ਬੇਗਮਪੁਰਾ ਇਤਿਹਾਸਕ ਦਮੜੀ ਸ਼ੋਭਾ ਯਾਤਰਾ ਦਾ ਮੁਹਾਲੀ ਪਹੁੰਚਣ ’ਤੇ ਨਿੱਘਾ ਸਵਾਗਤ

ਦਮੜੀ ਸ਼ੋਭਾ ਯਾਤਰਾ ਵਿੱਚ ਸੰਤ ਮਹਾਂਪੁਰਸ਼ਾਂ ਸਮੇਤ ਦਲਿਤ ਸੰਗਠਨਾਂ ਤੇ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ, ਮੁਹਾਲੀ, 5 ਅਪਰੈਲ:
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ‘‘ਬੇਗਮਪੁਰਾ ਇਤਿਹਾਸਕ ਦਮੜੀ ਸ਼ੋਭਾ ਯਾਤਰਾ’’ ਅੱਜ ਮੁਹਾਲੀ ਪਹੁੰਚਣ ’ਤੇ ਐਸਸੀ\ਬੀਸੀ ਮਹਾ ਪੰਚਾਇਤ ਪੰਜਾਬ ਅਤੇ ਵੱਖ-ਵੱਖ ਦਲਿਤ ਸੰਗਠਨਾਂ ਨੇ ਨਿੱਘਾ ਸਵਾਗਤ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ (ਜਲੰਧਰ) ਤੋਂ ਬੀਤੀ 4 ਅਪਰੈਲ ਨੂੰ ਆਰੰਭ ਹੋਈ ਦਮੜੀ ਸੋਭਾ ਯਤਾਰਾ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਹ ਦਮੜੀ ਸ਼ੋਭਾ ਯਾਤਰਾ ਸ੍ਰੀ ਗੁਰੂ ਰਵਿਦਾਸ ਆਸ਼ਰਮ ਬੇਗਮਪੁਰਾ ਨਿਰਮਲਾ ਛਾਊਣੀ ਅਤੇ ਸ੍ਰੀ ਗੁਰੂ ਰਵਿਦਾਸ ਮੰਦਰ ਹਰਿਦੁਆਰ ਹਰਿ ਕੀ ਪਉੜੀ ਗੰਗਾ ਪਹੁੰਚ ਕੇ ਸਮਾਪਤ ਹੋਵੇਗੀ। ਜਿਸ ਵਿੱਚ ਵੱਖ-ਵੱਖ ਡੇਰਿਆਂ ਅਤੇ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ਾਂ ਨੇ ਭਾਗ ਲਿਆ। ਰਸਤੇ ਵਿੱਚ ਸੰਗਤ ਥਾਂ-ਥਾਂ ’ਤੇ ਸਵਾਗਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਤੁੱਟ ਵਰਤੇ।
ਇਸ ਮੌਕੇ ਰਿਜਰਵੇਸ਼ਨ ਚੋਰ ਫੜੋ ਮੋਰਚਾ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ, ਰੇਸ਼ਮ ਸਿੰਘ ਕਾਹਲੋਂ, ਗੁਰਮੁੱਖ ਸਿੰਘ ਢੋਲਣ ਮਾਜਰਾ, ਪ੍ਰਵੀਨ ਟਾਂਕ, ਓਪੀ ਇੰਦਲ, ਅਜੈਬ ਸਿੰਘ ਬਠੋਈ ਨੇ ਸੋਭਾ ਯਾਤਰਾ ਦਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਸਮੇਤ ਸਮੂਹ ਸੰਤ ਮਹਾਂਪੁਰਸ਼ਾਂ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਦਮੜੀ ਸ਼ੋਭਾ ਯਾਤਰਾ ਨਾਲ ਪਹੁੰਚੇ ਸੰਤ ਬਾਬਾ ਨਿਰਮਲ ਦਾਸ, ਸੰਤ ਬਾਬਾ ਇੰਦਰ ਦਾਸ, ਬੀਬੀ ਸੰਤੋਸ਼ ਕੁਮਾਰੀ ਨੇ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਅਤੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਦਲਿਤ ਸੰਗਠਨਾਂ ਦੇ ਚੱਲ ਰਹੇ ਲੜੀਵਾਰ ਸੰਘਰਸ਼ ਨੂੰ ਪੂਰਾ ਸਹਿਯੋਗ ਕਰਨ ਦਾ ਐਲਾਨ ਕੀਤਾ। ਇਸ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਪੋਤੇ ਡਾ. ਭੀਮ ਰਾਓ ਯਸਵੰਤ ਅੰਬੇਡਕਰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਵਿਸ਼ਾਲ ਇਕੱਠ ਵਿੱਚ ਜਸਵੀਰ ਸਿੰਘ ਮਹਿਤਾ, ਅਵਤਾਰ ਸਿੰਘ ਨਗਲਾ, ਬਲਜੀਤ ਸਿੰਘ ਕਕਰਾਲੀ, ਅਵਤਾਰ ਸਿੰਘ ਸੈਂਪਲਾ, ਸਿਮਰਨਜੀਤ ਸਿੰਘ ਸ਼ੈਂਕੀ, ਬਲਵਿੰਦਰ ਸਿੰਘ ਗਿੱਲ, ਮੁਖ਼ਤਿਆਰ ਸਿੰਘ, ਹਰਨੇਕ ਸਿੰਘ ਮਲੋਆ, ਕਰਮਜੀਤ ਸਿੰਘ, ਮਨਦੀਪ ਸਿੰਘ ਮੋਨੀ, ਭੀਮ ਸਿੰਘ ਥੂਹੀ, ਕੁਲਦੀਪ ਸਿੰਘ ਮੁਹਾਲੀ, ਯੂਥ ਆਗੂ ਜਰਨੈਲ ਸਿੰਘ, ਅਮਿੱਤ ਬੰਗਾ, ਮਨਜੀਤ ਸਿੰਘ ਮੇਵਾ, ਸਿਮਰਨਜੀਤ ਕੌਰ ਬਡਾਲਾ, ਗੁਰਬਖ਼ਸ਼ ਸਿੰਘ ਬਠੋਈ, ਨਵਜੋਤ ਸਿੰਘ, ਬੀਬੀ ਭਜਨ ਕੌਰ, ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…