Share on Facebook Share on Twitter Share on Google+ Share on Pinterest Share on Linkedin ‘ਨਸ਼ਿਆਂ ਖ਼ਿਲਾਫ਼ ਜੰਗ’: ਪੰਜਾਬ ਦੇ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਨਸ਼ਿਆਂ ਖ਼ਿਲਾਫ਼ ਪਾਠਕ੍ਰਮ ਮੁੱਖ ਮੰਤਰੀ ਨੇ ਸੂਬੇ ਵਿੱਚ ਨਸ਼ਿਆਂ ਦੇ ਪਸਾਰ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਨਬਜ਼-ਏ-ਪੰਜਾਬ, ਫਾਜ਼ਿਲਕਾ, 1 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਮਿਸਾਲੀ ਪਹਿਲਕਦਮੀ ਤਹਿਤ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲੀ ਪਾਠਕ੍ਰਮ ਜਾਰੀ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਦੇ ਇਸ ਸਰਹੱਦੀ ਜ਼ਿਲ੍ਹੇ ਤੋਂ ਸੂਬੇ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਫੈਸਲਾਕੁਨ ਮੋੜ ਉੱਤੇ ਪੁੱਜ ਗਈ ਹੈ ਅਤੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤੀਜੇ ਪੜਾਅ ਤਹਿਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਪਾਠਕ੍ਰਮ ਲਿਆਂਦਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਪਾਠਕ੍ਰਮ ਰਾਹੀਂ ਇਨ੍ਹਾਂ ਜਮਾਤਾਂ ਦੇ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ ਅਤੇ ਨਸ਼ੇ ਦੇ ਪਦਾਰਥਾਂ ਤੋਂ ਦੂਰ ਰਹਿਣ ਲਈ ਉਤਸ਼ਾਹਤ ਕੀਤਾ ਜਾਵੇਗਾ। ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਪ੍ਰੋਗਰਾਮ ਵਿੱਚ 3658 ਸਕੂਲਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਵਿਚਾਲੇ ਜਾਗਰੂਕਤਾ ਵਧਾਉਣ ਲਈ ਪ੍ਰਸਿੱਧ ਵਿਗਿਆਨੀ ਇਸ ਪ੍ਰੋਗਰਾਮ ਨਾਲ ਜੁੜਨਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਪਾਠਕ੍ਰਮ ਵਿੱਚ 35 ਮਿੰਟ ਦੇ ਸੈਸ਼ਨ ਸ਼ਾਮਲ ਹਨ, ਜਿਹੜੇ 27 ਹਫ਼ਤਿਆਂ ਤੱਕ ਪੰਦਰਵਾੜਾ ਆਧਾਰ ਉੱਤੇ ਕਰਵਾਏ ਜਾਣਗੇ ਅਤੇ ਇਨ੍ਹਾਂ ਵਿੱਚ ਦਸਤਾਵੇਜ਼ੀ, ਪ੍ਰਸ਼ਨੋਤਰੀ, ਪੋਸਟਰ ਅਤੇ ਵਿਚਾਰ-ਵਟਾਂਦਰਾ ਗਤੀਵਿਧੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਸ਼ਨਾਂ ਵਿੱਚ ਨਸ਼ਿਆਂ ਬਾਰੇ ਮਿੱਥਾਂ, ਨਸ਼ਿਆਂ ਨੂੰ ਨਾਂਹ ਕਹਿਣ ਦੀਆਂ ਰਣਨੀਤੀਆਂ ਅਤੇ ਸਾਥੀਆਂ ਦੇ ਦਬਾਅ ਨੂੰ ਨਕਾਰਨ ਦੀਆਂ ਜੁਗਤਾਂ ਉੱਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੋਈ ਹੈ ਅਤੇ ਇਸ ਪਹਿਲਕਦਮੀ ਤਹਿਤ 15 ਹਜ਼ਾਰ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਤੇ ਇਕ ਹਜ਼ਾਰ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੈਰ ਕਾਨੂੰਨੀ ਕਾਰੋਬਾਰ ਰਾਹੀਂ ਬਣਾਈ ਤਸਕਰਾਂ ਦੀ ਜਾਇਦਾਦ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰੋਬਾਰ ਦੇ ਸਭ ਤੋਂ ਬਦਨਾਮ ਸਰਗਨਾ ਨੂੰ ਸੂਬੇ ਵਿਚਲੀ ਈਮਾਨਦਾਰ ਸਰਕਾਰ ਨੇ ਸਲਾਖਾਂ ਪਿੱਛੇ ਸੁੱਟਿਆ ਹੈ। ਇਹ ਕਿੰਨੀ ਵੱਡੀ ਤ੍ਰਾਸਦੀ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਇਸ ਨਸ਼ਾ ਕਾਰੋਬਾਰੀ ਦੇ ਹੱਕ ਵਿੱਚ ਆ ਗਈਆਂ ਹਨ, ਜਿਸ ਨਾਲ ਉਨ੍ਹਾਂ ਦਾ ਘਿਨਾਉਣਾ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਪਾਰਟੀਆਂ ਨਸ਼ਿਆਂ ਕਾਰਨ ਸੂਬੇ ਦੀ ਹੋਈ ਦੁਰਦਸ਼ਾ ਬਾਰੇ ਤਾਂ ਚੁੱਪ ਹਨ ਪਰ ਨਸ਼ਿਆਂ ਦੇ ਸਰਗਨਾ ਦਾ ਸਮਰਥਨ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਨਾਲ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ, ਜਿਸ ਤੋਂ ਲੋਕਾਂ ਦਾ ਭਰੋਸਾ ਝਲਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਤਰ੍ਹਾਂ ਦੇ ਪ੍ਰੋਗਰਾਮ ਨਹੀਂ ਹੋਣੇ ਚਾਹੀਦੇ ਸਨ ਪਰ ਮੰਦੇਭਾਗੀ ਪੰਜਾਬ ਨੂੰ ਅਜਿਹੇ ਹਾਲਾਤ ਵਿੱਚ ਫਸਾ ਦਿੱਤਾ ਗਿਆ ਹੈ, ਜਿਸ ਕਾਰਨ ਇਹ ਪ੍ਰੋਗਰਾਮ ਕਰਵਾਉਣੇ ਲਾਜ਼ਮੀ ਹੋ ਗਏ। ‘ਆਪ` ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਰ ਖੇਤਰ ਵਿੱਚ ਮੋਹਰੀ ਰਿਹਾ ਹੈ ਅਤੇ ਹੁਣ ਸੂਬੇ ਦੇ ਸਕੂਲੀ ਬੱਚੇ ਨਸ਼ਿਆਂ ਨੂੰ ਨਾਂਹ ਕਹਿਣ ਵਿੱਚ ਦੇਸ਼ ਦੀ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਵਿੱਚ ਵੀ ਇਹ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋ ਗਿਆ ਹੈ ਅਤੇ ਸੂਬਾ ਹੁਣ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਪਹਿਲੇ ਸਥਾਨ `ਤੇ ਹੈ। ਮਨੀਸ਼ ਸਿਸੋਦੀਆ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਇਸ ਘਿਨਾਉਣੇ ਅਪਰਾਧ ਨੂੰ ਤੁਰੰਤ ਬੰਦ ਕਰਨ ਜਾਂ ਸਖ਼ਤ ਨਤੀਜੇ ਭੁਗਤਣ ਲਈ ਤਿਆਰ ਰਹਿਣ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਮਹਾਂਮਾਰੀ ਨੇ ਆਪਣੇ ਪੈਰ ਪਸਾਰ ਲਏ ਸਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ` ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਵੱਡੇ ਪੱਧਰ `ਤੇ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਪਾਠਕ੍ਰਮ ਸ਼ੁਰੂ ਕਰਨ ਨਾਲ ਸੂਬੇ ਵਿੱਚੋਂ ਇਸ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਸਿੱਖਿਆ ਸਕੱਤਰ ਅਨਿੰਦਿਤਾ ਮਿੱਤਰਾ ਤੇ ਹੋਰ ਹਾਜ਼ਰ ਸਨ। ————-
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ