Share on Facebook Share on Twitter Share on Google+ Share on Pinterest Share on Linkedin ਬਲੌਂਗੀ ਪੁਲੀਸ ਵੱਲੋਂ 1 ਕਿੱਲੋ 470 ਗਰਾਮ ਚਰਸ ਸਣੇ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 10 ਅਗਸਤ: ਬਲੌਂਗੀ ਪੁਲੀਸ ਨੇ ਪਿੰਡ ਜੁਝਾਰ ਨਗਰ ਵਿੱਚ ਛਾਪੇਮਾਰੀ ਕਰਕੇ ਬਲਕਾਰ ਸਿੰਘ ਵਾਸੀ ਬਾਜੀਗਰ ਕਲੋਨੀ, ਜੁਝਾਰ ਨਗਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਘਰੋਂ 1 ਕਿੱਲੋ 470 ਗਰਾਮ ਚਰਸ ਬਰਾਮਦ ਕੀਤੀ ਹੈ। ਉਸ ਦੇ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਇੱਥੇ ਬਲੌਂਗੀ ਥਾਣਾ ਦੇ ਐਸਐਚਓ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿੱਥੇ ਕਿੱਥੇ ਵੇਚਦਾ ਹੈ। ਇਸ ਤੋਂ ਇਲਾਵਾ ਬਲੌਂਗੀ ਖੇਤਰ ਵਿੱਚ ਪੈਂਦੇ ਪਿੰਡਾਂ ਵਿੱਚ ਪੁਲੀਸ ਵੱਲੋਂ ਨਸ਼ਾ ਵੇਚਣ ਵਾਲਿਆਂ, ਚੋਰਾਂ ਅਤੇ ਸਨੈਚਰਾਂ ਖ਼ਿਲਾਫ਼ 1 ਜੁਲਾਈ ਤੋਂ ਮੁਹਿੰਮ ਚਲਾਈ ਗਈ ਸੀ, ਜਿਸ ਦੇ ਤਹਿਤ ਵੱਖ-ਵੱਖ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚ ਐਨਡੀਪੀਐਸ ਐਕਟ 3 ਮਾਮਲੇ ਦਰਜ ਕਰਕੇ 3 ਵਿਅਕਤੀ ਕਾਬੂ ਕੀਤੇ ਗਏ, ਜਿਨ੍ਹਾਂ ਤੋਂ 22.90 ਹੈਰੋਇਨ ਗਰਾਮ ਚਰਸ 1 ਕਿੱਲੋ 470 ਗਰਾਮ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਨੈਚਿੰਗ ਅਤੇ ਚੋਰੀ ਦੇ ਮਾਮਲਿਆਂ ਦੇ 9 ਪਰਚੇ ਦਰਜ ਕਰਕੇ 7 ਮੁਲਜ਼ਮ ਕਾਬੂ ਕੀਤੇ ਗਏ ਅਤੇ 4 ਮੋਟਰ ਸਾਈਕਲ, 11 ਮੋਬਾਈਲ, 3 ਸਾਈਕਲਾਂ, 1 ਲੱਖ 70 ਹਜ਼ਾਰ ਰੁਪਏ ਨਕਦੀ, ਸੋਨੇ ਦੇ ਬਿਸਕੁਟ, ਚਾਂਦੀ ਦੇ ਸਿੱਕੇ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ