Share on Facebook Share on Twitter Share on Google+ Share on Pinterest Share on Linkedin ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਖਿਲਵਾੜ ਕਰ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ: ਬਰਸਟ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਦੇਸ਼ ਪੱਖੀ ਸੋਚ ਨੂੰ ਢਾਹ ਲਾਉਣਾ ਚਾਹੁੰਦੀ ਹੈ ਭਾਜਪਾ ਨਬਜ਼-ਏ-ਪੰਜਾਬ, ਮੁਹਾਲੀ, 2 ਅਗਸਤ: ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਣਬੱੁਝ ਕੇ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹ ਵਿੱਚ ਬੰਦ ਰੱਖਣ ਦੀ ਆਲੋਚਨਾ ਕਰਦਿਆਂ ਇਸ ਨੂੰ ਲੋਕਤੰਤਰ ਦੇ ਖ਼ਿਲਾਫ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਰਾਜਨੀਤੀ ਵਿੱਚ ਦੇਸ਼ ਦੀ ਦਸ਼ਾ ਅਤੇ ਦਿਸ਼ਾ ਨੂੰ ਬਦਲ ਦਿੱਤਾ ਹੈ। ਜਿਸ ਦੇ ਚੱਲਦਿਆਂ ਦੇਸ਼ ਅੰਦਰ ਕੇਜਰੀਵਾਲ ਦੀ ਲੋਕਪ੍ਰਿਅਤਾ ਵੱਧ ਰਹੀ ਹੈ, ਜਿਸ ਨੂੰ ਦੇਖ ਕੇ ਭਾਜਪਾ ਲੀਡਰਸ਼ਿਪ ਗਈ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਰਫ਼ ਇਕ ਬੰਦੇ ਦਾ ਨਾਂ ਨਹੀਂ ਹੈ, ਇਹ ਇੱਕ ਸੋਚ ਹੈ, ਜੋ ਦੇਸ਼ ਦੇ ਲੋਕਾਂ ਦੀ ਭਲਾਈ ਲਈ ਕਾਰਜ ਕਰਨ ’ਤੇ ਯਕੀਨ ਰੱਖਦੀ ਹੈ। ਜਿਸ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ ਹੈ। ਇਹ ਦੇਸ਼ ਪੱਖੀ ਸੋਚ ਦਿਨੋਂ-ਦਿਨ ਲੋਕਾਂ ਵਿੱਚ ਫੈਲ ਰਹੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਦੇ ਹੋਏ ਲਗਾਤਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰਦੀ ਆ ਰਹੀ ਹੈ। ਇੰਜ ਭਾਜਪਾ ਦੇ ਇਸ਼ਾਰੇ ’ਤੇ ਜਾਂਚ ਏਜੰਸੀਆਂ ਨੇ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੂੰ ਵੀ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਡੱਕਿਆ ਹੋਇਆ ਹੈ ਪ੍ਰੰਤੂ ਹੁਣ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਜੇਲ੍ਹ ਭੇਜਿਆ ਗਿਆ ਹੈ। ਭਾਜਪਾ ਦੀ ਇਸ ਕਾਰਵਾਈ ਨਾਲ ਦੇਸ਼ ਵਿੱਚ ਲੋਕਤੰਤਰ ਖ਼ਤਰੇ ਵਿੱਚ ਹੈ। ਸ੍ਰੀ ਬਰਸਟ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਕਾਫ਼ੀ ਸਮੇਂ ਤੋਂ ਸ਼ੂਗਰ ਦੇ ਮਰੀਜ਼ ਹਨ। ਇਸਦੇ ਬਾਵਜੂਦ ਜੇਲ੍ਹ ਵਿੱਚ ਨਾ ਤਾਂ ਉਨ੍ਹਾਂ ਨੂੰ ਸਹੀ ਤਰੀਕੇ ਨਾਲ ਖਾਣਾ ਦਿੱਤਾ ਜਾ ਰਿਹਾ ਹੈ, ਨਾ ਹੀ ਦਵਾਈ ਅਤੇ ਇੰਸੂਲਿਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਦੋਂਕਿ ਅਜਿਹੀ ਸਥਿਤੀ ਵਿੱਚ ਮਰੀਜ਼ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪੈਂਦਾ ਹੈ। ਪਰ ਕੇਂਦਰ ਸਰਕਾਰ ਅਜਿਹਾ ਨਾ ਕਰਕੇ ਉਨ੍ਹਾਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ