ਬਲੌਂਗੀ ਪੁਲੀਸ ਵੱਲੋਂ ਨਸ਼ੀਲੇ ਪਦਾਰਥ ਸਣੇ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 20 ਅਗਸਤ:
ਬਲੌਂਗੀ ਪੁਲੀਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ 5 ਗਰਾਮ ਨਸ਼ੀਲੇ ਪਦਾਰਥ (ਚਿੱਟਾ ਨਸ਼ੀਲਾ ਪਾਊਡਰ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬਲੌਂਗੀ ਥਾਣਾ ਦੇ ਐਸਐਚਓ ਪੈਰੀਵਿੰਕਲ ਗਰੇਵਾਲ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਰਾਜੂ ਵਾਸੀ ਜੁਝਾਰ ਨਗਰ (ਮੁਹਾਲੀ) ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਬਲੌਂਗੀ ਥਾਣੇ ਦੇ ਪੁਲੀਸ ਕਰਮਚਾਰੀ ਨੇੜਲੇ ਪਿੰਡਾਂ ਵਿੱਚ ਗਸ਼ਤ ਡਿਊਟੀ ’ਤੇ ਸਨ ਕਿ ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਾਜੂ ਆਟੋ ਰਿਕਸ਼ਾ ਵਿੱਚ ਸਵਾਰ ਹੋ ਕੇ ਨਸ਼ੀਲਾ ਪਾਊਡਰ ਵੇਚਣ ਲਈ ਪੇਂਡੂ ਖੇਤਰ ਵਿੱਚ ਘੁੰਮ ਰਿਹਾ ਸੀ। ਇਸ ਦੌਰਾਨ ਪੁਲੀਸ ਨੇ ਉਸ ਨੂੰ ਪਿੰਡ ਬਹਿਲੋਲਪੁਰ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਮੁਲਜ਼ਮ ਰਾਜੂ ਕੋਲੋਂ 5 ਗਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿੱਥੇ ਕਿੱਥੇ ਵੇਚਦਾ ਹੈ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …