nabaz-e-punjab.com

ਗਿਆਨ ਜਯੋਤੀ ਇੰਸਟੀਚਿਊਟ ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਤੇ ਨਸ਼ਾ ਵਿਰੋਧੀ ਕੈਂਪ

ਮਾਨਵਤਾ ਦੀ ਸੇਵਾ ਲਈ ਖ਼ੂਨਦਾਨ ਕਰਨ ਤੋਂ ਵੱਡਾ ਹੋਰ ਕੋਈ ਦਾਨ ਨਹੀਂ: ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਅਤੇ ਨਸ਼ਾ ਵਿਰੋਧੀ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਵੱਧ ਚੜ੍ਹ ਕੇ ਖੂਨਦਾਨ ਲਈ ਪ੍ਰੇਰਿਆ ਗਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਲਈ ਖੂਨਦਾਨ ਤੋਂ ਵੱਡਾ ਹੋਰ ਕੋਈ ਪਵਿੱਤਰ ਕੰਮ ਨਹੀਂ ਹੈ। ਗਿਆਨ ਜਯੋਤੀ ਇੰਸਟੀਚਿਊਟ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਵਿਦਿਆਰਥੀਆਂ ਨੂੰ ਖੂਨਦਾਨ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਇਕ ਪਾਸੇ ਜਿੱਥੇ ਇਕ ਖੂਨ ਦੀ ਬੋਤਲ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਂਦੀ ਹੈ, ਉੱਥੇ ਦੂਜੇ ਪਾਸੇ ਨਸ਼ੇ ਦੀ ਬੋਤਲ ਪੂਰੇ ਪਰਿਵਾਰ ਨੂੰ ਤਬਾਹ ਕਰ ਦਿੰਦੀ ਹੈ। ਡਾ. ਬੇਦੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਇਕ ਨਸ਼ੇੜੀ ਨਾ ਸਿਰਫ਼ ਆਪਣੇ ਪਰਿਵਾਰ ਲਈ ਘਾਤਕ ਸਿੱਧ ਹੁੰਦਾ ਹੈ ਬਲਕਿ ਉਹ ਪੂਰੇ ਸਮਾਜ ਦਾ ਦੁਸ਼ਮਣ ਬਣ ਜਾਂਦਾ ਹੈ। ਅਖੀਰ ਵਿੱਚ ਸਾਰੇ ਵਿਦਿਆਰਥੀਆਂ ਨੇ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਖੂਨਦਾਨ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਕੀਤਾ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…