nabaz-e-punjab.com

ਬੈਂਸ ਭਰਾਵਾਂ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਹਿੱਸਾ ਲੈਣਾ ਚੰਗਾ ਕਦਮ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ (1920) ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ਬੈਂਸ ਭਰਾਵਾਂ ਵੱਲੋਂ ਲੋਕ ਇਨਸਾਫ਼ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਹਿੱਸਾ ਲੈਣ ਦੇ ਫੈਸਲੇ ਨੂੰ ਇੱਕ ਚੰਗਾ ਕਦਮ ਦੱਸਿਆ ਹੈ। ਸ੍ਰੀ ਬਡਹੇੜੀ ਨੇ ਕਿਹਾ ਕਿ ਬੈਂਸ ਭਰਾਵਾਂ ਨੂੰ ਚਾਹੀਦਾ ਹੈ ਕਿ ਉਹ ਬਾਦਲ ਵਿਰੋਧੀ ਧਿਰਾਂ ਜਿਵੇਂ ਅਕਾਲੀ ਦਲ (1920), ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸੰਯੁਕਤ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦਿੱਲੀ, ਅਕਾਲੀ ਦਲ ਪੰਚ ਪ੍ਰਧਾਨ, ਹਰਿਆਣਾ ਅਕਾਲੀ ਦਲ, ਦਮਦਮੀ ਟਕਸਾਲ ਸੰਗਰਾਵਾਂ, ਆਪਣਾ ਪੰਜਾਬ ਪਾਰਟੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਧੜਿਆਂ ਨੂੰ ਸੰਪਰਕ ਕਰਨ ਤਾਂ ਜੋ ਬਾਦਲਕਿਆਂ ਤੋਂ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਾਉਣ ਲਈ ਇੱਕ ਪਲੇਟ ਫਾਰਮ ਤਿਆਰ ਕੀਤਾ ਜਾ ਸਕੇ। ਜੇਕਰ ਬਾਦਲ ਵਿਰੋਧੀ ਧਿਰਾਂ ਇੱਕ ਪਲੇਟ ਫਾਰਮ ਤਿਆਰ ਕਰਨ ਵਿੱਚ ਕਾਮਯਾਬ ਹੋ ਜਾਂਦੀਆਂ ਹਨ ਬਾਦਲਾਂ ਨੂੰ ਭਜਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…