Share on Facebook Share on Twitter Share on Google+ Share on Pinterest Share on Linkedin ਸੋਹਾਣਾ ਸਮਾਗਮ: ਗੁਰੂ ਹਰਿ ਰਾਇ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਫਰਵਰੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਤਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਦੇ ਇੰਨਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਬੀਬੀ ਹਰਜਿੰਦਰ ਕੌਰ ਦੇ ਰਾਗੀ ਜੱਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਬਲਵੰਤ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਵਿੱਚ ਦਰਜ ਬਾਣੀ ਬਾਰੇ ਸੰਗਤ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਹਰਜੱਸ ਕੀਰਤਨੀ ਜਥਾ, ਅਕਾਲ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਅਮਰਜੀਤ ਸਿੰਘ, ਭਾਈ ਬਲਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਹਰਬੀਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ ਅਤੇ ਬਾਹਰੋਂ ਵੀ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ