Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸਿੱਧੂ ਦੇ ਨੇੜਲੇ ਸਾਥੀ ‘ਆਪ’ ਵਿੱਚ ਸ਼ਾਮਲ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਜਿੱਤ ਹੋਈ ਯਕੀਨੀ: ਕੁਲਵੰਤ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 30 ਮਈ: ਮੁਹਾਲੀ ਵਿੱਚ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਗੁਰੂ ਨਾਨਕ ਰੇਹੜੀ ਮਾਰਕੀਟ ਫੇਜ਼-1 ਦੇ ਮੈਂਬਰ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਸੈਕਟਰ-79 ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਮਲਕੀਤ ਸਿੰਘ ਅਤੇ ਤੇਜਿੰਦਰ ਸਿੰਘ ਉਬਰਾਏ ਸਮੇਤ ਸੇਵਾ ਸਿਮਰਨ ਮੰਚ ਮੁਹਾਲੀ ਦੇ ਮੈਂਬਰਾਨ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਜਿਨ੍ਹਾਂ ਦਾ ਵਿਧਾਇਕ ਕੁਲਵੰਤ ਸਿੰਘ ਨੇ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਤੇਜਿੰਦਰ ਸਿੰਘ ਉਬਰਾਏ ਨੇ ਦੱਸਿਆ ਕਿ ਉਹ ਸਟੇਟ ਐਵਾਰਡੀ ਅਤੇ ਸਾਬਕਾ ਕੌਂਸਲਰ ਫੂਲਰਾਜ ਸਿੰਘ ਦੀ ਪ੍ਰੇਰਨਾ ਸਦਕਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਮਲਕੀਤ ਸਿੰਘ ਅਤੇ ਤੇਜਿੰਦਰ ਸਿੰਘ ਉਬਰਾਏ ਅਤੇ ਸਾਥੀਆਂ ਨੇ ਪਰਿਵਾਰਾਂ ਸਮੇਤ ਆਪ ਦਾ ਪੱਲਾ ਫੜਿਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਕਤ ਆਗੂਆਂ ਨੂੰ ਪਾਰਟੀ ਵਿੱਚ ਢੁਕਵੀ ਨੁਮਾਇੰਦਗੀ ਦਿੱਤੀ ਜਾਵੇਗੀ। ਇਸ ਮੌਕੇ ਮਲਕੀਤ ਸਿੰਘ ਅਤੇ ਤਜਿੰਦਰ ਸਿੰਘ ਉਬਰਾਏ ਤੋਂ ਇਲਾਵਾ ਹਰਵਿੰਦਰ ਸਿੰਘ ਸੰਧੂ, ਜੋਗਿੰਦਰ ਸਿੰਘ, ਜਸਦੇਵ ਸਿੰਘ. ਪਰਮਜੀਤ ਸਿੰਘ, ਜਸਕੀਰਤ ਸਿੰਘ ਖਹਿਰਾ, ਹਰਨੇਕ ਸਿੰਘ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਲਵਲੀ ਸੈਣੀ, ਅਵਤਾਰ ਸਿੰਘ, ਤਰਲੋਚਨ ਸਿੰਘ, ਜਗਦੇਵ ਸਿੰਘ ਨੇ ਆਪ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੋਲਿੰਗ ਬੂਥਾਂ ’ਤੇ ਡਟ ਕੇ ਪਹਿਰਾ ਦੇਣ ਦੀ ਗੱਲ ਆਖੀ। ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਸਾਬਕਾ ਕੌਂਸਲ ਆਰਪੀ ਸ਼ਰਮਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਆਪ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਡਾ. ਕੁਲਦੀਪ ਸਿੰਘ, ਸੁਖਚੈਨ ਸਿੰਘ ਅਤੇ ਹੋਰ ਆਗੂ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ