Share on Facebook Share on Twitter Share on Google+ Share on Pinterest Share on Linkedin ਖਰੜ, ਕੁਰਾਲੀ ਤੇ ਨਵਾਂ ਗਰਾਓਂ ਦੀਆਂ ਸਮੱਸਿਆਵਾਂ ਸਬੰਧੀ ਬੀਬੀ ਗਰਚਾ ਨੇ ਕੀਤੀ ਨਵਜੋਤ ਸਿੱਧੂ ਨਾਲ ਮੁਲਾਕਾਤ ਨਬਜ਼-ਏ-ਪੰਜਾਬ ਬਿਊਰੋ, ਖਰੜ, 15 ਅਪਰੈਲ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਨੇ ਖਰੜ, ਕੁਰਾਲੀ ਅਤੇ ਨਵਾਂ ਗਰਾਓਂ ਨਗਰ ਪ੍ਰੀਸ਼ਦਾਂ ਅਧੀਨ ਆਉਂਦੇ ਖੇਤਰਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੂਬੇ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਹਿਰਾਂ ਦੇ ਲੋਕ ਪਿਛਲੇ ਲੰਬੇ ਸਮੇੱ ਤੋੱ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਪਿਛਲੀ ਸਰਕਾਰ ਵੱਲੋੱ ਦਸ ਸਾਲ ਦੇ ਲੰਬੇ ਕਾਰਜਕਾਲ ਵਿੱਚ ਵੀ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋਈ। ਇਸ ਮੌਕੇ ਸ੍ਰੀਮਤੀ ਗਰਚਾ ਨੇ ਦੱਸਿਆ ਕਿ ਖਰੜ ਸ਼ਹਿਰ ਵਿੱਚ ਨਵੀਆਂ ਵਸੀਆਂ ਕਾਲੋਨੀਆਂ ਦੇ ਵਿਕਾਸ, ਭਖਦੀਆਂ ਸਮੱਸਿਆਵਾਂ, ਪੀਣ ਵਾਲੇ ਪਾਣੀ ਦੀ ਸਮੱਸਿਆ ਮੁੱਖ ਹਨ। ਕਸਬਾ ਕੁਰਾਲੀ ਵਿੱਚ ਸਭ ਤੋੱ ਵੱਡੀ ਸਮੱਸਿਆ ਸੀਵਰੇਜ ਦੀ ਹੈ। ਇੱਥੇ ਅੱਧ ਪਚੱਧ ਸੀਵਰੇਜ ਪੈਣ ਨਾਲ ਅਤੇ ਹੁਣ ਤੱਕ ਵੀ ਸੀਵਰੇਜ ਸ਼ੁਰੂ ਨਾ ਹੋਣ ਕਾਰਨ ਲੋਕੀਂ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਕੁਰਾਲੀ ਵਿੱਚ ਲੋਕਾਂ ਨੂੰ ਸਵੇਰ ਦੀ ਸੈਰ ਆਦਿ ਲਈ ਇਕ ਵੀ ਪਾਰਕ ਨਹੀਂ ਹੈ। ਪਾਰਕ ਨਾ ਹੋਣ ਕਾਰਨ ਲੋਕਾਂ ਨੂੰ ਸਵੇਰ ਦੀ ਸੈਰ ਸੜਕਾਂ ਤੇ ਘੁੰਮ ਕੇ ਕਰਨੀ ਪੈਂਦੀ ਹੈ। ਪਿਛਲੇ ਕੁਝ ਸਮੇਂ ਵਿੱਚ ਸੈਰ ਕਰ ਰਹੇ ਕਈ ਵਿਅਕਤੀਆਂ ਦੀ ਸੜਕ ਹਾਦਸਿਆਂ ਦੀ ਮੌਤ ਹੋ ਚੁੱਕੀਆਂ ਹਨ। ਕੁਰਾਲੀ ਦਾ ਸਰਕਾਰੀ ਹਸਪਤਾਲ ਤਾਂ ਡਾਕਟਰਾਂ ਦੀ ਅਣਹੋੱਦ ਕਾਰਨ ਹਰ ਸਮੇੱ ਹੀ ਸੁਰਖੀਆਂ ਵਿੱਚ ਰਹਿੰਦਾ ਹੈ। ਨਵਾਂ ਗਰਾਓਂ ਵਿੱਚ ਸੜਕਾਂ ਅਤੇ ਗਲੀਆਂ ਟੁੱਟੀਆਂ ਫੁੱਟੀਆਂ ਪਈਆਂ ਹਨ। ਉਥੇ ਬਿਜਲੀ ਪਾਣੀ ਦੀ ਜਿੱਥੇ ਗੰਭੀਰ ਸਮੱਸਿਆ ਰਹਿੰਦੀ ਹੈ, ਉਸ ਦੇ ਨਾਲ ਸਿਹਤ ਸਹੂਲਤਾਂ ਪੱਖੋੱ ਵੀ ਨਵਾਂਗਰਾਉੱ ਖੇਤਰ ਦੇ ਲੋਕ ਬੇਹੱਦ ਪ੍ਰੇਸ਼ਾਨ ਹਨ। ਸ੍ਰੀਮਤੀ ਗਰਚਾ ਨੇ ਵਿਭਾਗ ਵਿੱਚੋਂ ਭ੍ਰਿਸ਼ਟਾਚਾਰ ਦੂਰ ਕਰਨ ਲਈ ਸ੍ਰੀ ਸਿੱਧੂ ਵੱਲੋੱ ਚੁੱਕੇ ਜਾ ਰਹੇ ਕਦਮਾਂ ਦੀ ਵੀ ਸ਼ਲਾਘਾ ਕੀਤੀ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀਆਂ ਮੰਗਾਂ ਉਤੇ ਜਲਦ ਗੌਰ ਕੀਤੀ ਜਾਵੇਗੀ। ਸ੍ਰੀਮਤੀ ਗਰਚਾ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਲਾਕਾਤ ਦੌਰਾਨ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਬਹੁਤ ਜਲਦ ਕੋਸ਼ਿਸ਼ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ