Share on Facebook Share on Twitter Share on Google+ Share on Pinterest Share on Linkedin ਅਵਤਾਰ ਸਿੰਘ ਨੇ ਸੰਭਾਲਿਆ ਕੁਰਾਲੀ ਟਰੈਫ਼ਿਕ ਇੰਚਾਰਜ ਦਾ ਅਹੁਦਾ ਏਐਸਆਈ ਸਿਮਰਨਜੀਤ ਸਿੰਘ ਮਾਜਰੀ ਥਾਣੇ ਦੇ ਐਸਐਚਓ ਨਿਯੁਕਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਮਾਰਚ: ਪੰਜਾਬ ਪੁਲੀਸ ਦੇ ਸਹਾਇਕ ਸਬ ਇੰਚਾਰਜ ਅਵਤਾਰ ਸਿੰਘ ਨੂੰ ਕੁਰਾਲੀ ਸ਼ਹਿਰ ਵਿੱਚ ਟਰੈਫ਼ਿਕ ਪੁਲੀਸ ਦਾ ਇੰਚਾਰਜ ਲਗਾਇਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਹ ਯੋਜਨਾਬੱਧ ਤਰੀਕੇ ਨਾਲ ਕੰਮ ਕਰਨਗੇ ਅਤੇ ਨਾਲ ਹੀ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਅਨੁਸਾਰ ਵਾਹਨ ਚਲਾਉਣ ਲਈ ਪ੍ਰੇਰਿਤ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਹੁਲੜਬਾਜਾਂ ਖਿਲਾਫ ਮੁਹਿੰਮ ਵਿੱਢੀ ਜਾਵੇਗੀ ਨਾਲ ਹੀ ਸ਼ਹਿਰ ਵਿਚ ਲੱਗਦੇ ਜਾਮ ਨੂੰ ਰੋਕਣ ਲਈ ਯੋਜਨਾ ਬਣਾਈ ਜਾਵੇਗੀ ਤੇ ਸ਼ਹਿਰ ਵਿਚ ਚੱਲਣ ਵਾਲੇ ਵਾਹਨਾਂ ਨੂੰ ਇੱਕ ਲਾਈਨ ਵਿਚ ਚੱਲਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਸੜਕੀ ਹਾਦਸਿਆਂ ਨੂੰ ਨੱਥ ਪਾਈ ਜਾ ਸਕੇ। ਉਧਰ, ਬਲਾਕ ਮਾਜਰੀ ਥਾਣਾ ਦੇ ਮੁਖੀ ਗੁਰਸੇਵਕ ਸਿੰਘ ਦਾ ਤਬਾਦਲਾ ਹੋਣ ਉਪਰੰਤ ਉਨ੍ਹਾਂ ਦੀ ਥਾਂ ਤੇ ਏ.ਐਸ.ਆਈ ਸਿਮਰਨਜੀਤ ਸਿੰਘ ਨੇ ਬਤੌਰ ਥਾਣਾ ਮੁਖੀ ਚਾਰਜ ਸੰਭਾਲ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਏ.ਐਸ.ਆਈ ਸਿਮਰਨਜੀਤ ਸਿੰਘ ਨੇ ਕਿਹਾ ਕਿ ਘੜ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਉਹ ਯਤਨਸੀਲ ਰਹਿਣਗੇ। ਉਨ੍ਹਾਂ ਕਿਹਾ ਕਿ ਬਲਾਕ ਮਾਜਰੀ ਥਾਣੇ ਅਧੀਨ ਪੈਂਦੇ ਪਿੰਡਾਂ ਵਿਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨਾ ਉਨ੍ਹਾਂ ਦਾ ਪਹਿਲਾ ਉਦੇਸ਼ ਹੈ ਤਾਂ ਜੋ ਜੁਆਨੀ ਨੂੰ ਬਚਾਇਆ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਗੈਕਾਨੂੰਨੀ ਮਾਈਨਿੰਗ ਖਿਲਾਫ ਵੀ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੇ ਗਲਤ ਅਨਸਰ ਨੂੰ ਬਖਸਿਆ ਨਹੀਂ ਜਾਵੇਗਾ। ਏ.ਐਸ.ਆਈ ਸਿਮਰਨਜੀਤ ਸਿੰਘ ਨੇ ਇਲਾਕਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਲਾਕੇ ਵਿਚ ਅਮਨ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ