Share on Facebook Share on Twitter Share on Google+ Share on Pinterest Share on Linkedin ਐਂਟੀ ਨਾਰਕੋਟਿਕਸ ਫੋਰਸ ਨੇ ਛਬੀਲ ਮੌਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੋਸਟਰ ਵੰਡੇ ਨਬਜ਼-ਏ-ਪੰਜਾਬ, ਮੁਹਾਲੀ, 4 ਜੂਨ: ਪੰਜਾਬ ਪੁਲੀਸ ਦੇ ਐਂਟੀ ਨਾਰਕੋਟਿਕਸ ਫੋਰਸ ਦੀ ਮੁਹਾਲੀ ਟੀਮ ਵੱਲੋਂ ਇੱਥੋਂ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਛਬੀਲ ਲਗਾਈ ਗਈ। ਇਸ ਮੌਕੇ ਐਂਟੀ ਨਾਰਕੋਟਿਕਸ ਫੋਰਸ ਨੇ ਜਿੱਥੇ ਇਲਾਕੇ ਦੀ ਸੰਗਤ ਤੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾਇਆ ਗਿਆ, ਉੱਥੇ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਪ੍ਰੇਰਦੇ ਹੋਏ ਪੋਸਟਰ ਵੰਡ ਕੇ ਜਾਗਰੂਕ ਕੀਤਾ। ਇਸ ਮੌਕੇ ਐਂਟੀ ਨਾਰਕੋਟਿਕਸ ਫੋਰਸ ਦੇ ਐਸਪੀ ਅਕਾਸ਼ਦੀਪ ਸਿੰਘ ਅੌਲਖ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਨਸ਼ਾ ਕਰਨ ਜਾਂ ਨਸ਼ੇ ਵੇਚਣ ਵਾਲੇ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਜਾਂ ਕਿਸੇ ਵੀ ਗੈਰ ਕਾਨੂੰਨੀ ਮੈਡੀਕਲ ਸਟੋਰ ਅਤੇ ਫੈਕਟਰੀਆਂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਪੁਲੀਸ ਵਿਭਾਗ ਦੇ ਵਟਸਅਪ ਨੰਬਰ ’ਤੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ-ਦਲ ’ਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਜਾਣਕਾਰੀ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਡੀਐਸਪੀ ਹਰਵਿੰਦਰਪਾਲ ਸਿੰਘ, ਐਸਐਚਓ ਆਰ.ਡੀ. ਸ਼ਰਮਾ ਅਤੇ ਹੋਰ ਪੁਲੀਸ ਕਰਮਚਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ