Share on Facebook Share on Twitter Share on Google+ Share on Pinterest Share on Linkedin ਵਾਅਦਾਖ਼ਿਲਾਫ਼ੀ: ਡੇਲੀਵੇਜ ਮੁਲਾਜ਼ਮਾਂ ਦਾ ਲੜੀਵਾਰ ਧਰਨਾ ਜਾਰੀ, ਸੂਬਾ ਪੱਧਰੀ ਰੈਲੀ 9 ਨੂੰ ਨਬਜ਼-ਏ-ਪੰਜਾਬ, ਮੁਹਾਲੀ, 8 ਫਰਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਖ਼ਿਲਾਫ਼ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਵੀਰਵਾਰ ਨੂੰ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਕੱਚੇ ਮੁਲਾਜ਼ਮਾਂ ਨੇ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਹੁਕਮਰਾਨਾਂ ਅਤੇ ਉੱਚ ਅਧਿਕਾਰੀਆਂ ਦਾ ਪਿੱਟ ਸਿਆਪਾ ਕੀਤਾ। ਕੱਚੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂਕਿ ਰਾਜ ਸਭਾ ਦੇ ਸਾਬਕਾ ਮੈਂਬਰ ਅਵਿਨਾਸ ਰਾਏ ਖੰਨਾ ਨੇ ਧਰਨਾ ਵਿੱਚ ਪਹੁੰਚ ਕੇ ਹੜਤਾਲੀ ਕਾਮਿਆਂ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਡੇਲੀਵੇਜ ਕਰਮਚਾਰੀਆਂ ਦਾ ਮਸਲਾ ਫੌਰੀ ਹੱਲ ਕਰਨਾ ਚਾਹੀਦਾ ਹੈ। ਪੰਜਾਬ ਮੁਲਾਜ਼ਮ ਫਰੰਟ ਦੇ ਪ੍ਰਧਾਨ ਬਾਜ ਸਿੰਘ ਖਹਿਰਾ ਅਤੇ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਰਣਬੀਰ ਸਿੰਘ ਕੈਲੇ ਨੇ ਵੀ ਕੱਚੇ ਕਰਮਚਾਰੀਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ। ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਜਦੋਂ ਤੱਕ ਡੇਲੀਵੇਜ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਅਤੇ ਬਾਕੀ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਸ਼ਾਂਤਮਈ ਧਰਨਾ ਜਾਰੀ ਰਹੇਗਾ। ਉਧਰ, ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਭਰਾਤਰੀ ਜਥੇਬੰਦੀਆਂ ਬੋਰਡ\ਕਾਰਪੋਰੇਸ਼ਨ ਕਰਮਚਾਰੀ ਮਹਾਸੰਘ ਅਤੇ ਸੀਟੂ ਵੱਲੋਂ ਭਲਕੇ 9 ਫਰਵਰੀ ਨੂੰ ਪੰਜਾਬ ਬੋਰਡ ਦੇ ਬਾਹਰ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਬੋਰਡ ਮੁਲਾਜ਼ਮਾਂ ਸਮੇਤ ਭਰਾਤਰੀ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਪ੍ਰੈਸ ਸਕੱਤਰ ਤੇਜਿੰਦਰ ਸਿੰਘ, ਰਾਜਪਾਲ ਕੌਰ, ਨਰਿੰਦਰ ਕੌਰ, ਭਗਵੰਤ ਸਿੰਘ, ਮਨਦੀਪ ਸਿੰਘ, ਕਰਨ ਸਿੰਘ, ਦਵਿੰਦਰ ਸਿੰਘ, ਬੂਟਾ ਸਿੰਘ, ਨਵਦੀਪ ਸਿੰਘ, ਸੁਖਵੀਰ ਸਿੰਘ, ਜਗਮੋਹਨ ਸਿੰਘ, ਸੁਖਰਾਜ ਕੌਰ, ਸ੍ਰੇਸ਼ਟਾ, ਸਤਿੰਦਰ ਕੌਰ, ਪੂਨਮ ਰਾਣੀ ਅਤੇ ਬੋਰਡ\ਕਾਰਪੋਰੇਸ਼ਨ ਕਰਮਚਾਰੀ ਮਹਾਸੰਘ ਪੰਜਾਬ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਸੀਟੂ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ, ਹਰਕੇਸ਼ ਰਾਣਾ ਅਤੇ ਬਲਵੰਤ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ