Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਸਕੂਲਾਂ ਵਿੱਚ ਬਹਾਲ ਹੋਣਗੀਆਂ ਜੌਗਰਫ਼ੀ ਲੈਕਚਰਾਰਾਂ ਦੀਆਂ ਮਨਜ਼ੂਰ ਅਸਾਮੀਆਂ ਜੌਗਰਫ਼ੀ ਟੀਚਰਜ਼ ਯੂਨੀਅਨ ਦੇ ਵਫ਼ਦ ਨੇ ਡਾਇਰੈਕਟਰ ਸਿੱਖਿਆ ਨਾਲ ਹੋਈ ਮੀਟਿੰਗ ਨਬਜ਼-ਏ-ਪੰਜਾਬ, ਮੁਹਾਲੀ, 28 ਮਈ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਭੂਗੋਲ ਵਿਸ਼ੇ ਦੇ ਲੈਕਚਰਾਰਾਂ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਬਹਾਲ ਹੋਣ ਦੀ ਆਸ ਬੱਝ ਗਈ ਹੈ। ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਅਤੇ ਜਨਰਲ ਸਕੱਤਰ ਦਿਲਬਾਗ ਸਿੰਘ ਲਾਪਰਾਂ ਦੀ ਅਗਵਾਈ ਹੇਠ ਵਫ਼ਦ ਨੇ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਗੁਰਿੰਦਰ ਸਿੰਘ ਸੋਢੀ ਅਤੇ ਸਹਾਇਕ ਡਾਇਰੈਕਟਰ ਪਰਮਿੰਦਰ ਕੌਰ ਚਾਹਲ ਨਾਲ ਮੀਟਿੰਗ ਕੀਤੀ। ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਮੀਟਿੰਗ ਵਿੱਚ ਡਾਇਰੈਕਟਰ ਨੇ ਜਥੇਬੰਦੀ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜੌਗਰਫ਼ੀ ਲੈਕਚਰਾਰਾਂ ਦੀਆਂ ਖਾਲੀ 128 ਅਸਾਮੀਆਂ ਨੂੰ ਬਹਾਲ ਕਰਨ ਦੀ ਜ਼ਿੰਮੇਵਾਰੀ ਸਹਾਇਕ ਡਾਇਰੈਕਟਰ ਪਰਮਿੰਦਰ ਕੌਰ ਚਾਹਲ ਨੂੰ ਦਿੱਤੀ। ਲੰਮੇ ਵਿਚਾਰ-ਵਟਾਂਦਰੇ ਦੌਰਾਨ ਡਾਇਰੈਕਟਰ ਗੁਰਿੰਦਰ ਸਿੰਘ ਸੋਢੀ ਨੇ 118 ਸਕੂਲ ਆਫ਼ ਐਮੀਨੈਂਸ ਅਤੇ 174 ਪੀਐੱਮ ਸ੍ਰੀ ਸਕੂਲਾਂ ਵਿੱਚ ਜੌਗਰਫੀ ਲੈਕਚਰਾਰਾਂ ਦੀਆਂ ਅਸਾਮੀਆਂ ਦੇਣ ਬਾਰੇ ਹਾਂ-ਪੱਖੀ ਹੁੰਗਾਰਾ ਭਰਿਆ। ਵੱਡੀ ਗਿਣਤੀ ਵਾਲੇ ਸ਼ਹਿਰੀ ਤੇ ਪੇਂਡੂ ਸਕੂਲਾਂ ਵਿੱਚ ਜੌਗਰਫ਼ੀ ਲੈਕਚਰਾਰਾਂ ਦੀਆਂ ਅਸਾਮੀਆਂ ਦੇਣ ’ਤੇ ਵੀ ਚਰਚਾ ਕੀਤੀ ਗਈ। ਜੌਗਰਫ਼ੀ ਵਿਸ਼ਾ ਪੜ੍ਹਦੇ ਸਕੂਲਾਂ ਵਿੱਚ ਜੌਗਰਫ਼ੀ ਪ੍ਰਯੋਗਸ਼ਾਲਾਵਾਂ ਨੂੰ ਵੀ ਜ਼ਰੂਰੀ ਹੋਣਾ ਸਮਝਿਆ ਗਿਆ। ਆਗੂਆਂ ਮੁਤਾਬਕ ਮੀਟਿੰਗ ਵਿੱਚ ਸਹਿਮਤੀ ਬਣੀ ਕਿ 2018 ਤੋਂ ਪਹਿਲਾਂ ਉਨ੍ਹਾਂ ਸਕੂਲਾਂ ਦੇ ਵੇਰਵੇ ਇਕੱਤਰ ਕੀਤੇ ਜਾਣ, ਜਿੱਥੇ ਜੌਗਰਫ਼ੀ ਲੈਕਚਰਾਰਾਂ ਦੀਆਂ ਅਸਾਮੀਆਂ ਮਨਜ਼ੂਰ ਸਨ ਅਤੇ ਵਿਦਿਆਰਥੀ ਪੜ੍ਹਦੇ ਸਨ ਅਤੇ ਆਸਾਮੀ ਖਤਮ ਕਰ ਦਿੱਤੀ ਗਈ ਹੈ ਅਤੇ ਮੌਜੂਦਾ ਸਮੇਂ ਜਿੱਥੇ ਬਿਨਾਂ ਮਨਜ਼ੂਰ ਅਸਾਮੀ ਤੋਂ ਵਿਦਿਆਰਥੀ ਜੌਗਰਫ਼ੀ ਵਿਸ਼ਾ ਪੜ੍ਹਦੇ ਹਨ ਤਾਂ ਜੋ ਇਸ ਦੀ ਸਮੀਖਿਆ ਕੀਤੀ ਜਾ ਸਕੇ ਅਤੇ ਜੌਗਰਫ਼ੀ ਲੈਕਚਰਾਰਾਂ ਦੀਆਂ ਅਸਾਮੀਆਂ ਦੀ ਰਚਨਾ ਬਾਰੇ ਸੋਚਿਆ ਜਾ ਸਕੇ। ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਗਸਤ 2018 ਦੇ ਗਜ਼ਟ ਨੋਟੀਫ਼ਿਕੇਸ਼ਨ ਅਨੁਸਾਰ ਸਕੂਲ ਲੈਕਚਰਾਰਾਂ ਦੀਆਂ ਮਨਜ਼ੂਰਸ਼ੁਦਾ 13,252 ਅਸਾਮੀਆਂ ਵਿੱਚ ਜੌਗਰਫ਼ੀ (ਭੂਗੋਲ) ਲੈਕਚਰਾਰਾਂ ਦੀਆਂ ਸਿਰਫ਼ 357 ਅਸਾਮੀਆਂ ਹਨ, ਉਨ੍ਹਾਂ ’ਚੋਂ ਵੀ 128 ਖਾਲੀ ਅਸਾਮੀਆਂ ਨੂੰ ਈ-ਪੰਜਾਬ ਪੋਰਟਲ ’ਤੇ ਨਾ ਦਰਸਾਉਣ ਕਰਕੇ ਭੂਗੋਲ ਵਿਸ਼ੇ ਦੇ ਅਧਿਆਪਕਾਂ ਦੀਆਂ ਤਰੱਕੀਆਂ ਵਿੱਚ ਵੱਡੀ ਰੁਕਾਵਟ ਸਮੇਤ ਸਿੱਧੀ ਭਰਤੀ ਤੇ ਬਦਲੀਆਂ ਸਮੇਂ ਸਟੇਸ਼ਨ ਸ਼ੋਅ ਨਾ ਹੋਣ ਕਾਰਨ ਦਿੱਕਤਾਂ ਆ ਰਹੀਆਂ ਹਨ। ਪੰਜਾਬ ਦੇ 2000 ਸੈਕੰਡਰੀ ਸਕੂਲਾਂ ’ਚੋਂ 1771 ਸਕੂਲਾਂ ਦੇ ਵਿਦਿਆਰਥੀਆਂ ਦਾ ਭੂਗੋਲ ਵਿਸ਼ੇ ਦੇ ਗਿਆਨ ਤੋਂ ਵਾਂਝੇ ਹਨ। ਸੋਸ਼ਲ ਸਾਇੰਸ ਵਿੱਚ ਮੈਟ੍ਰਿਕ ਪੱਧਰ ਤੱਕ 30-30 ਫੀਸਦੀ ਪਾਠਕ੍ਰਮ ਜੌਗਰਫ਼ੀ (ਭੂਗੋਲ) ਅਤੇ ਹਿਸਟਰੀ ਦਾ 20-20 ਫੀਸਦੀ ਇਕਨਾਮਿਕਸ ਤੇ ਰਾਜਨੀਤੀ ਸ਼ਾਸਤਰ ਦਾ ਪੜ੍ਹਾਈ ਜਾਂਦਾ ਹੈ ਪ੍ਰੰਤੂ ਬਾਰ੍ਹਵੀਂ ਪੱਧਰ ’ਤੇ ਲੈਕਚਰਾਰਾਂ ਦੀਆਂ ਅਸਾਮੀਆਂ ਦੀ ਵਿਸ਼ਾਵਾਰ ਵੰਡ ਸਮੇਂ ਜੌਗਰਫ਼ੀ ਵਿਸ਼ੇ ਨਾਲ ਵਿਤਕਰਾ ਕਰਦਿਆਂ ਹਿਸਟਰੀ ਦੀਆਂ 1448, ਰਾਜਨੀਤੀ ਸ਼ਾਸਤਰ ਦੀਆਂ 1425, ਅਰਥ-ਸ਼ਾਸਤਰ ਨੂੰ 1193 ਅਤੇ ਜੌਗਰਫ਼ੀ ਦੀਆਂ ਕੇਵਲ 357 ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ। ਮੀਟਿੰਗ ਵਿੱਚ ਦਿਲਬਾਗ ਸਿੰਘ ਲਾਪਰਾਂ ਲੁਧਿਆਣਾ, ਹਰਜੋਤ ਸਿੰਘ ਬਰਾੜ ਫਰੀਦਕੋਟ, ਮਨਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ, ਗਗਨਦੀਪ ਸਿੰਘ ਸੰਧੂ ਫਰੀਦਕੋਟ, ਗੁਰਸੇਵਕ ਸਿੰਘ ਸ੍ਰੀ ਅਨੰਦਪੁਰ ਸਾਹਿਬ, ਤੇਜਵਿੰਦਰ ਸਿੰਘ ਅੰਮ੍ਰਿਤਸਰ, ਜਸਮੇਲ ਸਿੰਘ ਜਲੰਧਰ, ਸਰਬਜੀਤ ਸਿੰਘ ਸੰਗਰੂਰ, ਤਰਵਿੰਦਰ ਸਿੰਘ ਪਟਿਆਲਾ ਅਤੇ ਪਰਮਜੀਤ ਸਿੰਘ ਮੁਹਾਲੀ ਨੇ ਸ਼ਮੂਲੀਅਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ