ਸੁਖਬੀਰ ਬਾਦਲ ਨਾਲ ਮੀਟਿੰਗ ਦੌਰਾਨ ਭਾਈ ਜੇਪੀ ਸਿੰਘ ਨੇ ਧਰਮ ਪ੍ਰਚਾਰ ਲਹਿਰ ਤੇਜ ਕਰਨ ਸਬੰਧੀ ਕੀਤੀ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ:
ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਹਨਾਂ ਨਾਲ ਧਰਮ ਪ੍ਰਚਾਰ ਲਹਿਰ ਨੂੰ ਮਜਬੂਤ ਕਰਨ ਸਬੰਧੀ ਚਰਚਾ ਕੀਤੀ। ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦਸਿਆ ਕਿ ਉਹਨਾਂ ਨੇ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਅਕਾਲੀ ਦਲ ਦੀਆਂ ਧਾਰਮਿਕ ਸਰਗਰਮੀਆਂ ਹੋਰ ਤੇਜ ਕਰਨ ਅਤੇ ਮੁਹਾਲੀ ਇਲਾਕੇ ਵਿਚ ਧਰਮ ਪ੍ਰਚਾਰ ਲਹਿਰ ਹੋਰ ਮਜਬੂਤ ਕਰਨ ਸਬੰਧੀ ਗੱਲ ਕੀਤੀ। ਇਸਦੇ ਨਾਲ ਹੀ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਅਤੇ ਵਿਰਸੇ ਨਾਲ ਜੋੜਨ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਦਸਤਾਰ ਸਿਖਲਾਈ ਕੈਂਪ ਅਤੇ ਗੁਰਮਤਿ ਕੈਂਪ ਵੱਡੀ ਪੱਧਰ ਉਪਰ ਲਗਾਉਣ ਦਾ ਫੈਸਲਾ ਕੀਤਾ ਗਿਆ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਦੇ ਆਸ਼ੀਰਵਾਦ ਨਾਲ ਆਉਣ ਵਾਲੇ ਸਮੇਂ ਵਿੱਚ ਮੁਹਾਲੀ ਖੇਤਰ ਵਿਚ ਧਰਮ ਪ੍ਰਚਾਰ ਲਹਿਰ ਹੋਰ ਤੇਜ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…