Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਸੋਮਵਾਰ ਨੂੰ ਕਰਵਾਏ ਜਾ ਰਹੇ ਕੌਮਾਂਤਰੀ ਰੁਜ਼ਗਾਰ ਮੇਲੇ ਦੇ ਸਾਰੇ ਪ੍ਰਬੰਧ ਮੁਕੰਮਲ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਹੋਣਗੇ ਮੁੱਖ ਮਹਿਮਾਨ, ਬਲਬੀਰ ਸਿੱਧੂ ਕਰਨਗੇ ਪ੍ਰਧਾਨਗੀ ਤਕਨੀਕੀ ਸਿੱਖਿਆ ਵਿਭਾਗ ਦੇ ਸਕੱਤਰ ਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ: ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਲੇਠੇੇ ਕੌਮਾਂਤਰੀ ਰੁਜ਼ਗਾਰ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੇਲੇ ਵਿੱਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦੋਂਕਿ ਸਮਾਗਮ ਦੀ ਪ੍ਰਧਾਨਗੀ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਕਰਨਗੇ। ਸਰਕਾਰੀ ਕਾਲਜ ਫੇਜ਼-6 ਵਿੱਚ ਕਰਵਾਏ ਜਾ ਰਹੇ ਇਸ ਰੁਜ਼ਗਾਰ ਮੇਲੇ ਵਿੱਚ ਬਰਤਾਨੀਆ, ਆਇਰਲੈਂਡ, ਦੁਬਈ, ਯੂ.ਏ.ਈ. ਕੁਵੈਤ, ਓਮਾਨ, ਕਤਰ, ਬਹਿਰੀਨ ਅਤੇ ਕੁਝ ਹੋਰ ਦੇਸ਼ਾਂ ਦੇ ਨੁਮਾਂਇੰਦਿਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ… ਤਕਨੀਕੀ ਸਿੱਖਿਆ ਵਿਭਾਗ ਦੇ ਸਕੱਤਰ ਡੀ.ਕੇ ਤਿਵਾੜੀ ਨੇ ਸਰਕਾਰੀ ਕਾਲਜ ਵਿੱਚ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰੁਜ਼ਗਾਰ ਉੱਤਪਤੀ ਵਿਭਾਗ ਦੇ ਡਾਇਰੈਕਟਰ ਰਾਹੁਲ ਤਿਵਾੜੀ, ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਪ੍ਰਵੀਨ ਥਿੰਦ, ਤਕਨੀਕੀ ਸਿੱਖਿਆ ਬੋਰਡ ਦੇ ਸਕੱਤਰ ਚੰਦਰ ਗੈਂਦ ਸਮੇਤ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਏਡੀਸੀ ਚਰਨਦੇਵ ਸਿੰਘ ਮਾਨ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਇਹ ਰੁਜ਼ਗਾਰ ਮੇਲਾ, ਹੁਨਰ ਵਿਕਾਸ ਤੇ ਉÎੱਦਮਿਤਾ ਮੰਤਰਾਲਾ, ਭਾਰਤ ਸਰਕਾਰ, ਰਾਸ਼ਟਰੀ ਹੁਨਰ ਵਿਕਾਸ ਕਾਰਪੋਰੇਸ਼ਨ (ਐਨ.ਐਸ.ਡੀ.ਸੀ.) ਅਤੇ ਸੈਰ-ਸਪਾਟਾ ਤੇ ਪ੍ਰਾਹੁਣਚਾਰੀ ਹੁਨਰ ਕਾਊਂਸਲ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ‘ਘਰ ਘਰ ਰੁਜ਼ਗਾਰ ਮਿਸ਼ਨ’ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਹਿੱਤ ਇਹ ਇਕ ਹੋਰ ਸੁਨਹਿਰੀ ਤੇ ਨਿਵੇਕਲਾ ਉÎੱਦਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਪਿਛਲੇ ਦੋ ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਵਿੱਚ 1,50,000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨਾਂ ਲਈ ਇਸ ਮੇਲੇ ਵਿੱਚ ਵੱਖ ਵੱਖ ਕਾਊਂਟਰ ਲਗਾਏ ਜਾਣਗੇ, ਜਿੱਥੇ ਵੱਖ-ਵੱਖ ਖੇਤਰਾਂ ਜਿਵੇਂ ਕਿ ਨਰਸਿੰਗ, ਹੌਸਪਿਟੈਲਿਟੀ, ਪਲੰਬਿੰਗ, ਵੈਲਡਿੰਗ, ਪ੍ਰਸ਼ਾਸਨ ਸਬੰਧੀ, ਹਾਊਸ-ਕੀਪਿੰਗ, ਬਿਊਟੀ ਵੈਲਨੈÎੱਸ ਆਦਿ ਨਾਲ ਸਬੰਧਿਤ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਵੱਖੋ-ਵੱਖ ਕੰਪਨੀਆਂ ਨੂੰ ਇੰਟਰਵਿਊ ਲਈ ਕਮਰੇ ਅਲਾਟ ਕੀਤੇ ਗਏ ਹਨ, ਜਿੱਥੇ ਇੰਟਰਵਿਊ ਦੇਣ ਵਾਲਿਆਂ ਦੇ ਬੈਠਣ ਦੇ ਪੁਖਤਾ ਪ੍ਰਬੰਧ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਇੰਟਰਵਿਊ ਦੇ ਦੋ ਪੜਾਵਾਂ ’ਚੋਂ ਲੰਘਣਾ ਪਵੇਗਾ, ਜਿਸ ਤੋਂ ਬਾਅਦ ਹੀ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਨੌਕਰੀ ਲਈ ਇੰਟਰਵਿਊ ਦੇਣ ਆਉਣ ਵਾਲੇ ਉਮੀਦਵਾਰਾਂ ਦੇ ਪੂਰੇ ਦਸਤਾਵੇਜ਼ ਚੈੱਕ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਦੀ ਹੀ ਇੰਟਰਵਿਊ ਲਈ ਜਾਵੇਗੀ। ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਯੋਗਿਕ ਸਿਖਲਾਈ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ