ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਕਰਾਉਣ ਸਬੰਧੀ ਕੀਤਾ ਜਾਗਰੂਕ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਮਈ:
ਜ਼ਿਲ੍ਹਾ ਪੁਲਿਸ ਕੁਲਦੀਪ ਸਿੰਘ ਚਾਹਲ ਵੱਲੋਂ ਅਮਨ ਸਾਂਤੀ ਬਣਾਈ ਰੱਖਣ ਲਈ ਆਰੰਭੀ ਮੁਹਿੰਮ ਤਹਿਤ ਅਮਰੋਜ ਸਿੰਘ ਡੀਐਸਪੀ ਕਮਿਊਨਟੀ ਪੁਲੀਸਿੰਗ ਅਫਸਰ ਦੀ ਅਗਵਾਈ ਵਿੱਚ ਐਸਐਚਓ ਭਾਰਤ ਭੂਸ਼ਨ ਅਤੇ ਮੋਹਣ ਸਿੰਘ ਏਐਸਆਈ ਇੰਚਾਰਜ ਥਾਣਾ ਸਾਂਝ ਕੇਂਦਰ ਵੱਲੋਂ ਪਿੰਡ ਚਨਾਲੋਂ ਵਾਰਡ ਨੰਬਰ 10 ਵਿੱਚ ਕੌਂਸਲਰ ਕੁਲਵੰਤ ਕੌਰ ਪਾਬਲਾ ਦੇ ਸਹਿਯੋਗ ਨਾਲ ਕਿਰਏਦਾਰਾਂ ਦੀ ਵੈਰੀਫਿਕੇਸ਼ਨ ਕਰਵਾਉਣ ਸਬੰਧੀ ਕੈਂਪ ਲਗਾਇਆ ਗਿਆ। ਇਸ ਦੌਰਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਤੇ ਰਾਮਰਾਏ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਘਰ ਘਰ ਜਾ ਕੇ ਕਿਰਾਏਦਾਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਿਸ ਦੌਰਾਨ ਲਗਭਗ 120 ਕਿਰਾਏਦਾਰਾਂ ਦੀ ਪਹਿਚਾਣ ਕੀਤੀ ਗਈ। ਇਸ ਦੌਰਾਨ ਉਘੇ ਸਮਾਜ ਸੇਵੀ ਗੁਰਮੇਲ ਸਿੰਘ ਪਾਬਲਾ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਸਾਰੇ ਸ਼ਹਿਰ ਵਾਸੀਆਂ ਨੂੰ ਕਿਰਾਏਦਾਰਾਂ ਦੀ ਜਾਣਕਾਰੀ ਸਾਂਝ ਕੇਂਦਰ ਵਿਚ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਸਪਿੰਦਰ ਸਿੰਘ ਖਾਲਸਾ ਸਕੂਲ, ਦਿਲਬਾਗ ਸਿੰਘ ਗਿੱਲ, ਨੰਬਰਦਾਰ ਗੁਰਚਰਨ ਸਿੰਘ ਸਾਬਕਾ ਸਰਪੰਚ, ਓਮਪ੍ਰਕਾਸ਼ ਸਾਬਕਾ ਪੰਚ, ਮਨਜੀਤ ਸਿੰਘ ਫੌਜੀ, ਸੁਰਜੀਤ ਸਿੰਘ, ਰਜਿੰਦਰ ਸਿੰਘ, ਸੁਰਜੀਤ ਸਿੰਘ ਪਾਬਲਾ ਟੇਂਟ ਹਾਊਸ, ਅਨੀਤਾ ਰਾਣੀ, ਸੰਦੀਪ ਕੌਰ, ਗੁਰਮੁਖ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…