ਬਲਬੀਰ ਸਿੱਧੂ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਰਾਹੁਲ ਗਾਂਧੀ ਦੀਆਂ ‘ਨਾਰੀ ਨਿਆਂ ਗਰੰਟੀਆਂ’ ਦੀ ਸ਼ਲਾਘਾ

ਕਿਹਾ, ਲੋਕ ਸਭਾ ਚੋਣਾਂ ਵਿੱਚ ਇਹ ਗਰੰਟੀਆਂ ਪਾਸਾ ਪਲਟਾਊ ਸਾਬਤ ਹੋਣਗੀਆਂ

ਨਬਜ਼-ਏ-ਪੰਜਾਬ, ਮੁਹਾਲੀ, 14 ਮਾਰਚ:
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦੇਸ਼ ਦੀਆਂ ਅੌਰਤਾਂ ਲਈ ਐਲਾਨੀਆਂ ਪੰਜ ਗਰੰਟੀਆਂ ਦੀ ਸ਼ਲਾਘਾ ਕੀਤੀ ਹੈ। ਅੱਜ ਇੱਥੇ ਉਨ੍ਹਾਂ ਕਿਹਾ ਕਿ ਪੰਜ ‘ਨਾਰੀ ਨਿਆਂ ਗਰੰਟੀਆਂ’ ਵਿੱਚ ਮਹਾ ਲਕਸ਼ਮੀ, ਅੱਧੀ ਅਬਾਦੀ-ਪੂਰਾ ਹੱਕ, ਸ਼ਕਤੀ ਕਾ ਸਨਮਾਨ, ਮਿੱਤਰਤਾ ਅਧਿਕਾਰ ਅਤੇ ਸਾਵਿਤਰੀ ਫੁੱਲੇ ਹੋਸਟਲ ਸਕੀਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਇਹ ਮੰਨਦੀ ਰਹੀ ਹੈ ਕਿ ਅੌਰਤਾਂ ਦੇ ਸਸ਼ਕਤੀਕਰਨ ਤੋਂ ਬਿਨਾਂ ਦੇਸ਼ ਤਰੱਕੀ ਨਹੀਂ ਕਰ ਸਕਦਾ, ਇਸ ਲਈ ਹੀ ਪਾਰਟੀ ਖ਼ਾਸ ਤੌਰ ‘ਤੇ ਅੌਰਤਾਂ ਲਈ ਪੰਜ ਸ਼ਾਨਦਾਰ ਗਰੰਟੀਆਂ ਲੈ ਕੇ ਆਈ ਹੈ।
ਕਾਂਗਰਸ ਨੇਤਾ ਨੇ ਕਿਹਾ ਕਿ ਮਹਾ ਲਕਸ਼ਮੀ ਗਾਰੰਟੀ ਵਿੱਚ ਇੱਕ ਗ਼ਰੀਬ ਪਰਿਵਾਰ ਦੀ ਅੌਰਤ ਨੂੰ ਹਰ ਸਾਲ 1 ਲੱਖ ਰੁਪਏ ਦੀ ਸਹਾਇਤਾ ਪ੍ਰਦਾਨ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਗਰੰਟੀ ਅੌਰਤਾਂ ਨੂੰ ਵਿੱਤੀ ਤੌਰ ’ਤੇ ਸੁਤੰਤਰ ਬਣਾਵੇਗੀ। ਉਨ੍ਹਾਂ ਕਿਹਾ ਕਿ ‘ਅੱਧੀ ਆਬਾਦੀ-ਪੁਰਾ ਹੱਕ’ ਗਰੰਟੀ ਤਹਿਤ ਕੇਂਦਰ ਸਰਕਾਰ ਦੀਆਂ ਨਵੀਂਆਂ ਨਿਯੁਕਤੀਆਂ ਵਿੱਚ ਅੌਰਤਾਂ ਦੇ 50 ਫੀਸਦੀ ਹਿੱਸੇ ਨੂੰ ਯਕੀਨੀ ਬਣਾਇਆ ਜਾਵੇਗਾ।
ਸ੍ਰੀ ਸਿੱਧੂ ਨੇ ਕਿਹਾ ਕਿ ਇਹ ਪੰਜ ਗਰੰਟੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪਾਸਾ ਪਲਟ ਕੇ ਰੱਖ ਦੇਣਗੀਆਂ। ਇਹ ਸਿਰਫ਼ ਕਹਿਣ ਲਈ ਹੀ ਗਰੰਟੀਆਂ ਨਹੀਂ ਹਨ ਬਲਕਿ ਅਸਲ ਵਿੱਚ ‘ਪੱਥਰ ਦੀ ਲਕੀਰ’ ਹਨ, ਜੋ ਬਿਨਾਂ ਕਿਸੇ ਅੜਚਣ ਤੋਂ ਹਰ ਹਾਲਤ ਵਿੱਚ ਲਾਭਪਾਤਰੀਆਂ ਤੱਕ ਪਹੁੰਚਉਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਸਿਰਫ਼ ਵਾਅਦੇ ਹੀ ਨਹੀਂ ਕਰਦੀ ਸਗੋਂ ਪੂਰੇ ਕਰਨ ਵਿੱਚ ਵੀ ਵਿਸ਼ਵਾਸ ਰੱਖਦੀ ਹੈ।
ਕਾਂਗਰਸੀ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ’ਚੋਂ ਵਿਸ਼ਵਾਸ ਖ਼ਤਮ ਹੋ ਚੁੱਕਾ ਹੈ, ਜਿਸ ਦੀ ਪੁਸ਼ਟੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਹੋ ਜਾਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਆਰਥਿਕ ਤੇ ਸਾਮਜਿਕ ਹਾਲਤ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਇਸ ਵਾਰ 13 ਦੀਆਂ 13 ਲੋਕ ਸਭਾ ਸੀਟਾਂ ਕਾਂਗਰਸ ਦੀ ਝੋਲੀ ਪਾ ਕੇ ਸੂਬੇ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…