ਬੇਟੀ ਬਚਾਓ-ਬੇਟੀ ਪੜਾਓ: ‘ਆਪ’ ਵਿਧਾਇਕ ਨੇ ਨਵਜੰਮੀਆਂ ਬੱਚੀਆਂ ਨੂੰ ਬੇਬੀ ਕਿੱਟਾਂ ਵੰਡੀਆਂ

ਪੰਜਾਬ ਸਰਕਾਰ ਦੇ ਬੇਟੀ ਬਚਾਓ-ਬੇਟੀ ਪੜਾਓ ਨਾਅਰੇ ਦੇ ਚੰਗੇ ਨਤੀਜੇ ਸਾਹਮਣੇ ਆਏ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 22 ਦਸੰਬਰ:
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਨੇ ਬੇਟੀ ਬਚਾਓ-ਬੇਟੀ ਪੜਾਓ ਸਕੀਮ ਦੇ ਤਹਿਤ 23 ਨਵਜੰਮੀਆਂ ਬੱਚੀਆਂ ਨੂੰ ਬੇਬੀ ਕਿੱਟਾਂ ਵੰਡੀਆਂ। ਇਸ ਸਬੰਧੀ ਇੱਥੋਂ ਦੇ ਸੈਕਟਰ-79 ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼ੀ ਸੋਚ ਅਤੇ ਲੋਕ-ਪੱਖੀ ਨੀਤੀਆਂ ਕਾਰਨ ਅਜੋਕੇ ਸਮੇਂ ਵਿੱਚ ਲਿੰਗ ਅਨੁਪਾਤ ਵਿੱਚ ਵਧੇਰੇ ਸੁਧਾਰ ਆਇਆ ਹੈ। ਉਨ੍ਹਾਂ ਰੁੱਖ ਤੇ ਕੁੱਖ ਦੀ ਰੱਖਿਆ ਦਾ ਹੋਕਾ ਦਿੰਦੇ ਹੋਏ ਮਾਪਿਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦੇਣ। ਕਿਉਂਕਿ ਇੱਕ ਪੜ੍ਹੀ ਲਿਖੀ ਅੌਰਤ ਹੀ ਦੇਸ਼, ਸਮਾਜ ਅਤੇ ਘਰ ਨੂੰ ਵਧੀਆ ਤਰੀਕੇ ਨਾਲ ਚਲਾ ਸਕਦੀ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਬੇਰੁਜ਼ਗਾਰ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਇਹੀ ਨਹੀਂ ਪੰਜਾਬ ਭਰ ਵਿੱਚ ਇੱਕ ਸਾਜ਼ਗਾਰ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਮੁੰਡੇ-ਕੁੜੀਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਬੇਟੀ ਬਚਾਓ-ਬੇਟੀ ਪੜਾਓ ਨਾਅਰੇ ਦੇ ਚੰਗੇ ਨਤੀਜੇ ਦੇਖਣ ਨੂੰ ਮਿਲ ਰਹੇ ਹਨ ਅਤੇ ਮੌਜੂਦਾ ਸਮੇਂ ਵਿੱਚ ਬੇਟੀਆਂ ਪੜ੍ਹਾਈ ਸਮੇਤ ਹਰ ਖੇਤਰ ਵਿੱਚ ਮੱਲ੍ਹਾਂ ਮਾਰ ਰਹੀਆਂ ਹਨ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਸੀਡੀਪੀਓ ਗੁਰਸਿਮਰਨ ਕੌਰ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਸੁਰਿੰਦਰ ਸਿੰਘ ਰੋਡਾ, ਹਰਪਾਲ ਸਿੰਘ ਚੰਨਾ, ਅਵਤਾਰ ਸਿੰਘ ਮੌਲੀ, ਹਰਮੇਸ਼ ਸਿੰਘ ਕੁੰਭੜਾ, ਅਰੁਣ ਗੋਇਲ, ਡਾ. ਕੁਲਦੀਪ ਸਿੰਘ, ਆਪ ਵਲੰਟੀਅਰ ਅਕਵਿੰਦਰ ਸਿੰਘ ਗੋਸਲ, ਤਰਨਜੀਤ ਸਿੰਘ ਅਤੇ ਬਲਜੀਤ ਸਿੰਘ ਹੈਪੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…