Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਨੂੰ ਝਟਕਾ: ਦਰਜਨ ਤੋਂ ਵੱਧ ਸੀਨੀਅਰ ਆਗੂਆਂ ਨੇ ਸਾਥੀਆਂ ਸਮੇਤ ਆਪਣੇ ਹੱਥਾਂ ਵਿੱਚ ਚੁੱਕਿਆਂ ਝਾੜੂ ਸ਼੍ਰੋਮਣੀ ਅਕਾਲੀ ਦਲ ਵਿੱਚ ਵਫ਼ਾਦਾਰ ਵਰਕਰਾਂ ਦੀ ਕੋਈ ਪੁੱਛ-ਪ੍ਰਤੀਤ ਨਹੀਂ, ਸਰਮਾਏਦਾਰੀ ਭਾਰੂ: ਗੁਰਸੇਵ ਸਿੰਘ ਹਰਪਾਲਪੁਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੂੰ ਮੁਹਾਲੀ ਵਿੱਚ ਉਸ ਸਮੇਂ ਜਬਰਦਸਤ ਝਟਕਾ ਲੱਗਿਆ ਜਦੋਂ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਸੀਨੀਅਰ ਆਗੂ ਅਤੇ ਟਕਸਾਲੀ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਦੀ ਪ੍ਰੇਰਣਾ ਸਦਕਾ ਅੱਜ ਦਰਜਨ ਤੋਂ ਵੱਧ ਸੀਨੀਅਰ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਿਨ੍ਹਾਂ ਵਿੱਚ ਜ਼ਿਲ੍ਹਾ ਅਕਾਲੀ ਦਲ ਦੇ ਸਰਪ੍ਰਸਤ ਹਰਦਿਆਲ ਸਿੰਘ ਮਾਨ, ਜਨਰਲ ਸਕੱਤਰ ਅਮਰੀਕ ਪਸੰਘ ਧਾਲੀਵਾਲ, ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹ ਫੇਜ਼-9 ਦੇ ਪ੍ਰਧਾਨ ਨਰਿੰਦਰ ਸਿੰਘ ਸੇਖੋਂ, ਸਾਬਕਾ ਪ੍ਰਧਾਨ ਜਸਵਿੰਦਰ ਸਿੰਘ, ਪੁੱਡਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਕਨਵੀਨਰ ਮਹਿੰਦਰ ਸਿੰਘ ਮਲੋਆ, ਸਰਪੰਚ ਸ਼ਮਸ਼ੇਰ ਸਿੰਘ, ਠੇਕੇਦਾਰ ਜੀਤ ਸਿੰਘ, ਚਰਨਜੀਤ ਸਿੰਘ ਬਲੌਂਗੀ ਸ਼ਾਮਲ ਹਨ। ਜਦੋਂ ਕਿ ਆਪਣਾ ਪੰਜਾਬ ਪਾਰਟੀ ਦੇ ਬੁਲਾਰੇ ਕਰਨੈਲ ਸਿੰਘ ਮਾਨ ਨੇ ਚੋਣ ਰੈਲੀ ਦੌਰਾਨ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਮੁਹਾਲੀ ਤੋਂ ਆਪ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਆਪ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਪ ਦੀ ਸਰਕਾਰ ਬਣਨ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਸ਼ੇਰਗਿੱਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀਆਂ ਵਧੀਕੀਆਂ ਦਾ ਸ਼ਿਕਾਰ ਹੋਏ ਪਾਰਟੀ ਆਗੂ ਅਤੇ ਆਮ ਲੋਕ ਆਪ ਮੁਹਾਰੇ ਕੇਜਰੀਵਾਲ ਦੀ ਸੋਚ ਨਾਲ ਜੁੜਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕਈ ਅਕਾਲੀ ਅਤੇ ਕਾਂਗਰਸ ਆਗੂ ਆਪ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ਤੇ ਕਾਂਗਰਸ ਲੀਡਰਸ਼ਿਪ ਨੂੰ ਭੱਜਣ ਲਈ ਰਾਹ ਵੀ ਨਹੀਂ ਲੱਭੇਗਾ। ਇਸ ਮੌਕੇ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਦੋਸ਼ ਲਾਇਆ ਕਿ ਅਕਾਲੀ ਦਲ ਵਿੱਚ ਵਫ਼ਾਦਾਰ ਤੇ ਜੁਝਾਰੂ ਵਰਕਰਾਂ ਦੀ ਕੋਈ ਪੁੱਛ-ਪ੍ਰਤੀਤ ਨਹੀਂ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਪਾਰਟੀ ਵਿੱਚ ਚਾਪਲੂਸ ਕਿਸਮ ਦੇ ਵਿਅਕਤੀਆਂ ਦਾ ਬੋਲਬਾਲਾ ਹੈ ਅਤੇ ਸਰਮਾਏਦਾਰੀ ਵੀ ਭਾਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪਿਛਲੇ 10 ਸਾਲਾਂ ਵਿੱਚ ਕੁੱਝ ਅਕਾਲੀ ਆਗੂਆਂ ਨੇ ਲੋਕਾਂ ਨਾਲ ਵਧੀਕੀਆਂ ਕੀਤੀਆਂ ਹਨ ਪਰ ਵਫ਼ਾਦਾਰੀ ਅਤੇ ਸੇਵਾ ਭਾਵਨਾ ਅਤੇ ਪੰਥਕ ਮਿਸ਼ਨ ਨਾਲ ਜੁੜੇ ਆਗੂਆਂ ਨੂੰ ਧੱਕੇ ਖਾਣ ਤੋਂ ਬਿਨਾਂ ਕੁੱਝ ਵੀ ਪੱਲੇ ਨਹੀਂ ਪਿਆ ਹੈ। ਜਥੇਦਾਰ ਹਰਪਾਲਪੁਰ ਨੇ ਜ਼ੋਰ ਦੇ ਕੇ ਆਖਿਆ ਕਿ ਪੰਥ ਤੇ ਪੰਜਾਬ ਨੂੰ ਬਚਾਉਣ ਲਈ ਬਾਦਲਾਂ ਸਮੇਤ ਭ੍ਰਿਸ਼ਟ ਆਗੂਆਂ ਨੂੰ ਪੰਜਾਬ ਦੀ ਸੱਤਾ ਤੋਂ ਲਾਂਭੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨੇਰੀ ਝੁੱਲ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ