ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ

ਨਬਜ਼-ਏ-ਪੰਜਾਬ, ਮੁਹਾਲੀ, 8 ਮਈ:
ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਟ੍ਰੈਫਿਕ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਖ਼ਿਲਾਫ਼ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਸਬੰਧੀ ‘ਦਾ ਨਾਲੇਜ ਬੱਸ ਗਲੋਬਲ ਸਕੂਲ’, ਸੰਨੀ ਐਨਕਲੇਵ, ਖਰੜ, ਮੁਹਾਲੀ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਮੁਹਾਲੀ ਦੇ ਡੀਐਸਪੀ (ਟਰੈਫ਼ਿਕ) ਕਰਨੈਲ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ, ਐਸਪੀ (ਟਰੈਫ਼ਿਕ) ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕੁਝ ਗਲਤ ਅਨਸਰਾਂ ਵੱਲੋਂ ਵਿਦਿਆਰਥੀਆਂ ਨੂੰ ਵਰਗਲਾ ਕੇ ਨਸ਼ੇ ਤੇ ਲਗਾ ਦਿੱਤਾ ਜਾਂਦਾ ਹੈ, ਇਸ ਲਈ ਅਜਿਹੇ ਮਾੜੇ ਅਨਸਰਾਂ ਤੋਂ ਆਪਣਾ ਬਚਾਅ ਰੱਖੋ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਾਹਨ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਾਹਨ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।
ਸੜ੍ਹਕ ਹਾਦਸਿਆਂ ਦੇ ਪੀੜਤਾਂ ਦੀ ਮੱਦਦ ਲਈ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਸਰਕਾਰ ਦੁਆਰਾ ਚਲਾਈ ਗਈ ਮੱਦਦਗਾਰਾਂ ਨੂੰ ਪੁਰਸਕਾਰ ਦੇਣ ਦੀ ਯੋਜਨਾ (Scheme for 7rant of 1ward to the 7ood Samaritan) ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਡਾ ਅਨੀਸ਼ਾ ਸਹਿਪਾਠੀ ਅਤੇ ਹੋਰ ਸਟਾਫ ਨੇ ਡੀਐਸਪੀ ਟਰੈਫ਼ਿਕ ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਕਰਕੇ ਸਕੂਲ ਦੇ ਬਾਕੀ ਦੇ ਵਿਦਿਆਰਥੀਆਂ ਨੂੰ ਅਤੇ ਹੋਰ ਸਟਾਫ਼ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ।

ਡੀਐਸਪੀ ਟਰੈਫ਼ਿਕ ਕਰਨੈਲ ਸਿੰਘ ਵੱਲੋਂ ਨੁੱਕੜ ਨਾਟਕ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਤੁਸੀਂ ਆਪਣੇ-ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਰਾਬ ਪੀ ਕੇ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕਰੋ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…