Share on Facebook Share on Twitter Share on Google+ Share on Pinterest Share on Linkedin ਬਲਬੀਰ ਸਿੱਧੂ ਵੱਲੋਂ ਸੈਕਟਰ-80 ਵਿੱਚ ਵਿਜੈਇੰਦਰ ਸਿੰਗਲਾ ਦੇ ਚੋਣ ਦਫ਼ਤਰ ਦਾ ਉਦਘਾਟਨ ਮਹਿੰਗਾਈ, ਬੇਰੁਜ਼ਗਾਰੀ ਤੇ ਗਰੀਬੀ ਦੇ ਖ਼ਾਤਮੇ ਲਈ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਨਬਜ਼-ਏ-ਪੰਜਾਬ, ਮੁਹਾਲੀ, 16 ਮਈ: ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸੂਬੇ ਦੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਦੇਸ਼ ’ਚੋਂ ਮਹਿੰਗਾਈ, ਬੇਰੁਜ਼ਗਾਰੀ ਅਤੇ ਗਰੀਬੀ ਖ਼ਤਮ ਕਰਨ ਲਈ ਆਗਾਮੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਕੇਂਦਰ ਵਿੱਚ ਲੋਕ ਵਿਰੋਧੀ ਮੋਦੀ ਰਾਜ ਦਾ ਖ਼ਾਤਮਾ ਕੀਤਾ ਜਾ ਸਕੇ। ਸ੍ਰੀ ਸਿੱਧੂ ਨੇ ਸੈਕਟਰ-80 ਵਿੱਚ ਪਾਰਟੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ ਪਾਰਟੀ ਵਰਕਰਾਂ ਤੇ ਆਮ ਸ਼ਹਿਰੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ 10 ਸਾਲਾਂ ਦੇ ਰਾਜ ਵਿੱਚ ਰਸੋਈ ਗੈਸ ਦੇ ਸਿਲੰਡਰ ਦੀ ਕੀਮਤ 400 ਰੁਪਏ ਕਰੀਬ ਤੋਂ ਵੱਧ ਕੇ ਕਰੀਬ 1100 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵੀ ਦੁੱਗਣੀਆਂ ਹੋ ਜਾਣ ਕਾਰਨ ਲੋਕਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਇਹ ਮਹਿੰਗਾਈ ਮੋਦੀ ਸਰਕਾਰ ਵੱਲੋਂ ਸਾਰੇ ਮੁਲਕ ਦੇ ਕਾਰੋਬਾਰ ਨੂੰ ਕੁਝ ਕੁ ਬਹੁਕੌਮੀ ਕੰਪਨੀਆਂ ਕੋਲ ਗਹਿਣੇ ਰੱਖ ਦੇਣ ਕਾਰਨ ਵੱਧੀ ਹੈ ਤੇ ਇਸ ਦਾ ਹੱਲ ਕੇਂਦਰ ਵਿਚ ਮੋਦੀ ਸਰਕਾਰ ਨੂੰ ਚਲਦਾ ਕਰ ਕੇ ਕਾਂਗਰਸ ਪਾਰਟੀ ਦੀ ਅਗਵਾਈ ਵਿਚ ਲੋਕ ਪੱਖੀ ਸਰਕਾਰ ਬਣਾ ਕੇ ਨਿਕਲ ਸਕਦਾ ਹੈ। ਉਹਨਾਂ ਕਿਹਾ ਕਿ ਨਿੱਜੀ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਮੋਦੀ ਸਰਕਾਰ ਵਲੋਂ ਬੀ.ਐਸ.ਐਨ.ਐਲ. ਵਰਗੀਆਂ ਵੱਡਾ ਮੁਨਾਫਾ ਕਮਾ ਰਹੀਆਂ ਜਨਤਕ ਖੇਤਰ ਦੀਆਂ ਕੰਪਨੀਆਂ ਦਾ ਇੱਕ ਗਿਣੀ ਮਿੱਥੀ ਚਾਲ ਤਹਿਤ ਖਾਤਮਾ ਕੀਤਾ ਗਿਆ ਜਿਸ ਕਾਰਨ ਲੱਖਾਂ ਸਰਕਾਰੀ ਨੌਕਰੀਆਂ ਖ਼ਤਮ ਹੋ ਗਈਆਂ ਤੇ ਬੇਰੋਜ਼ਗਾਰੀ ਵੱਧ ਗਈ। ਸ਼੍ਰੀ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਨੂੰ ਝੂਠਾ ਤੇ ਫਰੇਬੀ ਵਿਅਕਤੀ ਗਰਦਾਨਦਿਆਂ ਕਿਹਾ ਕਿ ਇਹ ਕੋਈ ਪਤਾ ਨਹੀਂ ਕਿ ਆਮ ਆਦਮੀ ਪਾਰਟੀ ਦਾ ਊਠ ਚੋਣਾਂ ਤੋਂ ਬਾਅਦ ਕਿਸ ਕਰਵਟ ਬੈਠਦਾ ਹੈ, ਇਸ ਲਈ ਹਰ ਹਲਕੇ ਤੋ ਕਾਂਗਰਸੀ ਉਮੀਦਵਾਰਾਂ ਨੂੰ ਜਿਤਾ ਕੇ ਹੀ ਮੋਦੀ ਰਾਜ ਦੇ ਖਾਤਮੇ ਦੀ ਗਰੰਟੀ ਹੋ ਸਕਦੀ ਹੈ। ਸ੍ਰੀ ਸਿੱਧੂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਗਲ੍ਹੇ 15 ਦਿਨ ਆਪੋ ਆਪਣਾ ਧਰਮ ਸਮਝਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਿਜੈਇੰਦਰ ਸਿੰਗਲਾ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦੇਣ। ਇਸ ਮੌਕੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਜਸਬੀਰ ਸਿੰਘ ਮਣਕੂ, ਨਰਪਿੰਦਰ ਸਿੰਘ ਰੰਗੀ, ਪਰਮਜੀਤ ਸਿੰਘ ਹੈਪੀ, ਅਨੁਰਾਧਾ ਆਨੰਦ, ਮੀਨਾ ਕੌਂਡਲ, ਸੁੱਚਾ ਸਿੰਘ ਕਲੌੜ, ਸੁਮਨ ਗਰਗ, ਕਮਲਪ੍ਰੀਤ ਸਿੰਘ ਬੰਨੀ, ਵਿਨਿਤ ਮਲਿਕ, ਮਾ. ਚਰਨ ਸਿੰਘ, ਰਵਿੰਦਰ ਸਿੰਘ ਪੰਜਾਬ ਮੋਟਰ ਵਾਲੇ, ਜਗਦੀਸ਼ ਸਿੰਘ ਜੱਗਾ, ਰੁਪਿੰਦਰ ਕੌਰ ਰੀਨਾ, ਦਵਿੰਦਰ ਕੌਰ ਵਾਲੀਆ, ਬਲਰਾਜ ਕੌਰ ਧਾਲੀਵਾਲ, ਕੁਲਵੰਤ ਸਿੰਘ ਕਲੇਰ, ਨਛੱਤਰ ਸਿੰਘ (ਸਾਰੇ ਕੌਂਸਲਰ), ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਮੋਹਿਲ ਸਿੰਗਲਾ, ਕਮਲ ਕਿਸ਼ੋਰ ਸ਼ਰਮਾ, ਗੁਰਚਰਨ ਸਿੰਘ ਭੰਵਰਾ, ਜਤਿੰਦਰ ਸਿੰਘ ਸੋਢੀ, ਮਨਜੀਤ ਕੌਰ, ਗਗਨ ਧਾਲੀਵਾਲ, ਜਤਿੰਦਰ ਟਿੰਕੂ ਆਨੰਦ, ਨਵੀ ਵਾਲੀਆ, ਅਸ਼ੋਕ ਕੌਂਡਲ, ਕੁਲਵਿੰਦਰ ਸੰਜੂ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ