ਐਜੂਸਟਾਰ ਆਦਰਸ਼ ਸਕੂਲ ਵਿੱਚ ‘ਸਹਾਇਕ ਸਤਿਕਾਰ ਦਿਵਸ’ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਮਈ
ਨੇੜਲੇ ਪਿੰਡ ਕਾਲੇਵਾਲ ਦੇ ਐਜੂਸਟਾਰ ਆਦਰਸ਼ ਸਕੂਲ਼ ਦੇ ਸਮੂਹ ਸਟਾਫ਼ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਕ ਵਿਸ਼ੇਸ ਪ੍ਰਾਰਥਨਾ ਸਭਾ ਦੁਆਰਾ ਸਕੂਲ ਦੇ ਸਹਾਇਕ ਕਰਮਚਾਰੀਆਂ ਦਾ ਧੰਨਵਾ’ ਪ੍ਰੋਗਰਾਮ ਪੇਸ਼ ਕੀਤਾ। ਇਸ ਪ੍ਰੋਗਰਾਮ ਦਾ ਆਗਾਜ਼ ਪ੍ਰਾਰਥਨਾ ਗੀਤ ‘ਯੇ ਮਤ ਕਹੋ ਖੁਦਾ ਸੇ ਮੇਰੀ ਮੁਸ਼ਕਿਲੇ ਬੜੀ ਹੈ’ ਦੁਆਰਾ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦੇ ਹੋਏ ਵਿਦਿਆਰਥੀਆਂ ਨੇ ਲੋਕ ਨਾਚ ਭੰਗੜਾਂ ਪੇਸ਼ ਕੀਤਾ। ਇਸ ਦੌਰਾਨ ਸਭਿਆਚਾਰਕ ਗਤੀਵਿਧੀਆਂ ਦੀ ਅਧਿਆਪਕਾ ਸਪਨਾ ਸ਼ਰਮਾ ਤੇ ਸੰਗੀਤ ਅਧਿਆਪਕਾ ਮੀਨਾ ਸ਼ਰਮਾ ਨੇ ਸਹਾਇਕ ਕਰਮਚਾਰੀਆਂ ਨੂੰ ਵਿਸ਼ੇਸ਼ ਟਿੱਪਣੀਆਂ ਨਾਲ ਹੋਰ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਨੂ ਸ਼ਰਮਾ ਨੇ ਸਾਰੇ ਸਹਾਇਕ ਕਰਮਚਾਰੀਆਂ ਦਾ ਸਕੂਲ ਵਿਚ ਕੀਤੇ ਜਾ ਰਹੇ ਨਿਰਸਵਾਰਥ ਸੇਵਾ ਕਾਰਜ ਲਈ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ । ਜਿਸ ਵਿਚ ਸਾਰੇ ਸਹਾਇਕ ਕਰਮਚਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ । ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਸਹਾਇਕ ਕਰਮਚਾਰੀਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…