Share on Facebook Share on Twitter Share on Google+ Share on Pinterest Share on Linkedin ਲੋਕ ਸਭਾ ਚੋਣਾਂ ਸਬੰਧੀ ਪ੍ਰਚਾਰ ਬੰਦ, ਲਾਊਡਸਪੀਕਰਾਂ, ਬਾਹਰੀ ਲੋਕਾਂ, ਮੀਟਿੰਗਾਂ ਅਤੇ ਪ੍ਰਦਰਸ਼ਨਾਂ ’ਤੇ ਪਾਬੰਦੀ ਡੀ ਸੀ ਆਸ਼ਿਕਾ ਜੈਨ ਤੇ ਐਸਐਸਪੀ ਸੰਦੀਪ ਗਰਗ ਨੇ ਨਿਰਪੱਖ ਤੇ ਪਾਰਦਰਸ਼ੀ ਮਤਦਾਨ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ ਆਨਲਾਈਨ ਡਲਿਵਰੀ ਤੋਂ ਇਲਾਵਾ ਡਿਜੀਟਲ ਅਤੇ ਆਨਲਾਈਨ ਟਰਾਂਜੈਕਸ਼ਨਾਂ ’ਤੇ ਤਿੱਖੀ ਨਜ਼ਰ ਰੱਖੇਗਾ ਪ੍ਰਸ਼ਾਸਨ ਸਿਨੇਮਾ ਹਾਲ, ਟੈਲੀਵਿਜ਼ਨ ਜਾਂ ਹੋਰ ਅਜਿਹੇ ਮਾਧਿਅਮ ਦੀ ਵਰਤੋਂ ਚੋਣ ਪ੍ਰਚਾਰ ਲਈ ਕਰਨ ’ਤੇ ਹੋਵੇਗੀ ਮਨਾਹੀ ਨਬਜ਼-ਏ-ਪੰਜਾਬ, ਮੁਹਾਲੀ, 30 ਮਈ: ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਨੇਪਰੇ ਚੜ੍ਹਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸਐਸਪੀ ਸੰਦੀਪ ਗਰਗ ਨੇ ਕਿਹਾ ਕਿ ਅੱਜ ਚੋਣ ਪ੍ਰਚਾਰ ਬੰਦ ਹੋਣ ਦੇ ਅਖੀਰਲੇ 48 ਘੰਟਿਆਂ ਦੌਰਾਨ ਆਦਰਸ਼ ਚੋਣ ਜ਼ਾਬਤਾ ਅਤੇ ਚੋਣ ਪ੍ਰਚਾਰ ’ਤੇ ਪਾਬੰਦੀ ਦੀ ਹਦਾਇਤਾਂ ਦੀ ਕੋਈ ਉਲੰਘਣਾ ਸਹਿਣ ਨਹੀਂ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੈਸੀ ਆਸ਼ਿਕਾ ਜੈਨ ਨੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸਵਿੱਗੀ, ਜ਼ੋਮੈਟੋ ਅਤੇ ਬਲਿੰਕ-ਇੱਟ ਵਰਗੇ ਆਨਲਾਈਨ ਡਲਿਵਰੀ ਪਾਰਟਨਰਜ਼ ਤੋਂ ਇਲਾਵਾ ਡਿਜੀਟਲ ਅਤੇ ਆਨਲਾਈਨ ਲੈਣ-ਦੇਣ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਸਿਨੇਮਾ ਹਾਲ, ਟੈਲੀਵਿਜ਼ਨ ਜਾਂ ਇਸ ਤਰ੍ਹਾਂ ਦੇ ਹੋਰ ਮਾਧਿਅਮਾਂ ਦੀ ਵਰਤੋਂ ਨਾਲ ਕੋਈ ਵੀ ਚੋਣ ਸਮੱਗਰੀ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਬਲਕ ਐਸਐਮਐਸ ਅਤੇ ਵਾਇਸ ਸੁਨੇਹੇ ਵੀ ਮਨਾਹੀ ਦੇ ਅਧੀਨ ਆਉਣਗੇ। ਇੱਥੋਂ ਤੱਕ ਕਿ ਪ੍ਰਿੰਟ ਮੀਡੀਆ ਇਸ਼ਤਿਹਾਰਾਂ ਨੂੰ ਵੀ 48 ਘੰਟਿਆਂ ਦੀ ਮਿਆਦ ਦੌਰਾਨ ਪ੍ਰੀ-ਸਰਟੀਫ਼ਿਕੇਸ਼ਨ ਦੀ ਲੋੜ ਹੋਵੇਗੀ। ਇਨ੍ਹਾਂ 44 ਘੰਟਿਆਂ ਦੌਰਾਨ ਓਪੀਨੀਅਨ ਪੋਲ ਦੇ ਨਤੀਜੇ ਘੋਸ਼ਿਤ ਕਰਨ ਅਤੇ ਐਗਜ਼ਿਟ ਪੋਲ ਕਰਵਾਉਣ ’ਤੇ ਵੀ ਪਾਬੰਦੀ ਰਹੇਗੀ। ਲਾਊਡਸਪੀਕਰਾਂ ’ਤੇ ਪਾਬੰਦੀ, ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ, ਜਨਤਕ ਮੀਟਿੰਗਾਂ ਅਤੇ ਜਲੂਸ ਦੀ ਮਨਾਹੀ ਅੱਜ ਸ਼ਾਮ 6 ਵਜੇ ਤੋਂ 1 ਜੂਨ ਨੂੰ ਸ਼ਾਮ 6 ਵਜੇ ਤੱਕ ਰਹੇਗੀ। ਸਿਆਸੀ ਪਾਰਟੀਆਂ ਦੇ ਬਾਹਰੀ ਸਮਰਥਕਾਂ ਅਤੇ ਉਮੀਦਵਾਰ ਜੋ ਹਲਕੇ ਦੇ ਵੋਟਰ ਨਹੀਂ ਹਨ, ਨੂੰ ਪ੍ਰਚਾਰ ਦਾ ਸਮਾਂ ਖਤਮ ਹੋਣ ਤੋਂ ਤੁਰੰਤ ਬਾਅਦ ਹਲਕਾ ਛੱਡਣਾ ਪਵੇਗਾ। ਤਾਜ਼ਾ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਪੈਰਾ-ਮਿਲਟਰੀ ਦੀਆਂ 9 ਕੰਪਨੀਆਂ ਤੋਂ ਇਲਾਵਾ ਕਰੀਬ 160 ਪੈਟਰੋਲਿੰਗ ਪਾਰਟੀਆਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸਰਗਰਮ ਰਹਿਣਗੀਆਂ। ਹੋਟਲਾਂ, ਗੈਸਟ ਹਾਊਸਾਂ ਅਤੇ ਹੋਰ ਅਜਿਹੇ ਰਿਹਾਇਸ਼ੀ ਸਥਾਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਉੱਥੇ ਰਹਿ ਰਹੇ ਕਿਸੇ ਗਲਤ ਅਨਸਰ ਜਾਂ ਗੈਰ-ਵੋਟਰ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸੁਚਾਰੂ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੁਲੀਸ ਕੋਲ 4000 ਸੁਰੱਖਿਆ ਮੁਲਾਜ਼ਮਾਂ ਦੀ ਉਪਲਬਧਤਾ ਹੈ। ਉਨ੍ਹਾਂ ਮੀਡੀਆ ਕਰਮੀਆਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਪਲੇਟਫਾਰਮ ’ਤੇ ਆਉਣ ਵਾਲੀਆਂ ਗਲਤ ਸੂਚਨਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਕਰਨ। ਅਫ਼ਵਾਹਾਂ ਫੈਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ