Share on Facebook Share on Twitter Share on Google+ Share on Pinterest Share on Linkedin ਰਾਤ ਸਮੇਂ ਘਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗ੍ਰਿਫ਼ਤਾਰ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 16 ਤੋਲੇ ਸੋਨਾ ਤੇ ਚਾਂਦੀ ਦੇ ਗਹਿਣੇ, ਨਗਦੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ, 24 ਮਈ: ਮੁਹਾਲੀ ਪੁਲੀਸ ਨੇ ਰਾਤ ਸਮੇਂ ਘਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਵਿਅਕਤੀ ਸੰਜੇ ਕਟਾਰੀਆ ਉਰਫ਼ ਸੰਜੇ ਕੁਮਾਰ ਵਾਸੀ ਪਿੰਡ ਅੱਟਾ, ਜ਼ਿਲ੍ਹਾ ਪਾਣੀਪਤ (ਹਰਿਆਣਾ) ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 11 ਤੋਲੇ ਸੋਨਾ ਅਤੇ 5 ਤੋਲੇ ਚਾਂਦੀ ਦੇ ਗਹਿਣੇ ਅਤੇ 1.20 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਫੇਜ਼-11 ਥਾਣਾ ਦੇ ਐਸਐਚਓ ਇੰਸਪੈਕਟਰ ਨਵੀਨਪਾਲ ਸਿੰਘ ਲਹਿਲ ਦੀ ਟੀਮ ਵੱਲੋਂ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਡੀਐਸਪੀ ਬੱਲ ਨੇ ਦੱਸਿਆ ਕਿ ਬੀਤੀ 11 ਤੇ 12 ਮਈ ਦੀ ਰਾਤ ਨੂੰ ਸਥਾਨਕ ਫੇਜ਼-10 ਦੇ ਤਿੰਨ ਘਰਾਂ ਵਿੱਚ ਸੋਨੇ, ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਹੋਈ ਸੀ। ਇਸ ਸਬੰਧੀ ਪੀੜਤ ਕੁਲਵੀਰ ਸਿੰਘ, ਸੰਦੀਪ ਜਾਗਰ ਅਤੇ ਸੌਰਵ ਸ਼ਰਮਾ ਦੀ ਸ਼ਿਕਾਇਤ ’ਤੇ ਫੇਜ਼-11 ਥਾਣੇ ਵਿੱਚ ਧਾਰਾ 457, 380 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਦਿਆਂ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਥਾਣਾ ਮੁਖੀ ਨਵੀਨਪਾਲ ਸਿੰਘ ਲਹਿਲ ਦੀ ਅਗਵਾਈ ਹੇਠ ਏਐਸਆਈ ਬਲਰਾਜ ਸਿੰਘ ਅਤੇ ਹੌਲਦਾਰ ਕੋਮਲਪ੍ਰੀਤ ਸਿੰਘ ਵੱਲੋਂ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਕਰਨ ’ਤੇ ਮੁਲਜ਼ਮ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੇ ਚੋਰੀ ਕੀਤੇ ਗਹਿਣੇ ਸੈਕਟਰ-49 ਅਤੇ ਸੈਕਟਰ-50 ਦੀਆਂ ਟਰੈਫ਼ਿਕ ਲਾਈਟਾਂ ਨੇੜੇ ਝਾੜੀਆਂ ਵਿੱਚ ਦੱਬੇ ਹੋਏ ਹਨ। ਪੁਲੀਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਮਿੱਟੀ ਵਿੱਚ ਦੱਬੇ ਸੋਨੇ ਅਤੇ ਚਾਂਦੀ ਦੇ ਗਹਿਣੇ (ਜਿਸ ਵਿੱਚ ਦੋ ਸੋਨੇ ਦੀਆਂ ਚੈਨਾਂ, ਇੱਕ ਸੋਨੇ ਦੀ ਮਟਰ ਮਾਲਾ, 11 ਸੋਨੇ ਦੇ ਈਅਰ ਰਿੰਗ, ਇੱਕ ਸੋਨੇ ਦਾ ਖੰਡਾ, 1 ਈਅਰ ਰਿੰਗ ਸੋਨਾ (ਡਾਇਮੰਡ), ਦੋ ਸੋਨੇ ਦੀਆਂ ਅੰਗੂਠੀਆਂ, ਇੱਕ ਚਾਂਦੀ ਦੀ ਅੰਗੂਠੀ ਅਤੇ ਡਾਇਮੰਡ ਵਾਲੀ ਚਾਂਦੀ ਦੀ ਪਾਇਲ ਦਾ ਜੋੜਾ ਬਰਾਮਦ ਕੀਤਾ ਗਿਆ। ਇਨ੍ਹਾਂ ਗਹਿਣਿਆਂ ਦੀ ਕੀਮਤ 8 ਲੱਖ ਰੁਪਏ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਚੋਰੀ ਦੀਆਂ ਵਾਰਦਾਤਾਂ ਸਬੰਧੀ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ