nabaz-e-punjab.com

ਹਸਨਪੁਰ ਦਾ 6ਵਾਂ ਕ੍ਰਿਕੇਟ ਟੂਰਨਾਮੈਂਟ ਬਜਹੇੜੀ ਨੇ ਜਿੱਤਿਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਜੂਨ
ਨੌਜਵਾਨ ਸਭਾ ਹਸਨਪੁਰ ਵੱਲੋਂ 6 ਵਾਂ ਕ੍ਰਿਕੇਟ ਟੂਰਨਾਮੈਂਟ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ ਬਜਹੇੜੀ ਦੀ ਟੀਮ ਨੇ ਜਿੱਤ ਹਾਸਲ ਕੀਤੀ। ਇਸ ਮੌਕੇ ਮੁਖ ਮਹਿਮਾਨ ਵੱਜੋਂ ਰਣਜੀਤ ਸਿੰਘ ਗਿੱਲ ਦੇ ਨਜਦੀਕੀ ਰਿਸ਼ਤੇਦਾਰ ਹਰਿੰਦਰ ਸਿੰਘ ਘੜੂੰਆਂ ਨੇ ਹਾਜ਼ਰੀ ਲਗਵਾਉਂਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਇਸ ਟੂਰਨਾਮੈਂਟ ਦੌਰਾਨ 26 ਟੀਮਾਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਬਜਹੇੜੀ ਨੇ ਪਹਿਲਾ, ਗੜਾਂਗਾ ਨੇ ਦੂਸਰਾ, ਮੋਰਿੰਡਾ ਨੇ ਤੀਸਰਾ ਅਤੇ ਨੰਦਪੁਰ ਕਲੌੜ ਨੇ ਚੌਥਾ ਸਥਾਨ ਹਾਸਲ ਕੀਤਾ। ਪ੍ਰਬੰਧਕਾਂ ਵੱਲੋਂ ਜੇਤੂ ਟੀਮਾਂ ਨੂੰ ਨਗਦ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਨੌਜੁਆਨ ਸਭਾ ਹਸਨਪੁਰ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪਾਲਇੰਦਰਜੀਤ ਸਿੰਘ ਬਾਠ, ਯੁਗਰਾਜ ਸਿੰਘ ਮਾਨਖੇੜੀ, ਮਨਪ੍ਰੀਤ ਸਿੰਘ, ਰਮਨਦੀਪ ਸਿੰਘ, ਜੁਗਰਾਜ ਸਿੰਘ, ਯੁਵਰਾਜ ਸਿੰਘ, ਮਨਪ੍ਰੀਤ ਸਿੰਘ, ਭਿੰਡ ਘੜੂੰਆਂ, ਮਨਪ੍ਰੀਤ ਪਬਮਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Sports

Check Also

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਮੁੜ ਸ਼ੁਰੂ ਕਰਵਾਏ ਖੇਡ …