ਭੁਪਿੰਦਰ ਸੱਭਰਵਾਲ ਨੇ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਮੁੱਖ ਚੋਣ ਕਮਿਸ਼ਨਰ ਕਰਨੈਲ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਸੰਸਥਾ ਦੇ ਨਵੇਂ ਬਣੇ ਪ੍ਰਧਾਨ ਭੁਪਿੰਦਰ ਸਿੰਘ ਸੱਭਰਵਾਲ ਨੂੰ ਪ੍ਰਧਾਨਗੀ ਦਾ ਸਰਟੀਫਿਕੇਟ ਅਤੇ ਅਹੁਦੇ ਦਾ ਚਾਰਜ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਚੋਣ ਕਮਿਸ਼ਨਰ ਸੁਰਿੰਦਰ ਸਿੰਘ ਮਹੰਤ ਨੇ ਕਿਹਾ ਕਿ ਸੰਸਥਾ ਦੀ ਪ੍ਰਧਾਨਗੀ ਦੀ ਚੋਣ ਦਾ ਕੰਮ ਸਹੀ ਤਰੀਕੇ ਨਾਲ ਨੇਪਰੇ ਚੜ ਗਿਆ ਹੈ। ਉਹਨਾ ਕਿਹਾ ਕਿ ਇਸ ਚੋਣ ਵਿਚ ਸੰਸਥਾ ਦੀ ਪਿਛਲੀ ਟੀਮ ਨੇ ਵੀ ਸ਼ਲਾਘਾਯੋਗ ਸਹਿਯੋਗ ਦਿਤਾ ਹੈ। ਉਹਨਾਂ ਕਿਹਾ ਕਿ ਪ੍ਰਧਾਨਗੀ ਲਈ ਦੂਜੇ ਉਮੀਦਵਾਰ ਅਮਿਤ ਮਰਵਾਹਾ ਵਧਾਈ ਦੇ ਪਾਤਰ ਹਨ। ਜਿਹਨਾਂ ਨੇ ਸੰਸਥਾ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਪ੍ਰਧਾਨਗੀ ਦੀ ਚੋਣ ਵਿਚੋੱ ਆਪਣਾ ਨਾਮ ਵਾਪਸ ਲੈ ਲਿਆ ਸੀ ਜਿਸ ਕਰਕੇ ਇਹ ਚੋਣ ਸਰਬਸੰਮਤੀ ਨਾਲ ਹੋ ਸਕੀ ਸੀ।
ਇਸ ਮੌਕੇ ਸੰਬੋਧਨ ਕਰਦਿਆਂ ਨਵੇਂ ਬਣੇ ਪ੍ਰਧਾਨ ਭੁਪਿੰਦਰ ਸਿੰਘ ਸੱਭਰਵਾਲ ਨੇ ਕਿਹਾ ਕਿ ਉਹਨਾਂ ਉਪਰ ਜੋ ਭਰੋਸਾ ਪ੍ਰਗਟ ਕੀਤਾ ਗਿਆ ਹੈ, ਉਸ ਉਪਰ ਉਹ ਖਰ੍ਹਾ ਉਤਰਨਗੇ ਅਤੇ ਪ੍ਰਾਪਰਟੀ ਡੀਲਰਾਂ ਨੂੰ ਪੇਸ਼ ਸਮੱਸਿਆਵਾਂ ਦੇ ਹੱਲ ਲਈ ਉਪਰਾਲੇ ਕਰਨਗੇ। ਇਸ ਮੌਕੇ ਸੰਬੋਧਨ ਕਰਦਿਆਂ ਪਿਛਲੀ ਟੀਮ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਨੇ ਪਿਛਲੀ ਟੀਮ ਦੀ ਕਾਰਗੁਜਾਰੀ ਉਪਰ ਚਾਨਣਾ ਪਾਇਆ ਅਤੇ ਪਿਛਲੀ ਟੀਮ ਨੂੰ ਦਿੱਤੇ ਗਏ ਸਹਿਯੋਗ ਲਈ ਹਾਊਸ ਦਾ ਧੰਨਵਾਦ ਕੀਤਾ। ਇਸ ਮੌਕੇ ਐਮਪੀਸੀਏ ਦੀ ਪਿਛਲੀ ਟੀਮ ਦੇ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ, ਚੇਅਰਮੈਨ ਹਰਜਿੰਦਰ ਸਿੰਘ ਧਵਨ, ਹਰੀ ਮੋਹਨ ਸ਼ਰਮਾ, ਏ.ਕੇ. ਪਵਾਰ ਗੋਗੀ ਸਮੇਤ ਐਸੋਸੀਏਸ਼ਨ ਵੱਡੀ ਗਿਣਤੀ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…