Share on Facebook Share on Twitter Share on Google+ Share on Pinterest Share on Linkedin ਖੇਤੀਬਾੜੀ ਵਿਭਾਗ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਤੇ ਸਹਾਇਕ ਧੰਦਿਆਂ ਬਾਰੇ ਕੀਤਾ ਜਾਗਰੂਕ ਨਬਜ਼-ਏ-ਪੰਜਾਬ, ਮੁਹਾਲੀ, 2 ਜੂਨ: ਭਾਰਤੀ ਖੇਤੀ ਖੋਜ ਪਰਿਸ਼ਦ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਨਵੀਂ ਦਿੱਲੀ ਵੱਲੋਂ ਚਲਾਏ ਜਾ ਰਹੇ 15 ਰੋਜ਼ਾ ਦੇਸ਼-ਵਿਆਪੀ ਪਹਿਲਕਦਮੀ ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ’ ਦੇ ਪੰਜਵੇਂ ਦਿਨ ਅੱਜ ਮੁਹਾਲੀ ਦੀ ਜੂਹ ਵਿੱਚ ਪਿੰਡ ਕੰਬਾਲਾ, ਕੰਡਾਲਾ, ਨੰਡਿਆਲੀ, ਮਗਰ, ਨੱਗਲ ਫੈਜ਼ਗੜ੍ਹ ਅਤੇ ਰੰਗੀਆਂ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਐਸ.ਏ.ਐਸ. ਨਗਰ (ਮੁਹਾਲੀ) ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਇਸ ਦੌਰਾਨ ਕਿਸਾਨ ਵੀਰਾਂ, ਭੈਣਾਂ ਅਤੇ ਨੌਜਵਾਨਾਂ ਨੂੰ ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਡੇਅਰੀ ਫਾਰਮ, ਬੱਕਰੀ ਪਾਲਣ, ਮੱਛੀ ਪਾਲਣ ਦੀਆਂ ਨਵੀਨਤਮ ਤਕਨੀਕਾਂ ਅਤੇ ਖੇਤੀਬਾੜੀ, ਪਸ਼ੂ ਪਾਲਣ ਅਤੇ ਸਹਾਇਕ ਧੰਦਿਆਂ ਬਾਰੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਡਾ. ਹਰਮੀਤ ਕੌਰ ਅਤੇ ਡਾ. ਮੁਨੀਸ਼ ਸ਼ਰਮਾ ਨੇ ਕਿਸਾਨਾਂ ਨੂੰ ਮਿੱਟੀ ਦੀ ਜਾਂਚ, ਜੈਵਿਕ ਖੇਤੀ, ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਅਤੇ ਸਬਜ਼ੀਆਂ ਬਾਰੇ ਦੱਸਿਆ। ਡਾ. ਪਾਰੁਲ ਗੁਪਤਾ ਨੇ ਦੁੱਧ ਅਤੇ ਰਿਵਾਇਤੀ ਅਨਾਜਾਂ ਦੇ ਮੁੱਲ ਵਰਧਕ ਉਤਪਾਦਾਂ ਬਾਰੇ ਜਾਣਕਾਰੀ ਦਿੱਤੀ। ਡਾ. ਗੁਲਗੁਲ ਸਿੰਘ ਨੇ ਮੱਛੀ ਪਾਲਣ ਦੇ ਸਹਾਇਕ ਧੰਦੇ ਨੂੰ ਅਪਣਾ ਕੇ ਆਪਣੀ ਆਮਦਨ ਵਧਾਉਣ ਅਤੇ ਮੱਛੀ ਪਾਲਣ ਨਾਲ ਸਬੰਧਤ ਸਰਕਾਰ ਦੀਆਂ ਸਕੀਮਾਂ ਬਾਰੇ ਦੱਸਿਆ। ਖੇਤੀਬਾੜੀ ਵਿਕਾਸ ਅਧਿਕਾਰੀ ਡਾ. ਗੁਰਦਿਆਲ ਕੁਮਾਰ ਅਤੇ ਡਾ. ਮਨਦੀਪ ਕੌਰ ਅਤੇ ਸਹਾਇਕ ਖੇਤੀਬਾੜੀ ਇੰਸਪੈਕਟਰ ਡਾ. ਰੁਪਿੰਦਰ ਕੌਰ ਨੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨਾਲ ਸਬੰਧਤ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ