Share on Facebook Share on Twitter Share on Google+ Share on Pinterest Share on Linkedin ਸਿੱਧੂ ਵੱਲੋਂ ਪਿੰਡ ਸਵਾੜਾ-ਸੈਦਪੁਰ-ਗਿੱਦੜਪੁਰ ਲਿੰਕ ਸੜਕ ਦੀ ਮੁਰੰਮਤ ਕਰਵਾਉਣ ਦਾ ਐਲਾਨ ਸਾਬਕਾ ਮੰਤਰੀ ਬਲਬੀਰ ਸਿੱਧੂ ਨੇ ਪਿੰਡ ਸੈਦਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਨਬਜ਼-ਏ-ਪੰਜਾਬ, ਮੁਹਾਲੀ, 15 ਸਤੰਬਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਸੈਦਪੁਰ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਛੇਤੀ ਹੀ ਪਿੰਡ ਸਵਾੜਾ-ਸੈਦਪੁਰ-ਗਿੱਦੜਪੁਰ ਨੂੰ ਜੋੜਨ ਵਾਲੀ ਲਿੰਕ ਸੜਕ ਦੀ ਆਪਣੇ ਖਰਚੇ ਉੱਤੇ ਮੁਰੰਮਤ ਕਰਵਾ ਕੇ ਲੋਕਾਂ ਨੂੰ ਆਵਾਜਾਈ ਸਮੇਂ ਹੁੰਦੀ ਪ੍ਰੇਸ਼ਾਨੀ ਤੋਂ ਰਾਹਤ ਦਿਵਾਉਣਗੇ। ਸਿੱਧੂ ਅੱਜ ਪਿੰਡ ਸੈਦਪੁਰ ਵਿਖੇ ਸਰਪੰਚ ਨਰਿੰਦਰ ਸਿੰਘ ਸੋਨੀ ਦੇ ਗ੍ਰਹਿ ਵਿਖੇ ਮੀਟਿੰਗ ਉਪਰੰਤ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪਿੰਡ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ, ਪਿੰਡ ਗਿੱਦੜਪੁਰ ਦੇ ਸਰਪੰਚ ਜਸਵਿੰਦਰ ਸਿੰਘ ਭੱਪਾ, ਮਨਦੀਪ ਸਿੰਘ ਗੋਲਡੀ ਅਤੇ ਹਰਮਿੰਦਰ ਸਿੰਘ ਢਿੱਲੋਂ ਮੌਜੂਦ ਸਨ। ਇਸ ਮੌਕੇ ਸ੍ਰੀ ਸਿੱਧੂ ਨੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਲੋਕਾਂ ਨੇ ਉਕਤ ਲਿੰਕ ਸੜਕ ਦੀ ਖਸਤਾ ਹਾਲਤ ਦਾ ਮੁੱਦਾ ਚੁੱਕਿਆ ਅਤੇ ਦੱਸਿਆ ਕਿ ਜਦੋਂ ਦੀ ਪੰਜਾਬ ਅੰਦਰ ਆਪ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜ ਬੁਰੀ ਤਰ੍ਹਾਂ ਠੱਪ ਹੋ ਕੇ ਰਹਿ ਗਏ ਹਨ। ਭਗਵੰਤ ਮਾਨ ਸਰਕਾਰ ਦੇ ਲਗਭਗ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਲਈ ਇਕ ਧੇਲਾ ਵੀ ਜਾਰੀ ਨਹੀਂ ਹੋਇਆ। ਉਲਟਾ ਪਿਛਲੀ ਕਾਂਗਰਸ ਸਰਕਾਰ ਸਮੇਂ ਬਲਬੀਰ ਸਿੱਧੂ ਵੱਲੋਂ ਮਨਜ਼ੂਰ ਕੀਤੇ ਗਏ ਕੰਮਾਂ ਨੂੰ ਵੀ ਮਾਨ ਸਰਕਾਰ ਸ਼ੁਰੂ ਨਹੀਂ ਕਰਵਾ ਸਕੀ। ਇਸ ਮੌਕੇ ਬੋਲਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਅੰਦਰ ਵਿਕਾਸ ਕਾਰਜ ਬੁਰੀ ਤਰ੍ਹਾਂ ਠੱਪ ਪਏ ਹਨ, ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਨਜ਼ਾ ਨਿਕਲ ਚੁੱਕਾ ਹੈ। ਗੈਰ ਸਮਾਜੀ ਅਨਸਰਾਂ ਅਤੇ ਨਸੌਰਬਾਜ਼ਾਂ ਉਪਰੋਂ ਪੁਲੀਸ ਪ੍ਰਸ਼ਾਸਨ ਅਤੇ ਸਰਕਾਰ ਦਾ ਭੈਅ ਖਤਮ ਹੋਣ ਕਾਰਨ ਪੰਜਾਬ ਅੰਦਰ ਰੋਜ਼ਾਨਾ ਕਤਲ ਅਤੇ ਲੁੱਟ ਖੋਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਮੌਕੇ ਪੰਚ ਸੁਖਵਿੰਦਰ ਸਿੰਘ, ਮਾਸਟਰ ਰਣਧੀਰ ਸਿੰਘ, ਸੂਬੇਦਾਰ ਕਰਮ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ