Share on Facebook Share on Twitter Share on Google+ Share on Pinterest Share on Linkedin ਬੀਬੀ ਗਰਚਾ ਨੇ ਰਿਆਤ ਬਾਹਰਾ ਇੰਪਲਾਈਜ਼ ਯੂਨੀਅਨ ਦੇ ਧਰਨੇ ਨੂੰ ਦਿੱਤਾ ਸਮਰਥਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਮਈ: ਰਿਆਤ ਐਂਡ ਬਾਹਰਾ ਕਾਲਜ ਸਹੌੜਾਂ ਦੇ ਮੇਨ ਗੇਟ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਰਿਆਤ-ਬਾਹਰਾ ਇੰਪਲਾਈਜ਼ ਯੂਨੀਅਨ ਵੱਲੋਂ ਦਿੱਤੇ ਜਾ ਰਹੇ ਧਰਨੇ ’ਤੇ ਅੱਜ ਬੀਬੀ ਲਖਵਿੰਦਰ ਕੌਰ ਗਰਚਾ ਨੇ ਪਹੁੰਚ ਕੇ ਧਰਨੇ ਨੂੰ ਸਮਰਥਨ ਦਿੱਤਾ ਅਤੇ ਕਿਹਾ ਕਿ ਕਾਲਜ ਦੀ ਮੈਨੇਜਮੈਂਟ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਯੂਨੀਅਨ ਪ੍ਰਧਾਨ ਦਿਲਬਾਗ ਰਾਏ ਨੇ ਗਰਚਾ ਨੂੰ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਵਿੱਚ ਘੱਟੋ ਘੱਟ ਡੀ.ਸੀ. ਰੇਟ ’ਤੇ ਮਜ਼ਦੂਰੀ/ਪੇ-ਕਮਿਸ਼ਨ ਦੀ ਰਿਪੋਰਟ ਮੁਤਾਬਕ ਦੇਣਾ, ਮੁਲਾਜ਼ਮਾਂ ਦੀ ਡਿਊਟੀ 8 ਘੰਟੇ ਕਰਨਾ, ਤਨਖਾਹ 7 ਤਾਰੀਖ਼ ਨੂੰ ਦੇਣਾ ਯਕੀਨੀ ਬਣਾਉਣਾ, 3 ਸਾਲ ਬਾਅਦ ਪ੍ਰਮੋਸ਼ਨ ਦੇਣਾ, ਮੈਟਰਨਿਟੀ ਬੈਨੀਫਿਟ ਐਕਟ 1961 ਤਹਿਤ ਇਸਤਰੀ ਕਾਮਿਆਂ ਨੂੰ 12 ਹਫ਼ਤੇ ਦੀ ਛੁੱਟੀ ਤਨਖਾਹ ਸਮੇਤ ਦੇਣਾ ਅਤੇ 2500 ਰੁਪਏ ਬੋਨਸ ਵਜੋਂ ਦੇਣਾ, ਰੈਗੂਲਰ ਗ੍ਰੇਡ-ਪੇ ਦੇਣਾ, ਆਦਿ ਸਮੇਤ ਹੋਰ ਬਹੁਤ ਸਾਰੀਆਂ ਜਾਇਜ਼ ਮੰਗਾਂ ਸ਼ਾਮਿਲ ਹਨ ਜਿਨ੍ਹਾਂ ਨੂੰ ਕਾਲਜ ਮੈਨੇਜਮੈਂਟ ਮੰਨਣ ਤੋਂ ਇਨਕਾਰੀ ਹੈ। ਮਜ਼ਬੂਰ ਹੋ ਕੇ ਮੁਲਾਜ਼ਮਾਂ ਨੂੰ ਕੜਕਦੀ ਧੁੱਪ ਵਿੱਚ ਧਰਨਾ ਦੇਣਾ ਪੈ ਰਿਹਾ ਹੈ। ਗਰਚਾ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਡਿਪਟੀ ਕਮਿਸ਼ਨਰ ਮੋਹਾਲੀ ਨਾਲ ਵੀ ਮੁਲਾਕਾਤ ਕਰਨਗੇ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕਾਲਜ ਮੈਨੇਜਮੈਂਟ ਨੂੰ ਹਦਾਇਤਾਂ ਜਾਰੀ ਕਰਵਾਈਆਂ ਜਾ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ