nabaz-e-punjab.com

ਸਿਹਤ ਵਿਭਾਗ ਵੱਲੋਂ ਅੱਖਾਂ ਦਾਨ ਕਰਨ ਲਈ ਜਾਗਰੂਕਤਾ ਵੈਨ ਰਵਾਨਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 24 ਅਗਸਤ:
ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸੂਬੇ ਵਿੱਚ ਅੱਖਾਂ ਦਾਨ ਕਰਨ ਲਈ ਚਲਾਈ ਗਈ ਅਵੈਰਨੈਸ ਮੁਹਿੰਮ ਤਹਿਤ ਲੋਕਾਂ ਨੂੰ ਜਾਣਕਾਰੀ ਦੇਣ ਲਈ ਜਿਲ੍ਹਾ ਸਿਵਲ ਹਸਪਤਾਲ ਐਸ.ਏ.ਐਸ.ਨਗਰ ਦੇ ਸੀਨੀਅਰ ਮੈਡੀਕਲ ਅਫ਼ਸਰ-2 ਡਾ. ਮਨਜੀਤ ਸਿੰਘ ਨੇ ਮਿੰਨੀ ਪੀ.ਐਚ.ਸੀ. ਲਾਂਡਰਾਂ ਤੋਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿੱਚ ਤਾਇਨਾਤ ਕਰਮਚਾਰੀ ਪਿੰਡ ਪਿੰਡ ਜਾ ਕੇ ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਇਸ ਮੁਹਿੰਮ ਤਹਿਤ ਲੋਕਾਂ ਵਿੱਚ ਅੱਖਾਂ ਦਾਨ ਕਰਨ ਲਈ ਜਾਗਰੂਕਤਾ ਆਵੇਗੀ। ਇਸ ਮੌਕੇ ਮਾਸ ਮੀਡੀਆਂ ਅਫ਼ਸਰ ਗੁਰਦੀਪ ਕੌਰ, ਰਾਜਵਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

98-year-old Woman Gets Cashless Cancer Treatment Under Mukh Mantri Sehat Yojna

98-year-old Woman Gets Cashless Cancer Treatment Under Mukh Mantri Sehat Yojna Nabaz-e-Pun…