸਕੂਲ ਸੈਕਟਰ-88 ਵਿਖੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁਗਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਆਯੋਜਿਤ ਕੀਤਾ ਗਿਆ। ਜਿਸ ਵਿੱਚ ਡਾਕਟਰ ਕੁਸਮ ਪਟਿਆਲਾ, ਡਾਕਟਰ ਕ੍ਰਿਤਿਕਾ ਗੋਇਲ ਮੈਕਸ ਹਸਪਤਾਲ ਚੰਡੀਗੜ੍ਹ ਅਤੇ ਸ੍ਰੀਮਤੀ ਆਕ੍ਰਿਤੀ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰੜੀ ਨੇ ਕਿਸ਼ੋਰ ਸਿੱਖਿਆ ਸਬੰਧੀ ਆਪਣੇ ਵਿਚਾਰ ਵਿਅਕਤ ਕੀਤੇ ਅਤੇ ਬਾਲੜੀਆਂ ਵੱਲ ਵਿਸ਼ੇਸ਼ ਤਵੱਜੋ ਦੇਣ ਦੀ ਗੱਲ ਕੀਤੀ।
ਇਸ ਮੌਕੇ ਬੋਲਦਿਆਂ ਡਾ. ਗਿੰਨੀ ਦੁਗਲ ਨੇ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀ ਕੇਂਦਰਿਤ ਸਿੱਖਿਆ ਉੱਤੇ ਜ਼ੋਰ ਦਿੱਤਾ ਜਾਵੇ ਅਤੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਦੀਆਂ ਚੱਲ ਰਹੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਬੱਚਿਆਂ ਨੂੰ ਸਹਿਜ ਮਹਿਸੂਸ ਕਰਾਉਂਦਿਆਂ ਨਿਯਮਾਂ ਅਨੁਸਾਰ ਪ੍ਰੀਖਿਆਵਾਂ ਦਾ ਸੰਚਾਲਨ ਕਰਾਇਆ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ ਉਸਾਰਨਾ ਵਿਦਿਆਰਥੀਆਂ ਵਿੱਚ ਬੁਨਿਆਦੀ ਸਮਝ ਦਾ ਵਿਕਾਸ ਕਰਨਾ ਅਤੇ ਸੰਕਲਪਗਤ ਸਿੱਖਣ ਪ੍ਰਕਿਰਿਆ ਅਤੇ ਸੁਖਾਵਾ ਮਾਹੌਲ ਉਸਾਰਨਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮੈਡੀਟੇਸ਼ਨ ਪ੍ਰੋਗਰਾਮ ਨੂੰ ਸਫਲਤਾ ਸਹਿਤ ਪੂਰਾ ਕਰਨ ਲਈ ਸਮੂਹ ਸਕੂਲ ਮੁਖੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਉਤਸ਼ਾਹ ਨਾਲ ਕਾਰਜ ਕਰਨ ਲਈ ਪ੍ਰੇਰਿਆ।
ਇਸ ਮੌਕੇ ਸਾਲਾਨਾ ਗਤੀਵਿਧੀਆਂ ਦੌਰਾਨ ਬੇਹਤਰੀਨ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਲਈ ਰਨਿੰਗ ਟਰਾਫੀਆਂ ਦੇਣ ਦੀ ਰਿਵਾਇਤ ਦਾ ਆਗਾਜ਼ ਕੀਤਾ ਗਿਆ. ਸਾਲ 2025-26 ਲਈ ਰਨਿੰਗ ਟਰਾਫੀ ਲਈ ਐਸ.ਓ.ਈ ਫੇਜ਼-3ਬੀ1 ਨੇ ਪਹਿਲਾ ਸਥਾਨ, ਐਸ.ਓ.ਈ ਬਨੂੜ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹਾਈ ਸਕੂਲਾਂ ਵਿੱਚ ਸਰਕਾਰੀ ਹਾਈ ਸਕੂਲ ਰਾਣੀ ਮਾਜਰਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰਸਨਹੇੜੀ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਬਲਟਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਦੇ ਨਾਲ ਹੀ ਮਿਡਲ ਸਕੂਲਾਂ ਵਿੱਚ ਸਰਕਾਰੀ ਮਿਡਲ ਸਕੂਲ ਮੁੰਡੀ ਖਰੜ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਬਡਾਲੀ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਚਾਹੜ ਮਾਜਰਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਹ ਸਮੇਂ ਹੀ ਜ਼ਿਲ੍ਹੇ ਵਿੱਚ ਕਲਾ ਉਤਸਵ, ਮੈਥ ਮੇਲਾ,ਟੀਚਰ ਫੈਸਟ ਅਤੇ ਵਿਗਿਆਨ ਮੇਲੇ ਨਾਲ ਸੰਬੰਧਿਤ ਸਕੂਲਾਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ. ਇਸ ਮੌਕੇ ਤੇ ਐਸ.ਓ.ਈ ਫੇਜ਼-3ਬੀ1 ਦੇ ਪ੍ਰਿੰਸੀਪਲ ਸਲਿੰਦਰ ਸਿੰਘ ਸਮੇਤ ਰਨਿੰਗ ਟਰਾਫੀ ਜੇਤੂ ਬਾਕੀ ਸਕੂਲ ਪ੍ਰਿੰਸੀਪਲਾਂ ਨੇ ਡਾਕਟਰ ਗਿੰਨੀ ਦੁਗਲ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਇੱਕ ਚੰਗੀ ਸ਼ੁਰੂਆਤ ਦੱਸਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਤੇ ਸੈਕੰਡਰੀ ਸਿੱਖਿਆ ਅੰਗਰੇਜ਼ ਸਿੰਘ, ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਸਤਿੰਦਰਜੀਤ ਸਿੰਘ ਸਮੇਤ ਸਮੂਹ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਸਕੂਲ ਇੰਚਾਰਜ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

CGC College Landran celebrates National Science Day

CGC College Landran celebrates National Science Day Nabaz-e-Punjab, Mohali, 1 March 2026: …