Share on Facebook Share on Twitter Share on Google+ Share on Pinterest Share on Linkedin ਸਾਧਾਰਣ ਬੱਸ ਤੋਂ ਵੋਲਵੋ ਬੱਸ ਤੱਕ 8 ਪੈਸੇ ਤੋਂ 16 ਪੈਸੇ ਪ੍ਰਤੀ ਕਿਲੋਮੀਟਰ ਕਿਰਾਇਆ ਘਟਾਇਆ: ਅਰੁਨਾ ਚੌਧਰੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਫਰਵਰੀ- ਪੰਜਾਬ ਸਰਕਾਰ ਵੱਲੋਂ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਨੂੰ ਵੱਡੀ ਰਾਹਤ ਦਿੰਦਿਆਂ ਬੱਸ ਕਿਰਾਇਆ 8 ਪੈਸੇ ਪ੍ਰਤੀ ਕਿਲੋਮੀਟਰ ਤੋਂ ਲੈ ਕੇ 16 ਪੈਸੇ ਪ੍ਰਤੀ ਕਿਲੋਮੀਟਰ ਤੱਕ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆ ਸੂਬੇ ਦੀ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸਾਧਾਰਣ ਬੱਸ ਤੋਂ ਵੋਲਵੋ ਬੱਸ ਤੱਕ 8 ਪੈਸੇ ਪ੍ਰਤੀ ਕਿਲੋਮੀਟਰ ਤੋਂ ਲੈ ਕੇ 16 ਪੈਸੇ ਪ੍ਰਤੀ ਕਿਲੋਮੀਟਰ ਕਿਰਾਇਆ ਘਟਾਇਆ ਗਿਆ ਜਿਸ ਸੰਬੰਧੀ ਟਰਾਂਸਪੋਰਟ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਟਰਾਂਸਪੋਰਟ ਮੰਤਰੀ ਸ੍ਰੀਮਤੀ ਚੌਧਰੀ ਨੇ ਅੱਗੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਧਾਰਣ ਬੱਸ ਦਾ ਕਿਰਾਇਆ ਪ੍ਰਤੀ ਸਵਾਰੀ 8 ਪੈਸੇ ਘਟਾਉਂਦਿਆ 117 ਪੈਸੇ ਤੋਂ 109 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ। ਇਸੇ ਤਰ੍ਹਾਂ ਸਾਧਾਰਣ ਐਚ.ਵੀ.ਏ.ਸੀ. ਬੱਸ ਦਾ ਕਿਰਾਇਆ 9.60 ਪੈਸੇ ਘਟਾਉਂਦਿਆ 140.40 ਪੈਸੇ ਤੋਂ 130.80 ਪੈਸੇ ਪ੍ਰਤੀ ਕਿਲੋਮੀਟਰ, ਇੰਟੈਗਰਲ ਕੋਚ ਦਾ ਕਿਰਾਇਆ 14.40 ਪੈਸੇ ਘਟਾਉਂਦਿਆ 210.60 ਪੈਸੇ ਤੋਂ 196.20 ਪੈਸੇ ਪ੍ਰਤੀ ਕਿਲੋਮੀਟਰ ਅਤੇ ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 16 ਪੈਸੇ ਘਟਾਉਂਦਿਆ 234 ਪੈਸੇ ਤੋਂ 218 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ