ਭਾਰਤ ਬੰਦ: ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਕਿਸਾਨਾਂ ਦੀ ਲਾਮਬੰਦੀ, ਮੰਗਾਂ ’ਤੇ ਕੀਤੀ ਚਰਚਾ

ਕਿਸਾਨਾਂ ਨੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਮੰਗਿਆ

ਨਬਜ਼-ਏ-ਪੰਜਾਬ, ਮੁਹਾਲੀ, 12 ਫਰਵਰੀ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਦੀ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਦੀ ਮੌਜੂਦਗੀ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਫਤਿਹ-ਏ-ਜੰਗ ਚੱਪੜਚਿੜੀ ਕਲਾਂ ਵਿਖੇ ਕੀਤੀ ਗਈ। ਯੂਨੀਅਨ ਦੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਸਾਨੀ ਮਸਲਿਆਂ ’ਤੇ ਚਰਚਾ ਕੀਤੀ ਗਈ ਅਤੇ 16 ਫਰਵਰੀ ਨੂੰ ਭਾਰਤ ਬੰਦ ਬਾਰੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੋਹਰੀ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਨੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕਿਸਾਨਾਂ ਸਮੇਤ ਸਮੂਹ ਨਾਗਰਿਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ 16 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਰੱਖਿਆ ਜਾਵੇਗਾ ਅਤੇ ਖਰੜ ਬੱਸ ਸਟੈਂਡ ’ਤੇ ਧਰਨਾ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਪਿਛਲੇ ਦਿਨੀਂ ਭਾਰੀ ਬਰਸਾਤ ਅਤੇ ਗੜੇਮਾਰੀ ਕਾਰਨ ਮੁਹਾਲੀ ਜ਼ਿਲ੍ਹੇ ਵਿੱਚ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਸਮੇਤ ਹੋਰ ਫ਼ਸਲਾਂ, ਸਬਜ਼ੀਆਂ ਅਤੇ ਹਰਾ ਚਾਰਾ ਨੁਕਸਾਨਿਆਂ ਗਿਆ ਹੈ। ਇਸ ਸਬੰਧੀ ਪਹਿਲਾਂ ਹੀ ਡੀਸੀ ਮੁਹਾਲੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਜਾ ਚੁੱਕਾ ਹੈ, ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੇ ਵਪਾਰ ਮੰਡਲ, ਦੁਕਾਨਦਾਰਾਂ, ਠੇਕੇਦਾਰਾਂ, ਕਿਸਾਨਾਂ ਸਮੇਤ ਸਾਰੇ ਵਰਗਾਂ ਦੇ ਲੋਕਾਂ ਨੂੰ 16 ਫਰਵਰੀ ਨੂੰ ਭਾਰਤ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਗੁਰਮੀਤ ਸਿੰਘ ਖੂਨੀਮਾਜਰਾ ਬਲਾਕ ਪ੍ਰਧਾਨ ਖਰੜ, ਅਮਰੀਕ ਸਿੰਘ ਸਲਾਮਤਪੁਰ ਬਲਾਕ ਪ੍ਰਧਾਨ ਮਾਜਰੀ, ਸਰਬਜੀਤ ਸਿੰਘ ਜਰਨਲ ਸਕੱਤਰ ਰਸਨਹੇੜੀ, ਗੁਰਦੇਵ ਸਿੰਘ ਕੁਰਾਲੀ ਬਲਾਕ ਜਨਰਲ ਸਕੱਤਰ, ਰਣਜੀਤ ਸਿੰਘ ਬਜਹੇੜੀ, ਸਰਬਜੀਤ ਸਿੰਘ ਲਹਿਰਾ ਅਤੇ ਚਰਨਜੀਤ ਸਿੰਘ ਸਿੰਬਲਮਾਜਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…