Share on Facebook Share on Twitter Share on Google+ Share on Pinterest Share on Linkedin ਬਲੌਂਗੀ ਪੁਲੀਸ ਵੱਲੋਂ ਲੁਟੇਰਾ ਗਰੋਹ ਦੇ ਚਾਰ ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਨਬਜ਼-ਏ-ਪੰਜਾਬ, ਮੁਹਾਲੀ, 21 ਮਈ: ਬਲੌਂਗੀ ਪੁਲੀਸ ਵੱਲੋਂ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਤੇਜ਼ਧਾਰ ਮਾਰੂ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਸਾਈਕਲ ਚੈਨ ਦੀ ਗਰਾਰੀ ਤੋਂ ਬਣਾਏ ਗੰਡਾਸੇ ਅਤੇ ਹੋਰ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਹਰਮਨ ਵਾਸੀ ਬਲੌਂਗੀ, ਲਵਪ੍ਰੀਤ ਸਿੰਘ ਵਾਸੀ ਬੜਮਾਜਰਾ, ਵਿਸ਼ਾਲ ਕੁਮਾਰ ਏਕਤਾ ਕਲੋਨੀ ਬਲੌਂਗੀ ਅਤੇ ਫਰਾਖ਼ਤ ਵਾਸੀ ਆਜ਼ਾਦ ਕਲੋਨੀ ਬਲੌਂਗੀ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਵੱਖ-ਵੱਖ ਧਰਾਵਾਂ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਬਲੌਂਗੀ ਥਾਣਾ ਦੇ ਐਸਐਚਓ ਇੰਸਪੈਕਟਰ ਸੁਮਿਤ ਮੌਰ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਕਤ ਵਿਅਕਤੀਆਂ ਨੇ ਬਲੌਂਗੀ ਵਿੱਚ ਇੱਕ ਵਿਅਕਤੀ ਦਾ ਮੋਬਾਈਲ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੀੜਤ ਵਿਅਕਤੀ ਵੱਲੋਂ ਪੁਲੀਸ ਦੀ ਮੌਜੂਦਗੀ ਵਿੱਚ ਮੁਲਜ਼ਮਾਂ ਦੀ ਸ਼ਨਾਖ਼ਤ ਕੀਤੀ ਗਈ। ਥਾਣਾ ਮੁਖੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ ਉਹ ਗਲੀ ਵਿੱਚ ਖੜ ਕੇ ਫੋਨ ’ਤੇ ਆਪਣੀ ਬੇਟੀ ਦੇ ਨਾਲ ਗੱਲ ਕਰ ਰਿਹਾ ਸੀ ਤਾਂ ਪਿੱਛੋਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਉਸ ਕੋਲੋਂ ਮੋਬਾਈਲ ਖੋਹ ਕੇ ਭੱਜ ਗਏ। ਪੀੜਤ ਅਨੁਸਾਰ ਮੋਟਰ ਸਾਈਕਲ ਚਲਾਉਣ ਵਾਲਾ ਲੜਕਾ ਹਰਮਨ, ਉਨ੍ਹਾਂ ਦੇ ਸਾਹਮਣੇ ਵਾਲੀ ਗਲੀ ਵਿੱਚ ਰਹਿੰਦਾ ਹੈ ਜਦੋਂਕਿ ਲਵਪ੍ਰੀਤ ਬੜਮਾਜਰਾ ਦਾ ਵਸਨੀਕ ਹੈ। ਪੁਲੀਸ ਨੇ ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੇ ਦੋ ਹੋਰ ਸਾਥੀਆਂ ਵਿਸ਼ਾਲ ਕੁਮਾਰ ਅਤੇ ਫਰਾਖਤ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਵਿਅਕਤੀਆਂ ਤੋਂ ਇੱਕ ਮੋਟਰ ਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ, ਜੋ ਇਹ ਵਾਰਦਾਤ ਨੂੰ ਅੰਜਾਮ ਦੇਣ ਲਈ ਹਮੇਸ਼ਾ ਆਪਣੇ ਨਾਲ ਰੱਖਦੇ ਸੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ